Friday, March 29, 2024

ਮਾਨਸਾ `ਚ ਜ਼ਿਲ੍ਹਾ ਪ੍ਰੀਸ਼ਦ ਦੇ 11 ਅਤੇ ਪੰਚਾਇਤ ਸੰਮਤੀ ਦੇ 89 ਹਲਕਿਆਂ ਲਈ ਬਣਾਏ 547 ਬੂਥ

22 ਸਤੰਬਰ ਨੂੰ ਨਤੀਜੇ ਆਉਣਗੇ
ਭੀਖੀ (ਮਾਨਸਾ), 5 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ 19 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਸਬੰਧੀ PPN0509201805ਨਾਮਜ਼ਦਗੀਆਂ ਦਾਖ਼ਲ ਕਰਨ ਦੇ ਅੱਜ ਪਹਿਲੇ ਦਿਨ ਜ਼ਿਲ੍ਹਾ ਮਾਨਸਾ `ਚ ਕਿਸੇ ਵੀ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤਾ ਗਿਆ।
        ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰ ਰਿਟਰਨਿੰਗ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਦਫ਼ਤਰ ਵਿਖੇ 7 ਸਤੰਬਰ ਨੂੰ ਸ਼ਾਮ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾ ਸਕਦੇ ਹਨ।
    ਇਸੇ ਤਰ੍ਹਾਂ ਪੰਚਾਇਤ ਸੰਮਤੀ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰ ਪੰਚਾਇਤ ਸੰਮਤੀ ਮਾਨਸਾ/ਬੁਢਲਾਡਾ ਅਤੇ ਸਰਦੂਲਗੜ੍ਹ ਲਈ ਨਿਯੁਕਤ ਕੀਤੇ ਰਿਟਰਨਿੰਗ ਅਫ਼ਸਰ ਕ੍ਰਮਵਾਰ ਉਪ ਮੰਡਲ ਮੈਜਿਸਟਰੇਟ, ਮਾਨਸਾ/ਬੁਢਲਾਡਾ ਅਤੇ ਸਰਦੂਲਗੜ੍ਹ ਕੋਲ ਉਨ੍ਹਾਂ ਦੇ ਦਫ਼ਤਰ ਵਿਖੇ, ਪੰਚਾਇਤ ਸੰਮਤੀ ਭੀਖੀ ਲਈ ਰਿਟਰਨਿੰਗ ਅਫ਼ਸਰ ਸਹਾਇਕ ਕਮਿਸ਼ਨਰ (ਜ) ਮਾਨਸਾ ਕੋਲ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਭੀਖੀ ਦੇ ਦਫ਼ਤਰ ਵਿਖੇ ਅਤੇ ਪੰਚਾਇਤ ਸੰਮਤੀ ਝੁਨੀਰ ਲਈ ਰਿਟਰਨਿੰਗ ਅਫ਼ਸਰ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ ਨੰਬਰ-1 ਮਾਨਸਾ ਕੋਲ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਝੁਨੀਰ ਦੇ ਦਫ਼ਤਰ ਵਿਖੇ ਉਕਤ ਮਿਤੀ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਦੇ ਹਨ।
    ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ `ਚ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 11 ਹਲਕੇ ਅਤੇ ਪੰਚਾਇਤ ਸੰਮਤੀ ਚੋਣਾਂ ਲਈ 89 ਹਲਕੇ ਹੋਣਗੇ, ਜਿਨ੍ਹਾਂ ਵਿੱਚ ਪੰਚਾਇਤੀ ਸੰਮਤੀ ਮਾਨਸਾ ਦੇ 19, ਪੰਚਾਇਤ ਸੰਮਤੀ ਬੁਢਲਾਡਾ ਦੇ 25, ਪੰਚਾਇਤ ਸੰਮਤੀ ਸਰਦੂਲਗੜ੍ਹ ਦੇ 15, ਪੰਚਾਇਤ ਸੰਮਤੀ ਝੁਨੀਰ ਦੇ 15 ਅਤੇ ਪੰਚਾਇਤ ਸੰਮਤੀ ਭੀਖੀ ਦੇ 15 ਚੋਣ ਹਲਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਜ਼ਿਲ੍ਹੇ ਵਿੱਚ 547 ਚੋਣ ਬੂਥ ਸਥਾਪਤ ਕੀਤੇ ਗਏ ਹਨ।
    ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣਾਂ ਲਈ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ ਅਤੇ ਚੋਣਾਂ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹੀਆਂ ਜਾਣਗੀਆਂ। 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply