Friday, April 19, 2024

ਜਸਟਿਸ ਰਣਜੀਤ ਸਿੰਘ ਕਮਿਸ਼ਨ ਪ੍ਰਤੀ ਭੱਦੀ ਸ਼ਬਦਾਵਲੀ ਬੋਲਣ ਵਾਲਿਆਂ ਖਿਲਾਫ ਲੋਕ ਇਨਸਾਫ਼ ਪਾਰਟੀ ਨੇ ਮੰਗੀ ਕਾਰਵਾਈ

PPN0709201801ਬਠਿੰਡਾ, 7 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਹਿਬਲ ਕਲਾ ਕਾਂਡ ਸਬੰਧੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਤਿਆਰ ਕੀਤੀ ਰਿਪੋਰਟ ਨੂੰ ਮਾਨਤਾ ਦੁਆਉਣ ਅਤੇ ਰਿਪੋਰਟ ਦੀ ਬਣਦੀ ਅਗਲੀ ਕਾਰਵਾਈ ਜਲਦ ਅਮਲ ‘ਚ ਲਿਆਉਣ ਸਬੰਧੀ ਲੋਕ ਇਨਸਾਫ ਪਾਰਟੀ ਦੇ ਕਾਰਕੁੰਨਾ ਵਲੋਂ ਜਿਲ੍ਹਾ ਪਧਾਨ ਜਤਿੰਦਰ ਸਿੰਘ ਭੱਲਾ ਦੀ ਅਗਵਾਈ ‘ਚ ਏ.ਡੀ.ਸੀ ਸੁਖਪ੍ਰੀਤ ਸਿੰਘ ਸਿੱਧੂ ਨੂੰ ਮੈਮੋਰੰਡਮ ਦਿੱਤਾ ਗਿਆ।ਜਤਿੰਦਰ ਸਿੰਘ ਨੇ ਇਸ ਸਮੇਂ ਕਿਹਾ ਕਿ ਸਾਲ 2015 ‘ਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਕਸਬਿਆਂ ਖਾਸ ਕਰਕੇ ਬਹਿਬਲ ਕਲਾਂ, ਕੋਟਕਪੁਰਾ ਵਿਖੇ ਹੋਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਗੋਲੀਕਾਂਡ, ਸ਼ਹੀਦ ਅਤੇ ਜਖਮੀ ਹੋਏ ਸਿੱਖ ਨੌਜਵਾਨਾਂ ਦੇ ਪੂਰੇ ਮਾਮਲੇ ਸਬੰਧੀ ਸਰਕਾਰ ਵਲੋਂ ਨਿਯੁੱਕਤ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਤਿਆਰ ਕੀਤੀ ਵਿਸਥਾਰਿਤ ਰਿਪੋਰਟ ਨੂੰ ਲੋਕ ਇਨਸਾਫ ਪਾਰਟੀ ਪੂਰਨ ਮਾਨਤਾ ਦਿੰਦੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਚਾਹੀਦਾ ਹੈ ਕਿ ਸਾਬਕਾ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਵਲੋਂ ਜੋ ਕਮਿਸ਼ਨ ਪ੍ਰਤੀ ਭੱਦੀ ਸ਼ਬਦਾਵਲੀ ਦੀ ਵਰਤੋ ਕੀਤੀ ਹੈ।ਉਨ੍ਹਾਂ ਖਿਲਾਫ ਵੀ ਪਰਚੇ ਦਰਜ਼ ਕੀਤੇ ਜਾਣ।ਇਸ ਮੌਕੇ ਹੋਰਨਾ ਤੋਂ ਇਲਾਵਾ ਜਗਮੋਹਨ ਸਿੰਘ, ਗੁਰਜੰਟ ਸਿੰਘ, ਪਾਲ ਢਿੱਲੋਂ, ਬਲਪ੍ਰੀਤ ਸਿੰਘ ਆਦਿ ਮੌਜ਼ੂਦ ਸਨ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply