Thursday, March 28, 2024

ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਸ਼ੁਰੂ

PPN1309201809 ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਖੁੰਬਾਂ ਦੇ ਸਿਖਲਾਈ ਕੋਰਸ ਦੀ ਸ਼ੁਰੂਆਤ ਸਮੇਂ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਕਿਸਾਨਾਂ ਅਤੇ ਕਿਸਾਨ ਔਰਤਾਂ ਨੂੰ ਸਹਾਇਕ ਮੰਡੀਕਰਨ ਅਫ਼ਸਰ ਨਾਜਰ ਸਿੰਘ ਨੇ `ਜੀ ਆਇਆ` ਆਖਦਿਆਂ ਤੂੜੀ, ਪਰਾਲੀ ਨੂੰ ਸਾੜਨ ਨਾਲੋਂ ਖੁੰਬਾਂ ਦੀ ਖੇਤੀ ’ਚ ਵਰਤਣ ਲਈ ਪ੍ਰੇਰਿਤ ਕੀਤਾ। PPN1309201810
ਡਾ. ਮਹਿਲ ਸਿੰਘ ਨੇ 20 ਸਤੰਬਰ ਤੱਕ ਚੱਲਣ ਸਿਖਲਾਈ ਕੋਰਸ ਸਬੰਧੀ ਦੱਸਦਿਆ ਕਿਸਾਨਾਂ ਨੂੰ ਖੁੰਬਾਂ ਦੀ ਕਾਸ਼ਤ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਅਤੇ ਸਰਕਾਰ ਵੱਲੋਂ ਚਲਾਈਆਂ ਸਕੀਮਾਂ ਦਾ ਭਰਪੂਰ ਲਾਹਾ ਲੈਣ ਲਈ ਜਾਣੂ ਕਰਵਾਇਆ ਗਿਆ। ਉਨ੍ਹਾਂ ਨੇ ਟ੍ਰੇਨਿੰਗ ਸਬੰਧੀ ਦਿਖਾਈ ਦਿਲਚਸਪੀ ਲਈ ਸਿਖਿਆਰਥੀਆਂ ਦੀ ਸ਼ਲਾਘਾ ਕੀਤੀ।ਇਸ ਮੌਕੇ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਵੱਲੋਂ ਖੁੰਬਾਂ ਦੀਆਂ ਕਿਸਮਾਂ, ਕਾਸ਼ਤ ਲਈ ਕੰਪੋਸਟ ਦੀ ਤਿਆਰੀ ਅਤੇ ਬਿਜਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।ਇਸ ਸਮੇਂ ਖੇਤੀਬਾੜੀ ਵਿਕਾਸ ਅਫ਼ਸਰ ਅਮਰਜੀਤ ਸਿੰਘ ਦੁਸਾਂਝ ਨੇ ਐਗਮਾਰਕ ਸਕੀਮ ਬਾਰੇ ਜਾਣਕਾਰੀ ਸਾਂਝੀ ਕੀਤੀ।
    ਸ੍ਰੀਮਤੀ ਰੀਨੂੰ ਵਿਰਦੀ ਨੇ ਸਿਖਿਆਰਥੀਆਂ ਨੂੰ ਖੁੰਬਾਂ ਦੇ ਖੁਰਾਕੀ ਤੱਤਾਂ ਦੀ ਮਹੱਤਤਾ ਬਾਰੇ ਜਾਣਕਾਰੀ ਪ੍ਰਦਾਨ ਕੀਤੀ।ਭਾਟੀਆ ਵੱਲੋਂ ਪਹਿਲੇ ਦਿਨ ਦੀ ਸਮਾਪਤੀ ਦੌਰਾਨ ਸਿਖਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੱਤੇ।ਇਸ ਮੌਕੇ ਲਖਬੀਰ ਸਿੰਘ ਮਾਹਲ ਨੇ ਵਿਸ਼ੇਸ਼ ਉਦਮ ਨਾਲ ਕੈਂਪ ਦੇ ਪ੍ਰਬੰਧਾਂ ’ਚ ਯੋਗਦਾਨ ਪਾਇਆ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply