Friday, April 19, 2024

ਟਰੈਫਿਕ ਨਿਯਮਾਂ ਦੀ ਪਾਲਣਾ ਨਾਲ ਰੁੱਕ ਸਕਦੀਆਂ ਹਨ ਦੁਰਘਟਨਾਵਾਂ – ਟਰੈਫਿਕ ਇੰਚਾਰਜ

ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਦੀ ਦਿੱਤੀ ਜਾਣਕਾਰੀ

PPN0709201825ਬਟਾਲਾ, 7 ਸਤੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਐਸ.ਐਸ.ਪੀ ਬਟਾਲਾ ਓਪਿੰਦਰਜੀਤ ਸਿੰਘ ਘੁੰਮਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ.ਐਸ.ਆਈ ਸਰਵਨ ਸਿੰਘ ਅਤੇ ਹੌਲਦਾਰ ਮਨਜਿੰਦਰ ਸਿੰਘ ਵਲੋਂ ਦਸ਼ਮੇਸ਼ ਸੀਨੀਅਰ ਸਕੈਂਡਰੀ ਸਕੂਲ ਕੋਟਲੀ ਸੂਰਤ ਮੱਲੀ ਵਿਖੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਦੀ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਇਆ ਗਿਆ।

       ਸੈਮੀਨਾਰ ਨੂੰ ਸੰਬੋਧਨ ਕਰਦਿਆਂ ਏ.ਐਸ.ਆਈ ਸਰਵਨ ਸਿੰਘ ਅਤੇ ਹੌਲਦਾਰ ਮਨਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਰੋਡ ਸੇਫ਼ਟੀ ਨਿਯਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਹਮੇਸ਼ਾਂ ਦੋ ਪਹੀਆ ਵਾਹਨ ਚਲਾਉਣ ਮੌਕੇ ਹੈਲਮਟ ਜਰੂਰ ਪਹਿਨਿਆ ਜਾਵੇ ਅਤੇ ਵਾਹਨਾ ਨੂੰ ਤੇਜ਼ ਗਤੀ ਵਿੱਚ ਨਾ ਚਲਾਇਆ ਜਾਵੇ।ਉਨ੍ਹਾਂ ਕਿਹਾ ਵਾਹਨ ਚਲਾਉਂਦੇ ਸਮੇਂ ਕਦੀ ਵੀ ਮੋਬਾਇਲ ਫੋਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਅਤੇ ਨਾ ਹੀ ਕਦੀ ਨਸ਼ਾ ਕਰਕੇ ਵਾਹਨ ਚਲਾਉਣਾ ਚਾਹੀਦਾ ਹੈ।ਉਨਾਂ ਕਿਹਾ ਕਿ ਸੜਕਾਂ ਕਿਨਾਰੇ ਲੱਗੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਕਦੀ ਵੀ ਲਾਲ ਬੱਤੀ ਨੂੰ ਪਾਰ ਨਹੀਂ ਕਰਨਾ ਚਾਹੀਦਾ।ਏ.ਐਸ.ਆਈ. ਸਰਵਨ ਸਿੰਘ ਨੇ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਅਸੀਂ ਆਪਣੀ ਅਤੇ ਹੋਰਨਾਂ ਦੀ ਜਾਨ ਬਚਾ ਸਕਦੇ ਹਾਂ।

       ਇਸ ਮੌਕੇ ਸਕੂਲ ਡਾਇਰੈਕਟਰ ਕਰਨਪਾਲ ਸਿੰਘ, ਪ੍ਰਿੰਸੀਪਲ ਦਵਿੰਦਰ ਸਿੰਘ, ਅਧਿਆਪਕ ਜਗਵਿੰਦਰ ਸਿੰਘ, ਜਗਪਾਲ ਸਿੰਘ, ਸੰਦੀਪ ਸਿੰਘ, ਭੁਪਿੰਦਰ ਸਿੰਘ, ਰਜਵੰਤ ਕੌਰ, ਸਿਮਰਨਜੀਤ ਕੌਰ, ਕੁਲਵਿਮਦਰ ਕੌਰ ਅਤੇ ਸੁਖਪ੍ਰੀਤ ਕੌਰ ਵੀ ਹਾਜ਼ਰ ਸਨ।
 

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply