Friday, March 29, 2024

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਚੋਣਾਂ ਦੇ ਮੱਦੇਨਜ਼ਰ ਹਰ ਤਰ੍ਹਾਂ ਦੇ ਹਥਿਆਰ ਲੈ ਕੇ ਚੱਲਣ `ਤੇ ਪਾਬੰਦੂ

Banned1ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਐਲਾਨੀਆਂ 19 ਸਤੰਬਰ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਦੀਆਂ ਚੋਣਾਂ ਅਤੇ 22 ਸਤੰਬਰ 2018 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਚੋਣ ਅਮਲ ਨੂੰ ਸ਼ਾਂਤੀਪੂਰਵਕ ਨੇਪਰੇ ਚਾੜਣ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਅੰਮਿ੍ਰਤਸਰ ਦੀ ਹਦੂਦ ਅੰਦਰ 19 ਸਤੰਬਰ 2018 ਅਤੇ 22 ਸਤੰਬਰ 2018 ਨੂੰ ਹਰ ਕਿਸਮ ਦੇ ਅਗਨ ਸ਼ਾਸ਼ਤਰ ਲੈ ਕੇ ਚੱਲਣ ਦੀ ਮਨਾਹੀ ਹੋਵੇਗੀ।
ਕਮਲਦੀਪ ਸਿੰਘ ਸੰਘਾ ਆਈ.ਏ.ਐਸਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਅੰਮਿ੍ਰਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਪਿੰਡਾਂ ਵਿੱਚ ਜ਼ਿਲ੍ਹਾ ਪ੍ਰ੍ਰਸ਼ਦ ਅਤੇ ਬਲਾਕ ਸਮਿਤੀ ਦੀਆਂ ਵੋਟਾਂ ਵਾਲੇ ਦਿਨ 19 ਸਤੰਬਰ 2018 ਅਤੇ ਗਿਣਤੀ ਵਾਲੇ ਦਿਨ 22 ਸਤੰਬਰ 2018 ਨੂੰ ਹਰ ਕਿਸਮ ਦੇ ਅਗਨ ਸ਼ਾਸ਼ਤਰ ਨੂੰ ਲੈ ਕੇ ਚੱਲਣ `ਤੇ ਮੁਕੰਮਲ ਪਾਬੰਦੀ ਲਗਾਈ ਹੈ।ਉਨ੍ਹਾਂ ਦੱਸਿਆ ਕਿ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸ ਅਤੇ ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply