Friday, March 29, 2024

ਬਰਗਾੜੀ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣ `ਤੇ ਸਰਕਾਰ ਦੀ ਕਾਰਜ਼ਸ਼ੈਲੀ ਸ਼ੱਕ ਦੇ ਘੇਰੇ `ਚ – ਸਖੀਰਾ

sakhiraਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਭਾਈ ਜਰਨੈਲ ਸਿੰਘ ਸਖੀਰਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਕਿਹਾ ਹੈ ਕਿ ਜਦੋਂ ਬਰਗਾੜੀ ਕਾਂਡ ਨਾਲ ਸੰਬੰਧਤ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਹੋ ਗਈ ਹੈ।ਇਸ ਮਾਮਲੇ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਸ਼ੈਸ਼ਨ ਕਾਲ ਵਿੱਚ ਬਹਿਸ ਵੀ ਹੋ ਚੁੱਕੀ ਹੈ ਤੇ ਫਿਰ ਇਸ ਵਿੱਚ ਨਾਮਜ਼ਦ ਦੋਸ਼ੀਆਂ ਦੀ ਗ੍ਰਿਫਤਾਰੀ ਹੋਣੀ ਲਾਜ਼ਮੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਢਿੱਲੀ ਤੇ ਨਾਕਸ ਕਾਰਜਸ਼ੈਲੀ ਪੰਜਾਬ ਦੇ ਮੁੱਖ ਮੰਤਰੀ ਦੀ ਭੂਮਿਕਾ ਸ਼ੱਕ ਦੇ ਘੇਰੇ ਵਿੱਚ ਆਉਂਦੀ ਹੈ।
ਭਾਈ ਜਰਨੈਲ ਸਿੰਘ ਸਖੀਰਾ ਨੇ ਅੱਗੇ ਕਿਹਾ ਕਿ ਅਗਰ ਸ਼ਬਦਾਵਲੀ ਮਾਮਲੇ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਦੇ ਉੱਚ ਅਹੁੱਦੇ `ਤੇ ਆਸੀਨ ਰਹੇ ਸੁਖਦੇਵ ਸਿੰਘ ਭੌਰ ਦੀ ਗ੍ਰਿਫਤਾਰੀ ਹੋ ਸਕਦੀ ਤਾਂ ਫਿਰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਵਿੱਚ ਦੋਸ਼ੀ ਬਣਾਏ ਗਏ ਵਿਅਕਤੀਆਂ ਨੂੰ ਗ੍ਰਿਫਤਾਰ ਕਿਉਂ ਨਹੀਂ ਕੀਤਾ ਜਾ ਰਿਹਾ। ਉਨਾਂ ਕਿਹਾ ਕਿ ਭਾਈ ਸੁਖਦੇਵ ਸਿੰਘ ਭੌਰ ਨੂੰ ਇੱਕ ਗਿਣੀ ਮਿੱਥੀ ਸਾਜਿਸ਼ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਦੀ ਉਹ ਕਰੜੀ ਨਿੰਦਾ ਕਰਦੇ ਹਾਂ।ਉਨ੍ਹਾਂ ਦੇਸ਼-ਵਿਦੇਸ਼ ਵਿੱਚ ਵੱਸੇ ਸਮੁੱਚੇ ਸਿੱਖਾਂ ਨੂੰ ਅਪੀਲ ਕੀਤੀ ਹੈ ਕਿ ਉਹ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਇਕਮੁੱਠ ਤੇ ਇੱਕਜੁੱਟ ਹੋਣ।
ਭਾਈ ਸਖੀਰਾ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਆਉਣ ਵਾਲੇ ਦਿਨ੍ਹਾਂ ਵਿੱਚ ਪੰਥਕ ਦਰਦੀਆਂ ਤੇ ਪੰਥਕ ਹਿਤੈਸ਼ੀਆਂ ਦੇ ਨਾਲ ਰਾਬਤਾ ਕਾਇਮ ਕਰਕੇ ਇੱਕ ਮੰਚ ਤਿਆਰ ਕੀਤਾ ਜਾਵੇਗਾ ਤੇ ਅਗਲੇਰੀ ਰੂਪ ਰੇਖਾ ਤੇ ਰਣਨੀਤੀ ਤੈਅ ਕੀਤੀ ਜਾਵੇਗੀ।ਜਿਸ ਦੀ ਵਾਗਡੋਰ ਕੌਮੀ ਜਥੇਦਾਰਾਂ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਅਮਰੀਕ ਸਿੰਘ ਅਜਨਾਲਾ ਦੇ ਹੱਥ ਸੌਂਪੀ ਜਾਵੇਗੀ।
 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply