Friday, March 29, 2024

20 ਪੇਟੀਆਂ ਸ਼ਰਾਬ ਸਮੇਤ ਇੱਕ ਕਾਬੂ

ਭੀਖੀ (ਮਾਨਸਾ), 5 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਆਉਣ ਵਾਲੀਆਂ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਕਿਸੇ ਵੀ ਕਿਸਮ ਦੇ PPN0509201804ਪਾਬੰਦੀਸ਼ੁਦਾ ਨਸ਼ੇ, ਖਾਸ ਤੌਰ ਤੇ ਨਜਾਇਜ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਮਾਨਸਾ ਪੁਲਿਸ ਪੂਰਨ ਤੌਰ `ਤੇ ਮੁਸਤੈਦ ਹੈ ਇਹ ਪ੍ਰਗਟਾਵਾ  ਕਰਦਿਆਂ ਮਾਨਸਾ ਦੇ ਐਸ.ਐਸ.ਪੀ ਮਨਧੀਰ ਸਿੰਘ ਨੇ ਕਿਹਾ ਕਿ ਸੀ.ਆਈ.ਏ ਸਟਾਫ਼ ਨੇ ਇੱਕ ਹੋਰ ਵਿਅਕਤੀ ਨੂੰ 20 ਪੇਟੀਆਂ ਸ਼ਰਾਬ ਸਮੇਤ ਪਿੰਡ ਆਲਮਪੁਰ ਮੰਦਰਾਂ ਤੋਂ ਕਾਬੂ ਕੀਤਾ ਹੈ, ਜਦਕਿ ਇਸ ਤੋਂ ਪਹਿਲਾਂ 26 ਅਗਸਤ ਨੂੰ ਸੀ.ਆਈ.ਏ ਸਟਾਫ਼ ਨੇ ਇਕ ਸ਼ਰਾਬ ਦੇ ਤਸਕਰ ਨੂੰ ਸਰਦੂਲਗੜ੍ਹ ਵਿਖੇ 20 ਪੇਟੀਆਂ ਸ਼ਰਾਬ ਦੀ ਤਸਕਰੀ ਕਰਦਿਆਂ ਫੜ੍ਹਿਆ ਸੀ
                ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਲੋਕਾਂ ਨੂੰ ਲੁਭਾਉਣ ਲਈ ਆਮ ਤੌਰ `ਤੇ ਸ਼ਰਾਬ ਦੀ ਵਰਤੋ ਕੀਤੀ ਜਾਂਦੀ ਹੈ, ਜੋ ਕਿ ਗੈਰ ਕਾਨੂੰਨੀ ਹੈ।ਲਈ ਇਹ ਯਕੀਨੀ ਬਣਾਉਣ ਲਈ ਕਿ ਚੋਣਾਂ ਦੌਰਾਨ ਕਿਸੇ ਵੀ ਕਿਸਮ ਦੀ ਸ਼ਰਾਬ ਦੀ ਵਰਤੋ ਨਾ ਹੋਵੇ, ਪੰਜਾਬ ਹਰਿਆਣਾ ਸਰਹੱਦ `ਤੇ ਵੀ ਚੌਕਸੀ ਵਧਾ ਦਿੱਤੀ ਗਈ ਹੈ।
               ਇਸ ਸਬੰਧੀ ਸੀ.ਆਈ.ਏ ਇੰਚਾਰਜ ਅੰਗਰੇਜ਼ ਸਿੰਘ ਨੇ ਦੱਸਿਆ ਕਿ ਫੜ੍ਹੇ ਗਏ 6 ਦੋਸ਼ੀਆਂ ਦੀ ਪਹਿਚਾਣ ਕਮਲਜੀਤ ਸਿੰਘ ਵਾਸੀ ਪਿੰਡ ਖੁੱਡੀ ਕਲਾਂ ਜਿਲ੍ਹਾ ਬਰਨਾਲਾ ਵਜ਼ੋਂ ਹੋਈ ਹੈ। ਇਸ ਕੋਲੋਂ 20 ਪੇਟੀਆਂ ਸ਼ਰਾਬ ਅਤੇ ਤਸਕਰੀ ਲਈ ਵਰਤੀ ਗਈ ਇਕ ਓਪਲ ਕੋਰਸਾ ਕਾਰ ਵੀ ਬਰਾਮਦ ਕੀਤੀ ਗਈ ਹੈ ਇਸ ਕੇਸ ਦੇ ਜਾਂਚ ਅਧਿਕਾਰੀ ਹਰਭਜਨ ਸਿੰਘ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਸ਼ਰਾਬ ਹਰਿਆਣਾ ਮਾਰਕਾ ਮਾਲਟਾ ਹੈ ਅਤੇ ਮੁਜ਼ਰਮ ਨੂੰ ਅਦਾਲਤ ਵਿਚ ਪੇਸ਼ ਕਰਕੇ ਜੁਡੀਸ਼ੀਅਲ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply