Friday, March 29, 2024

ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਮਨਾਇਆ ਹਿੰਦੀ ਦਿਵਸ

ਸਮਰਾਲਾ, 15 ਸਤੰਬਰ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਮਨਾਇਆ ਗਿਆ।ਇੱਕ ਸਾਦਾ ਪਰ PPN1509201812ਪ੍ਰਭਾਵਸ਼ਾਲੀ ਸਮਾਗਮ ਕਰਾਇਆ ਗਿਆ ਜਿਸ ਵਿੱਚ ਬੱਚਿਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ।ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਨੇ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੇ ਮਹੱਤਵ ਸਬੰਧੀ ਜਾਣਕਾਰੀ ਦਿੱਤੀ ਅਤੇ ਕਿਹਾ ਸਾਨੂੰ ਸਾਰੀਆਂ ਭਸ਼ਾਵਾਂ ਦਾ ਮਾਣ ਸਤਿਕਾਰ ਕਰਨਾ ਚਾਹੀਦਾ ਹੈ। ਹਿੰਦੀ ਸਾਡੀ ਰਾਸ਼ਟਰੀ ਭਾਸ਼ਾ ਹੈ।ਸਕੂਲ ਵਿਦਿਆਰਥੀਆਂ ਦੇ ਭਾਸ਼ਣ, ਕਵਿਤਾ ਉਚਾਰਣ ਅਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆ ਦੌਰਾਨ ਭਾਸ਼ਣ ਮੁਕਾਬਲੇ ਵਿੱਚ ਹਰਸ਼ਦੀਪ ਸਿੰਘ ਦਸਵੀਂ, ਗੁਰਪ੍ਰੀਤ ਕੌਰ ਦਸਵੀਂ ਅਤੇ ਸ਼ਾਲੂ ਨੌਂਵੀ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।ਕਵਿਤਾ ਉਚਾਰਣ ਮੁਕਾਬਲੇ ਵਿੱਚ ਕੌਸ਼ਲਿਆ ਕੁਮਾਰੀ ਸੱਤਵੀਂ ਨੇ ਪਹਿਲਾ, ਸਿਮਰਨਜੀਤ ਕੌਰ ਸੱਤਵੀਂ ਨੇ ਦੂਜਾ ਅਤੇ ਅੰਮ੍ਰਿਤਪ੍ਰੀਤ ਸਿੰਘ ਅੱਠਵੀਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਚਾਰਟ ਮੇਕਿੰਗ ਮੁਕਾਬਲੇ ਵਿੱਚ ਅਰਸ਼ਪ੍ਰੀਤ ਕੌਰ ਜਮਾਤ ਅੱਠਵੀਂ ਨੇ ਪਹਿਲਾ, ਪ੍ਰਭਜੋਤ ਸਿੰਘ ਜਮਾਤ ਦਸਵੀਂ ਨੇ ਦੂਜਾ ਅਤੇ ਸ਼ਾਲੂ ਜਮਾਤ ਨੌਵੀਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਸਮਾਗਮ ਦੇ ਅੰਤ ਵਿੱਚ ਸਕੂਲ ਇੰਚਾਰਜ ਆਲਮਦੀਪ ਕੌਰ ਦੁਆਰਾ ਜੇਤੂ ਵਿਦਿਆਰਥੀਆਂ ਨੂੰ ਟਰਾਫੀਆਂ ਇਨਾਮ ਵਿੱਚ ਦਿੱਤੀਆਂ ਗਈਆਂ।ਮੰਚ ਸੰਚਾਲਨ ਸਕੂਲ ਵਿਦਿਆਰਥਣਾ ਸ਼ਾਲੂ ਅਤੇ ਅਰਸ਼0੍ਰੀਤ ਕੌਰ ਨੇ ਬਾਖੂਬੀ ਕੀਤਾ।ਇਸ ਮੌਕੇ ਸਕੂਲ ਸਟਾਫ ਮੈਂਬਰ ਰਵਿੰਦਰ ਸਿੰਘ, ਜਗਜੀਤ ਸਿੰਘ, ਮਨਪ੍ਰੀਤ ਸਿੰਘ, ਜਸਵੀਰ ਸਿੰਘ, ਦੇਵੀ ਦਿਆਲ, ਜਸਬੀਰ ਕੌਰ, ਸਾਵਿਤਰੀ ਦੇਵੀ ਆਦਿ ਤੋਂ ਇਲਾਵਾ ਬੱਚਿਆਂ ਦੇ ਮਾਪੇ ਹਾਜਰ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply