Friday, April 19, 2024

ਗੁ. ਸ੍ਰੀ ਰਾਮਸਰ ਸਾਹਿਬ ਵਿਖੇ ਹੋਇਆ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਦਾ ਚੌਥਾ ਸਮਾਗਮ

PPN1808201807ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵੱਲੋਂ ਮੈਨੇਜਰ ਸ੍ਰੀ ਦਰਬਾਰ ਸਾਹਿਬ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਜੀਵਨ ਜੁਗਤਿ ਸਮਾਗਮਾਂ ਦੀ ਲੜੀ ਦਾ ਚੌਥਾ ਸਮਾਗਮ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਹੋਇਆ।ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਤੋਂ ਉਪਰੰਤ ਸੱਜੇ ਹੋਏ ਦੀਵਾਨ ਵਿਚ ਭਾਈ ਸਰਬਜੀਤ ਸਿੰਘ ਬੀਬੀ ਕੌਂਲਾ ਜੀ ਭਲਾਈ ਕੇਂਦਰ, ਭਾਈ ਦਵਿੰਦਰ ਸਿੰਘ ਨਿਰਮਾਣ, ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲਿਆਂ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਵਾਇਆ।ਗੁਰਬਾਣੀ ਦੇ ਵਿਸ਼ੇ “ਧੰਨ ਸੁ ਕਾਗਦੁ ਕਲਮ ਧੰਨੁ ਧਨੁ ਭਾਡਾਂ ਧਨੁ ਮਸੁ” ਤੇ ਪੰਥ ਦੇ ਪ੍ਰਸਿੱਧ ਵਿਦਵਾਨ ਭਾਈ ਪਿੰਦਰਪਾਲ ਸਿੰਘ ਨੇ ਵਿਆਖਿਆ ਕਰਕੇ ਸੰਗਤਾਂ ਨੂੰ ਗੁਰੂ ਬਾਣੀ ਅਰਥਾਤ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਨ ਦੀ ਪੇ੍ਰਰਨਾ ਦਿੱਤੀ। ਮੈਨੇਜਰ ਬਘੇਲ ਸਿੰਘ ਅਤੇ ਬਾਬਾ ਦਰਸ਼ਨ ਸਿੰਘ ਨੇ ਭਾਈ ਪਿੰਦਰਪਾਲ ਸਿੰਘ ਨੂੰ ਸਿਰਪਾਓ ਤੇ ਲੋਈ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਰਾਜਿੰਦਰ ਸਿੰਘ ਪ੍ਰਧਾਨ, ਭਾਈ ਜਸਬੀਰ ਸਿੰਘ, ਗੁਰਬਖਸ਼ ਸਿੰਘ ਬੱਗਾ, ਸਤਿੰਦਰ ਸਿੰਘ ਚਾਵਲਾ, ਹਰਜਿੰਦਰ ਸਿੰਘ ਸਬਜ਼ੀ ਵਾਲੇ, ਮੋਹਨ ਸਿੰਘ, ਜੁਗਿੰਦਰ ਸਿੰਘ ਜੱਗਾ, ਜੋਗਿੰਦਰ ਸਿੰਘ ਟੰਡਨ, ਗੁਰਮੀਤ ਸਿੰਘ ਅਤੇ ਹੋਰ ਸੰਗਤਾਂ ਹਾਜ਼ਰ ਸਨ।ਸਟੇਜ ਸਕੱਤਰ ਦੀ ਸੇਵਾ ਦਵਿੰਦਰ ਸਿੰਘ ਜੀ ਨੇ ਨਿਭਾਈ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply