Thursday, March 28, 2024

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲਈ 896516 ਵੋਟਰ 1282 ਪੋਲਿੰਗ ਸਟੇਸ਼ਨਾਂ ’ਤੇ ਪਾਉਣਗੇ ਵੋਟਾਂ

ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ 19 ਸਤੰਬਰ 2018 ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ PPN1809201801ਮੁਕੰਮਲ ਕੀਤੇ ਗਏ ਹਨ। ਚੋਣ ਪਾਰਟੀਆਂ ਨੂੰ ਅੱਜ ਵੱਖ-ਵੱਖ ਸਬੰਧਤ ਰਿਟਰਨਿੰਗ ਅਫ਼ਸਰਾਂ ਵਲੋਂ ਚੋਣ ਸਮੱਗਰੀ ਦੇ ਕੇ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਜਾਣ ਲਈ ਰਵਾਨਾ ਕੀਤਾ ਗਿਆ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮਿ੍ਰਤਸਰ ਸ੍ਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ 1282 ਬੂਥ ਬਣਾਏ ਗਏ ਹਨ ਜਿੰਨਾਂ ਤੇ 896516 ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ।
    ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਭਰ ’ਚ 86 ਬੂਥ ਅਤਿ ਸੰਵੇਦਨਸ਼ੀਲ ਅਤੇ 204 ਬੂਥ ਸੰਵੇਦਨਸ਼ੀਲ ਹਨ।ਉਨ੍ਹਾਂ ਦੱਸਿਆ ਕਿ ਵੋਟਾਂ 19 ਸਤੰਬਰ ਨੂੰ ਬੁੱਧਵਾਰ ਵਾਲੇ ਦਿਨ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 4 ਵਜੇ ਪੈਣਗੀਆਂ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply