Thursday, March 28, 2024

ਹਰਿਆਣਾ ਦੀ ਤਰਜ਼ ’ਤੇ ਪੰਜਾਬ ਸਰਕਾਰ ਵੀ ਖੇਡਾਂ ਨੂੰ ਦੇਵੇ ਵਧਾਵਾ – ਛੀਨਾ

ਗੋਲਡ ਮੈਡਲ ਜੇਤੂ ਅਰਪਿੰਦਰ ਸਿੰਘ ਦੇ ਪਰਿਵਾਰ ਨਾਲ ਛੀਨਾ ਨੇ ਕੀਤਾ ਖੁਸ਼ੀ ਦਾ ਇਜ਼ਹਾਰ

PPN3008201806ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਅੱਜ ਪਿੰਡ ਹਰਸਾ ਛੀਨਾ ਉਚਾ ਕਿਲਾ ਦੇ ਜੰਮਪਲ ਅਤੇ ਏਸ਼ੀਆਈ ਖੇਡਾਂ ’ਚ ਪੁਰਸ਼ਾਂ ਦੇ ਮੁਕਾਬਲੇ ’ਚ ਤੀਹਰੀ ਛਾਲ ਨਾਲ ਭਾਰਤ ਲਈ ਪਹਿਲਾਂ ਸੋਨੇ ਦਾ ਤਮਗਾ ਹਾਸਲ ਕਰਨ ਵਾਲੇ ਖਿਡਾਰੀ ਅਰਪਿੰਦਰ ਸਿੰਘ ਦੇ ਪਰਿਵਾਰ ਨੂੰ ਨਿੱਜੀ ਤੌਰ ’ਤੇ ਵਧਾਈ ਦੇਣ ਲਈ ਪੁੱਜੇ।ਛੀਨਾ ਨੇ ਜਿੱਥੇ ਅਰਪਿੰਦਰ ਸਿੰਘ ਦੇ ਪਿਤਾ ਜਗਬੀਰ ਸਿੰਘ ਦਾ ਮੂੰਹ ਮਿੱਠਾ ਕਰਵਾਉਂਦਿਆ ਉਥੇ ਉਨ੍ਹਾਂ ਗੱਲਬਾਤ ਕਰਦਿਆਂ ਸੂਬਾ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਹਰਿਆਣਾ ਦੀ ਤਰਜ ’ਤੇ ਪੰਜਾਬ ਸਰਕਾਰ ਵੀ ਖੇਡਾਂ ਨੂੰ ਬੜ੍ਹਾਵਾਂ ਦੇਣ ਲਈ ਖਿਡਾਰੀਆਂ ਨੂੰ ਬਣਦਾ ਉਚ ਸਨਮਾਨ ਦੇਵੇ ਅਤੇ ਉਨ੍ਹਾਂ ਨੂੰ ਹਰ ਪ੍ਰਕਾਰ ਦੀ ਸਹਾਇਤਾ ਨੂੰ ਯਕੀਨੀ ਬਣਾਵੇ।
ਛੀਨਾ ਨੇ ਕਿਹਾ ਕਿ ਅਰਪਿੰਦਰ ਇਕ ਪ੍ਰਤਿਭਾਸ਼ਾਲੀ ਅਤੇ ਮਿਹਨਤੀ ਖਿਡਾਰੀ ਹੈ, ਜਿਸ ਨੇ ਖੇਡ ’ਚ ਆਪਣੀ ਕਾਬਲੀਅਤ ਨੂੰ ਪੂਰੇ ਦ੍ਰਿੜ ਇਰਾਦੇ ਨਾਲ ਪ੍ਰਦਰਸ਼ਨ ਕੀਤਾ ਹੈ।ਉਨ੍ਹਾਂ ਕਿਹਾ ਕਿ ਅੱਜ ਪੂਰੇ ਦੇਸ਼ ਨੂੰ ਅਰਪਿੰਦਰ ’ਤੇ ਮਾਣ ਹੈ ਕਿ ਉਸ ਨੇ 16.77 ਮੀਟਰ ਨਾਲ 48 ਸਾਲਾਂ ਰਿਕਾਰਡ ਨੂੰ ਤੋੜਦਿਆ ਭਾਰਤ ਲਈ ਸੋਨੇ ਦਾ ਤਮਗਾ ਹਾਸਲ ਕੀਤਾ।ਛੀਨਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਰੀਬ ਸੰਨ 70 ’ਚ ਮਹਿੰਦਰ ਸਿੰਘ ਗਿੱਲ ਨੇ ਤੀਹਰੀ ਛਾਲ ’ਚ ਸੋਨੇ ਤਗਮੇ ਦਾ ਨਾਮ ਦਰਜ ਕਰਵਾਇਆ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅਰਪਿੰਦਰ ਕਾਮਨਵੈਲਥ ਗੇਮ ’ਚ ਸ਼ਾਨਦਾਰ ਪ੍ਰਦਰਸ਼ਨ ਕਰ ਚੁੱਕਿਆ ਹੈ।ਅਰਪਿੰਦਰ ਸਿੰਘ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਪਿਤਾ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੂੰ ਮੁਬਾਰਕਬਾਦ ਦੇਣ ਲਈ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੀ ਉਚੇਚੇ ਤੌਰ ’ਤੇ ਪੁੱਜੇ।

 

Check Also

ਲ਼ੋਕ ਸਭਾ ਚੋਣਾਂ ਦੌਰਾਨ ਰੱਖੀ ਜਾਵੇਗੀ ਸਖ਼ਤ ਚੌਕਸੀ – ਜਿਲ੍ਹਾ ਚੋਣ ਅਧਿਕਾਰੀ

ਚੋਣਾਂ ਦੌਰਾਨ ਸ਼ੱਕੀ ਵਿਅਕਤੀਆਂ ਤੇ ਰਹੇਗੀ ਸਖ਼ਤ ਨਜ਼ਰ – ਕਮਿਸ਼ਨਰ ਪੁਲਿਸ ਅੰਮ੍ਰਿਤਸਰ, 27 ਮਾਰਚ (ਸੁਖਬੀਰ …

Leave a Reply