Thursday, April 18, 2024

ਨਹੀਂ ਦਿੱਤੀ ਜਾ ਸਕਦੀ ਹੁੱਕਾ ਬਾਰ ਚਲਾਉਣ ਦੀ ਆਗਿਆ – ਡਿਪਟੀ ਕਮਿਸ਼ਨਰ

Kamaldeep Sanghaਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਤੰਬਾਕੂਨੋਸ਼ੀ ਕਾਰਨ ਮਨੁੱਖੀ ਸਿਹਤ ’ਤੇ ਪੈਂਦੇ ਹਾਨੀਕਾਰਕ ਪ੍ਰਭਾਵਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਜਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।ਜਾਰੀ ਕੀਤੇ ਹੁਕਮਾਂ ਵਿਚ ਉਨਾਂ ਦੱਸਿਆ ਕਿ ਸਿਵਲ ਸਰਜਨ ਨੇ ਉਨਾਂ ਦੇ ਧਿਆਨ ਵਿਚ ਲਿਆਂਦਾ ਕਿ ਸ਼ਹਿਰ ਵਿੱਚ ਕੁੱਝ ਲੋਕ ਹੁੱਕਾ ਬਾਰ ਚਲਾ ਕੇ ਨੌਜਵਾਨਾਂ ਨੂੰ ਨਸ਼ੇ ਵੱਲ ਧੱਕ ਰਹੇ ਹਨ।ਛੋਟੀ ਉਮਰ ਦੇ ਬੱਚਿਆਂ ਨੂੰ ਤੰਬਾਕੂ ਤੋਂ ਇਲਾਵਾ ਵੀ ਕਈ ਹਾਨੀਕਾਰਕ ਨਸ਼ੇ ਇੰਨਾਂ ਬਾਰਾਂ ਵਿਚ ਦਿੱਤੇ ਜਾ ਰਹੇ ਹਨ ਅਤੇ ਇਹ ਬਾਰ ਤੰਬਾਕੂਨੋਸ਼ੀ ਵਿਰੋਧੀ ਕਾਨੂੰਨ ਦੀ ਪਾਲਣਾ ਵੀ ਨਹੀਂ ਕਰਦੇ। ਜਿਲ੍ਹਾ ਮੈਜਿਸਟਰੇਟ ਨੇ ਸਿਵਲ ਸਰਜਨ ਦੀ ਦਲੀਲ ਨਾਲ ਸਹਿਮਤ ਹੁੰਦੇ ਜਿਲ੍ਹੇ ਵਿਚ ਹੁੱਕਾ ਬਾਰ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ। ਆਪਣੇ ਹੁਕਮਾਂ ਵਿੱਚ ਉਨਾਂ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਨੌਜਵਾਨਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਧਾਰਾ 144 ਅਧੀਨ ਜਾਰੀ ਕੀਤੇ ਗਏ।ਇਹ ਹੁਕਮ 9 ਨਵੰਬਰ 2018 ਤੱਕ ਲਾਗੂ ਰਹੇਗਾ।

Check Also

ਖ਼ਾਲਸਾ ਕਾਲਜ ਵੁਮੈਨ ਵਿਖੇ ‘ਬਹੁ-ਅਨੁਸ਼ਾਸਨੀ ਅਤੇ ਸੰਪੂੂਨ ਸਿੱਖਿਆ’ ਵਿਸ਼ੇ ’ਤੇ ਗੈਸਟ ਲੈਕਚਰ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਦੀ ਆਈ.ਕਿਯੂ.ਏ.ਸੀ ਅਤੇ ਐਨ.ਈ.ਪੀ ਕਮੇਟੀ …

Leave a Reply