Tuesday, April 16, 2024

ਆਟੋ ਰਿਕਸ਼ਿਆਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਰੋਕ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 Banned1ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ।ਸਮੂਹ ਸਕਲੂਾਂ ਦੇ ਪਿ੍ਰੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ’ਤੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ। ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 13 ਨਵੰਬਰ  2018 ਤੱਕ ਲਾਗੂ ਰਹੇਗਾ।
    ਹੁਕਮਾਂ ਵਿਚ ਕਿਹਾ ਗਿਆ ਹੈ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮਿ੍ਰਤਸਰ ਵਿਚ ਸਕੂਲਾਂ ਨੂੰ ਜਾਣ ਵਾਲੇ ਵਾਹਨ/ਆਟੋ ਰਿਕਸ਼ਾ ਵਾਲੇ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਜਾਂਦੇ ਹਨ, ਜਿਸ ਨਾਲ ਆਵਾਜਾਈ ਸਮੱਸਿਆ ਪੈਦਾ ਹੋਣ ਤੋਂ ਇਲਾਵਾ ਹਾਦਸਿਆਂ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ।

Check Also

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਸੈਮੀਨਾਰ ਤੇ ਨਾਟਕ 20 ਅਪ੍ਰੈਲ ਨੂੰ

ਅੰਮ੍ਰਿਤਸਰ, 15 ਅਪ੍ਰੈਲ (ਦੀਪਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ …

Leave a Reply