Friday, March 29, 2024

ਲਾਂਘਾ ਖੁੱਲਣ ਨਾਲ ਸਿੱਖਾਂ ਦੀ ਚਿਰੋਕਣੀ ਮੰਗ ਹੋਵੇਗੀ ਪੂਰੀ – ਦਮਦਮੀ ਟਕਸਾਲ

PPN0809201823ਮਹਿਤਾ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਮੌਕੇ ਪਾਕਿ ’ਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਲਈ ਲਾਂਘਾ ਖੋਲਣ ਸਬੰਧੀ ਪਾਕਿਸਤਾਨ ਸਰਕਾਰ ਵਲੋਂ ਦਿਤੇ ਬਿਆਨ ਦਾ ਭਰਪੂਰ ਸਵਾਗਤ ਕਰਦਿਆਂ ਭਾਰਤ ਸਰਕਾਰ ਨੂੰ ਵੀ ਉਕਤ ਸੰਬੰਧੀ ਤੁਰੰਤ ਹਰਕਤ ਵਿਚ ਆਉਣ ਲਈ ਅਪੀਲ ਕੀਤੀ ਹੈ।
ਉਹਨਾਂ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਕਤ ਖਬਰ ਨਾਲ ਸਿੱਖ ਸੰਗਤਾਂ ਵਿਚ ਖੁਸ਼ੀ ਦੀ ਲਹਿਰ ਹੈ। ਉਹਨਾਂ ਕਿਹਾ ਕਿ ਲਾਂਘਾ ਖੁੱਲ ਜਾਂਦਾ ਹੈ ਤਾਂ ਸਿੱਖ ਭਾਈਚਾਰਾ ਅਤੇ ਨਾਨਕ ਨਾਮ ਲੇਵਾ ਸੰਗਤਾਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ ਅਤੇ ਉਹ ਬਿਨਾ ਵੀਜਾ ਗੁ: ਕਰਤਾਰ ਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰ ਸਕਣਗੇ। ਉਹਨਾਂ ਭਾਰਤ ਅਤੇ ਪਾਕਿ ਸਰਕਾਰਾਂ ਨੂੰ ਸਿਖ ਭਾਵਨਾਵਾਂ ਅਤੇ ਦੋਹਾਂ ਦੇਸ਼ਾਂ ਵਿਚ ਆਪਸੀ ਭਾਈਚਾਰਕ ਸਾਂਝ ਦੀ ਮਜਬੂਤੀ ਨੂੰ ਮੁਖ ਰਖਦਿਆਂ ਲਾਂਘੇ ਪ੍ਰਤੀ ਸੰਜੀਦਗੀ ਦਿਖਾਉਣ ਨੂੰ ਕਿਹਾ ਹੈ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply