Tuesday, April 16, 2024

ਵੋਟਰ ਸਿਆਸੀ ਲੋਕਾਂ ਦੇ ਬਹਿਕਾਵੇ `ਚ ਆ ਕੇ ਅਜਿਹਾ ਕੁੱਝ ਨਾ ਕਰਨ ਜਿਸ ਨਾਲ ਪੰਜਾਬ ਦੀ ਅਮਨ ਸ਼ਾਂਤੀ ਭੰਗ ਹੋਵੇ – ਜਥੇਦਾਰ

ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਪੰਜਾਬ ਵਿਚ ਚੌਣਾ Giani Gurbachan Sਦੋਰਾਨ ਸਿਆਸੀ ਪਾਰਟੀਆਂ ਦੇ ਵਿਅਕਤੀ ਇੱਕ ਦੂਜੀ ਪਾਰਟੀ ਦੇ ਵਿਅਕਤੀਆਂ ਦੀ ਮਾਰ-ਕੁੱਟ ਅਤੇ ਕਕਾਰਾਂ ਦੀ ਬੇਅਦਬੀ ਕਰਦੇ ਹਨ ਜੋ ਬਹੁਤ ਚਿੰਤਾ ਦਾ ਵਿਸ਼ਾ ਹੈ।ਪਿਛਲੇ ਦਿਨੀ ਤਰਨ ਤਾਰਨ ਵਿਖੇ ਭਾਈ ਭੁਪਿੰਦਰ ਸਿੰਘ ਖੇੜਾ ਜੋ ਅੰਮ੍ਰਿਤਧਾਰੀ ਸਿੱਖ ਸਨ ਉਹਨਾਂ ਦੀ ਐਸ.ਡੀ.ਐਮ ਦੀ ਕੋਰਟ ਵਿਚ ਸੋਨੂੰ ਚੀਮਾ ਵੱਲੋਂ ਕਕਾਰਾਂ ਦੀ ਬੇਅਦਬੀ ਕੀਤੀ ਗਈ।ਇਸ ਤਰ੍ਹਾਂ ਦੀਆਂ ਘਟਨਾਵਾਂ ਪੰਜਾਬ ਵਿਚ ਕਈ ਥਾਈਂ ਵਾਪਰ ਰਹੀਆਂ ਹਨ।ਜਦੋਂ ਕਿ ਸਮੁੱਚੇ ਵੋਟਰਾਂ ਨੂੰ ਚਾਹੀਦਾ ਹੈ ਕਿ ਅਮਨ ਸ਼ਾਂਤੀ ਬਹਾਲ ਰੱਖੀ ਜਾਵੇ ਅਤੇੇ ਸਿਆਸੀ ਲੋਕਾਂ ਦੇ ਬਹਿਕਾਵੇ ਵਿਚ ਆ ਕੇ ਇੱਕ ਦੂਜੇ ਨਾਲ ਕੋਈ ਬਦ-ਇਖਲਾਕੀ ਨਾ ਕੀਤੀ ਜਾਵੇ, ਜਿਸ ਨਾਲ ਪੰਜਾਬ ਦੀ ਅਮਨ ਸ਼ਾਂਤੀ ਭੰਗ ਹੁੰਦੀ ਹੋਵੇ।ਉਨਾਂ ਕਿਹਾ ਕਿ ਪੰਜਾਬ ਵਿਚ ਅਮਨ ਸ਼ਾਂਤੀ ਬਣਾਈ ਰੱਖਣਾ ਹਰ ਇੱਕ ਦਾ ਫਰਜ਼ ਹੈ।ਪ੍ਰਸ਼ਾਸ਼ਨ ਵੱਲੋਂ ਇਸ ਤਰ੍ਹਾਂ ਦੀਆਂ ਹੋਣ ਵਾਲੀਆਂ ਘਟਨਾਵਾਂ ਵਿਚ ਸਖ਼ਤ ਕਾਰਵਾਈ ਕੀਤੀ ਜਾਵੇ ।

Check Also

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਸੈਮੀਨਾਰ ਤੇ ਨਾਟਕ 20 ਅਪ੍ਰੈਲ ਨੂੰ

ਅੰਮ੍ਰਿਤਸਰ, 15 ਅਪ੍ਰੈਲ (ਦੀਪਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ …

Leave a Reply