Thursday, March 28, 2024

ਪਿੰਡ ਕੱਕੜਵਾਲ ਵਿਖੇ ਯੋਗਾ ਕੈਂਪ ਦਾ ਆਯੋਜਨ

ਸਰੀਰ ਨੂੰ ਤੰਦਰੁਸਤ ਬਣਾਉਣ ਅਤੇ ਬਿਮਾਰੀਆਂ ਦੇ ਖਾਤਮੇ `ਚ ਸਹਾਈ ਹੈ ਯੋਗਾ- ਬਾਬਾ ਜਗਤਾਰ  
ਧੂਰੀ, 4 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਾਨਵ ਕਲਿਆਣ ਯੋਗ ਟਰੱਸਟ ਦੇ ਸੰਚਾਲਕ ਸਟੇਟ ਐਵਾਰਡੀ ਬਾਬਾ ਜਗਤਾਰ ਸਿੰਘ ਵੱਲੋਂ ਜਨਮ ਅਸ਼ਟਮੀ PPN0409201804ਦੇ ਸ਼ੁਭ ਮੌਕੇ ਪਿੰਡ ਕੱਕੜਵਾਲ ਦੇ ਸ਼ਿਵ ਮੰਦਰ ਵਿਖੇ ਪ੍ਰਧਾਨ ਪ੍ਰਿਥਵੀ ਰਾਜ ਸ਼ਰਮਾ ਦੀ ਅਗਵਾਈ `ਚ ਇੱਕ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਬੱਚਿਆਂ ਨੂੰ ਯੋਗ ਆਸਨ ਅਤੇ ਪ੍ਰਣਾਯਾਮ ਦਾ ਅਭਿਆਸ ਕਰਵਾਇਆ ਗਿਆ।ਬਾਬਾ ਜਗਤਾਰ ਸਿੰਘ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਯੋਗਾ ਨਾਲ ਜਿੱਥੇ ਸ਼ਰੀਰ ਨੂੰ ਤੰਦਰੁਸਤ ਰੱਖਿਆ ਜਾ ਸਕਦਾ ਹੈ, ਉਥੇ ਹੀ ਸ਼ਰੀਰ ਦੀਆਂ ਅਨੇਕਾਂ ਪੁਰਾਣੀਆਂ ਬਿਮਾਰੀਆਂ ਦਾ ਖਾਤਮਾ ਵੀ ਹੁੰਦਾ ਹੈ।ਉਹਨਾਂ ਬੱਚਿਆਂ ਨੂੰ ਜੰਕ ਫੂਡ ਤੋਂ ਪਰਹੇਜ ਕਰਨ ਬਾਰੇ ਜਾਣਕਾਰੀ ਦਿੰਦਿਆਂ ਸਾਦਾ ਭੋਜਨ ਖਾ ਕੇ ਤੰਦਰੁਸਤ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ।ਉਹਨਾਂ ਬੱਚਿਆਂ ਨੂੰ ਜ਼ਿੰਦਗੀ ਵਿੱਚ ਕਦੇ ਵੀ ਨਸ਼ੇ ਨਾ ਕਰਨ ਸਬੰਧੀ ਜਾਗਰੂਕ ਕੀਤਾ।
ਇਸ ਮੌਕੇ ਸਾਬਕਾ ਸਰਪੰਚ ਗੁਰਨਾਮ ਸਿੰਘ, ਗੁਰਚਰਨ ਸਿੰਘ, ਗਰਸ਼ਾ ਸਿੰਘ, ਰਾਜਿੰਦਰ ਪਾਲ ਖਜਾਨਚੀ, ਅਵਤਾਰ ਸ਼ਰਮਾ ਸੈਕਟਰੀ ਅਤੇ ਯਾਦਵਿੰਦਰ ਸਿੰਘ ਆਦਿ ਹਾਜ਼ਰ ਸਨ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply