Friday, March 29, 2024

ਸਿੱਖਿਆ ਮੰਤਰੀ ਵਲੋਂ ਪਿੰਡ ਪਿੰਡ ਥਾਂਦੇ ਦੇ ਵਿਕਾਸ ਲਈ 10 ਲੱਖ ਦੀ ਗਰਾਂਟ ਦਾ ਐਲਾਨ

PPN1808201813ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ – ਮਨਜੀਤ ਸਿੰਘ) – ਸਿੱਖਿਆ ਤੇ ਵਾਤਾਵਰਣ  ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਥਾਂਦੇ ਪਿੰਡ ਦੇ ਇਤਿਹਾਸਕ ਗੁਰਦੁਆਰਾ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੂਹ ਪ੍ਰਾਪਤ ਚੁਬੱਚਾ ਸਾਹਿਬ ਵਿਖੇ ਸਲਾਨਾ ਜੋੜ ਮੇਲੇ ਵਿਚ ਸ਼ਿਰਕਤ ਕਰ ਕੇ ਮੱਥਾ ਟੇਕਿਆ ਗਿਆ।ਪ੍ਰਬੰਧਕੀ ਕਮੇਟੀ ਵਲੋ ਉਨਾਂ ਨੂੰ ਦੋ ਤਲਵਾਰਾਂ ਦੇ ਕੇ ਸਨਮਾਨਿਤ ਕੀਤਾ ਗਿਆ।
        ਮੰਤਰੀ ਸੋਨੀ ਵਲੋਂ  ਪਿੰਡ ਥਾਂਦੇ ਦੇ ਵਿਕਾਸ ਕੰਮਾਂ ਦਾ ਸੁਭ ਆਰੰਭ ਅਤੇ ਪਿੰਡ ਦੇ ਵਿਕਾਸ ਲਈ 10 ਲੱਖ ਅਤੇ ਗੁਰਦੁਆਰਾ ਸਾਹਿਬ ਨੂੰ 5 ਲੱਖ ਦੇਣ ਦਾ ਐਲਾਨ ਕੀਤਾ ਗਿਆ।ਉਨਾਂ ਪਿੰਡ ਦੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਉਨਾਂ੍ਹ ਨੂੰ ਤੁਰੰਤ ਹੱਲ ਕਰਨ ਦਾ ਭਰੋਸਾ ਦਿੱਤਾ।ਸੋਨੀ ਨੇ ਮੌਕੇ `ਤੇ ਹੀ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡ ਤੋ ਲੈ ਕੇ ਗੁਰਦੁਆਰਾ ਸਾਹਿਬ ਤੱਕ ਸਟਰੀਟ ਲਾਈਟਾਂ ਲਗਾਈਆਂ ਜਾਣ। ਸਿੱਖਿਆ ਮੰਤਰੀ ਨੇ ਦੱਸਿਆ ਕਿ ਪਿੰਡ ਦੇ ਵਿਕਾਸ ਦੇ 80 ਫੀਸਦੀ ਕੰਮ ਪੂਰੇ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ ਕੰਮਾਂ ਨੂੰ ਵੀ ਜ਼ਲਦੀ ਪੂਰਾ ਕਰ ਦਿੱਤਾ ਜਾਵੇਗਾ।
        ਪਿੰਡ ਦੇ ਸਰਪੰਚ ਗੁਰਵਿੰਦਰ ਸਿੰਘ ਵੋਹਰਾ ਨੇ ਦੱਸਿਆ ਕਿ ਪਿੰਡ ਵਿਚ ਇੰਟਰਲਾਕਿੰਗ ਟਾਇਲਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਰਹਿੰਦੇ ਕੰਮ ਵੀ ਛੇਤੀ ਹੀ ਪੂਰੇ ਕਰ ਲਏ ਜਾਣਗੇ। ਇਸ ਮੌਕੇ ਵਿਕਾਸ ਸੋਨੀ ਕੋਸਲਰ, ਸਾਬਕਾ ਸਰਪੰਚ ਬਲਬੀਰ ਸਿੰਘ, ਦਿਲਬਾਗ ਸਿੰਘ, ਬਲਦੇਵ ਸਿੰਘ, ਅਸ਼ਵਨੀ ਪੱਪੂ ਅਤੇ ਵੱਡੀ ਗਿਣਤੀ ਵਿਚ ਪਿੰਡ ਦੇ ਲੋਕ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply