Friday, March 29, 2024

ਭਾਈ ਘਨੱਈਆ ਜੀ ਦੀ 300 ਸਾਲਾ ਬਰਸੀ ਨੂੰ ਸਮਰਪਿਤ ਲੇਖ, ਭਾਸ਼ਣ ਤੇ ਪੇਂਟਿੰਗ ਮੁਕਾਬਲੇ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –  ਧਾਰਮਿਕ ਤੇ ਵਿਦਿਅਕ ਸੰਸਥਾ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ 20 PPN1509201813ਸਤੰਬਰ  ਨੂੰ ਸੇਵਾ ਦੇ ਪੁੰਜ ਅਤੇ ਪਰਉਪਕਾਰੀ ਭਾਈ ਘਨ੍ਹੱਈਆ ਜੀ ਦੀ ਮਨਾਈ ਜਾ ਰਹੀ 300 ਸਾਲਾ ਬਰਸੀ ਦੇ ਸੰਬੰਧ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਕਰਵਾਏ ਗਏ ਲੇਖ, ਭਾਸ਼ਣ ਅਤੇ ਪੇਂਟਿੰਗ ਮੁਕਾਬਲਿਆਂ `ਚ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਲੇਖ ਮੁਕਾਬਲੇ ਵਿੱਚ, ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਸ਼ਣ ਮੁਕਾਬਲੇ ਵਿੱਚ ਅਤੇ ਸੱਤਵੀਂ, ਅੱਠਵੀਂ ਅਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੇਂਟਿਗ ਮੁਕਾਬਲੇ ਵਿੱਚ ਭਾਗ ਲਿਆ।ਲੇਖ ਅਤੇ ਭਾਸ਼ਣ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਸੇਵਾ ਦੇ ਪੁੰਜ ਭਾਈ ਘਨ੍ਹੱਈਆ ਜੀ, ਹੁਕਮ ਪਾਲਕ ਭਾਈ ਘਨ੍ਹੱਈਆ ਜੀ, ਖੂਨ ਦਾਨ ਅਤੇ ਇਸ ਦੀ ਮਹਾਨਤਾ ਅਤੇ  ਮਾਨਸ ਕੀ ਜਾਤ ਸਭੈ ਏਕੈ ਪਹਿਚਾਨਬੋ ਵਿਸ਼ਿਆਂ `ਤੇ ਆਪਣੇ ਵਿਚਾਰ ਸਾਂਝੇ ਕੀਤੇ।ਪੇਂਟਿਗ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਭਾਈ ਘਨੱ੍ਹਇਆ ਜੀ ਵੱਲੋਂ ਜੰਗ ਦੇ ਮੈਦਾਨ ਵਿੱਚ ਜ਼ਖ਼ਮੀਆਂ ਨੂੰ ਪਾਣੀ ਪਿਆਉਣ ਦੇ ਦ੍ਰਿਸ਼ਟਾਂਤ `ਤੇ ਅਧਾਰਤ ਤਸਵੀਰਾਂ ਬਣਾਈਆ।
     ਲੇਖ ਮੁਕਾਬਲੇ ਵਿੱਚ ਨੌਵੀਂ ਜਮਾਤ ਦੇ ਵਿਦਿਆਰਥੀ ਭਵਨੀਤ ਕੌਰ ਅਤੇ ਪੁਨੀਤ ਕੌਰ ਨੇ ਪਹਿਲਾ ਅਤੇ ਅਵਲੀਨ ਕੌਰ ਅਤੇ ਤਰਨਪ੍ਰੀਤ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।ਭਾਸ਼ਣ ਮੁਕਾਬਲੇ ਵਿੱਚ ਅਰਸ਼ਪ੍ਰੀਤ ਕੌਰ ਅਤੇ ਅਰਸ਼ਦੀਪ ਸਿੰਘ ਨੇ ਪਹਿਲਾ ਅਤੇ ਭਵਨੀਤ ਕੌਰ ਨੇ ਦੂਸਰਾ ਤੇ ਸੁਰਭੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਪੇਂਟਿਗ ਮੁਕਾਬਲੇ ਵਿੱਚ ਗੁਰਵਿੰਦਰ ਸਿੰਘ ਪਹਿਲੇ, ਲਵਲੀਨ ਕੌਰ ਦੂਸਰੇ ਅਤੇ ਜੈਸਿਕਾ ਕੌਰ ਤੇ ਨਮਰੀਨ ਕੌਰ ਤੀਸਰੇ ਸਥਾਨ `ਤੇ ਰਹੇ।ਸਕੂਲ ਮੈਂਬਰ ਇੰਚਾਰਜ ਸੰਤੋਖ ਸਿੰਘ ਸੇਠੀ, ਅੇਡਵੋਕੇਟ ਜਸਵਿੰਦਰ ਸਿੰਘ, ਕੁਲਜੀਤ ਸਿੰਘ ਸਾਹਨੀ ਅਤੇ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply