Friday, March 29, 2024

ਵੋਟਰਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਨੇ ਸਵੀਪ ਰੱਥ ਨੂੰ ਝੰਡੀ ਦੇ ਕੇ ਕੀਤਾ ਰਵਾਨਾ

PPN0608201805ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ – ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਹੈਰੀਟੇਜ ਸਟਰੀਟ ਤੋਂ ਸਵੀਪ ਰੱਥ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਇਹ ਸਵੀਪ ਰੱਥ ਜਿਲੇ੍ਹ ਵਿੱਚ ਪੈਂਦੇ ਸਮੂਹ ਚੋਣ ਹਲਕਿਆਂ ਵਿੱਚ ਚੱਲੇਗਾ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਧ ਤੋਂ ਵੱਧ ਪ੍ਰਚਾਰ ਕਰੇਗਾ ਤਾਂ ਜੋ ਕੋਈ ਵੀ ਨਾਗਰਿਕ ਬਿਨਾਂ ਵੋਟ ਤੋਂ ਨਾ ਰਹੇ।
ਸੰਘਾ ਨੇ ਦੱਸਿਆ ਕਿ ਇਸ ਸਵੀਪ ਰੱਥ ਦਾ ਮੁੱਖ ਉਦੇਸ਼ 1-1-2019 ਤੋਂ ਯੋਗ ਵੋਟਰਾਂ ਦੇ ਵੋਟ ਕਾਰਡ ਬਣਾਉਣ, ਐਨ:ਆਰ:ਆਈ ਦੇ ਨਾਮ ਵੋਟਰ ਲਿਸਟ ਵਿੱਚ ਸ਼ਾਮਲ ਕਰਨ, ਐਡਰੈਸ, ਨਾਮ ਦੀ ਸੋਧ ਕਰਨ ਲਈ ਹੈ।ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੋਟਰ ਦੀ 2 ਸਥਾਨਾਂ ਤੇ ਵੋਟ ਬਣੀ ਹੈ ਤਾਂ ਉਸ ਨੂੰ ਇਕ ਸਥਾਨ ਤੋਂ ਆਪਣੀ ਵੋਟ ਖਾਰਜ ਕਰਾਉਣੀ ਚਾਹੀਦੀ ਹੈ। ਸ੍ਰ ਸੰਘਾ ਨੇ ਕਿਹਾ ਕਿ ਵੋਟਰਾਂ ਨੂੰ ਜਗਾਰੂਕ ਕਰਨ ਲਈ ਬੂਥ ਲੈਵਲਾਂ ਤੇ ਵੀ ਬੀ.ਐਲ.ਓ ਵੱਲੋਂ ਕੈਂਪ ਲਗਾਏ ਜਾ ਰਹੇ ਹਨ। ਸੰਘਾ ਨੇ ਦੱਸਿਆ ਕਿ ਵੋਟਰ ਆਨਲਾਈਨ ਤੇ ਜਾ ਕੇ ਆਪਣੀ ਵੋਟ ਬਣਵਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪੋ੍ਰਗਰਾਮ ਅਨੁਸਾਰ ਮਿਤੀ 01.01.2019 ਦੀ ਯੋਗਤਾ ਮਿਤੀ ਦੇ ਅਧਾਰ ਤੇ ਫੋਟੋ ਵੋਟਰ ਸੂਚੀ ਸਾਲ 2019 ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 01.09.2018 ਨੂੰ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵੱਲੋਂ ਨਿਰਧਾਰਤ ਸਥਾਨਾ ਤੇ ਕੀਤੀ ਜਾ ਚੁੱਕੀ ਹੈ। ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਦਾਅਵੇ / ਇਤਰਾਜ ਮਿਤੀ 01.09.2018 ਤੋਂ ਮਿਤੀ 31.10.2018 ਤੱਕ ਪ੍ਰਾਪਤ ਕੀਤੇ ਜਾਣੇ ਹਨ ਅਤੇ ਮਿਤੀ 09.09.2018 (ਐਤਵਾਰ) ਅਤੇ ਮਿਤੀ 16.09.2018 (ਐਤਵਾਰ) ਨੂੰ ਬੂਥ ਲੈਵਲ ਅਫਸਰ ਆਪਣੇ ਆਪਣੇ ਪੋਲਿੰਗ ਸਟੇਸ਼ਨ ਤੇ ਬੈਠਣਗੇ ਅਤੇ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨਗੇ।ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਮਿਤੀ 04.01.2019 ਨੂੰ ਕੀਤੀ ਜਾਵੇਗੀ।
ਇਸ ਮੌਕੇ ਸੌਰਵ ਅਰੋੜਾ ਡਿਪਟੀ ਡਾਇਰੈਕਟਰ ਅਰਬਨ ਲੋਕਲ ਬਾਡੀਜ-ਕਮ-ਈ.ਆਰ.ਓ 017-ਅੰਮ੍ਰਿਤਸਰ ਕੇਂਦਰੀ, ਜੀਵਨ ਬਾਂਸਲ,ਈ.ਓ.ਨਗਰ ਸੁਧਾਰ ਟਰੱਸਟ ਅੰਮ੍ਰਿਤਸਰ, ਰਾਜੀਵ ਸੇਖੜੀ ਨਿਗਰਾਨ ਇੰਜੀਨੀਅਰ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ, ਰਾਕੇਸ਼ ਕੁਮਾਰ ਚੋਣ ਤਹਿਸੀਲਦਾਰ ਰਾਜਿੰਦਰ ਸਿੰਘ ਚੋਣ ਕਾਨੂੰਗੋ ਹਾਜਰ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply