Saturday, April 20, 2024

ਏਸ਼ੀਅਨ ਪੇਸਫਿਕ ਮਾਸਟਰ ਖੇਡਾਂ `ਚੋਂ ਤਿੰਨ ਤਗਮੇ ਹਾਸਲ ਕਰਨ ਵਾਲੇ ਗੁਰਦੀਪ ਸਿੰਘ ਪੂਹਲਾ ਦਾ ਸਨਮਾਨ

ਅੰਮ੍ਰਿਤਸਰ, 19 ਸਤੰਬਰ-     ਮਲੇਸ਼ੀਆ ਵਿਚ ਹੋਈਆਂ ਏਸ਼ੀਅਨ ਪੇਸੀਫਿਕ ਮਾਸਟਰ ਖੇਡਾਂ 2018 ਵਿੱਚੋਂ ਇਕ ਸੋਨੇ ਦਾ ਅਤੇ ਦੋ ਕਾਸੀ ਦੇ ਤਗਮੇ ਪ੍ਰਾਪਤ ਕਰਨ PPN1909201819ਵਾਲੇ ਸਾਬਤ ਸੂਰਤ ਸਿੱਖ ਗੁਰਦੀਪ ਸਿੰਘ ਪੂਹਲਾ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।ਮਲੇਸ਼ੀਆ ਤੋਂ ਪਰਤੇ ਗੁਰਦੀਪ ਸਿੰਘ ਪੂਹਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦਫ਼ਤਰ ਪਹੁੰਚੇ, ਜਿਥੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਨਮਾਨਿਤ ਕੀਤਾ।
     ਗੁਰਦੀਪ ਸਿੰਘ ਪੂਹਲਾ ਨੇ ਏਸ਼ੀਅਨ ਪੇਸੀਫਿਕ ਮਾਸਟਰ ਖੇਡਾਂ ਵਿਚ ਟਰਿਪਲ ਜੰਪ ਵਿਚੋਂ ਸੋਨ ਤਗਮਾ ਜਦਕਿ ਲੰਬੀ ਛਾਲ ਅਤੇ 200 ਮੀਟਰ ਦੌੜ ਵਿੱਚੋਂ ਕਾਂਸੀ ਦੇ ਤਗਮੇ ਪ੍ਰਾਪਤ ਕੀਤੇ ਹਨ।ਸਨਮਾਨ ਮੌਕੇ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਗੁਰਦੀਪ ਸਿੰਘ ਪੂਹਲਾ ਨੇ ਤਿੰਨ ਤਗਮੇ ਹਾਸਲ ਕਰਕੇ ਸਮੁੱਚੀ ਸਿੱਖ ਕੌਮ ਦਾ ਮਾਣ ਵਧਾਇਆ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਇਨ੍ਹਾਂ ਦਾ ਵਿਸ਼ੇਸ਼ ਰਾਸ਼ੀ ਨਾਲ ਵੀ ਸਨਮਾਨ ਕੀਤਾ ਜਾਵੇਗਾ।
    ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਅੰਤ੍ਰਿੰਗ ਕਮੇਟੀ ਮੈਂਬਰ ਲਖਬੀਰ ਸਿੰਘ ਅਰਾਈਆਂਵਾਲਾ, ਸੱਜਣ ਸਿੰਘ ਬੱਜੂਮਾਨ, ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂੰ, ਮਨਜੀਤ ਸਿੰਘ ਬੱਪੀਆਣਾ, ਸਕੱਤਰ ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾਸਿੰਘਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਪ੍ਰਤਾਪ ਸਿੰਘ, ਜਗਜੀਤ ਸਿੰਘ ਜੱਗੀ, ਮਹਿੰਦਰ ਸਿੰਘ ਆਹਲੀ, ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਗੁਰਦੀਪ ਸਿੰਘ ਪੂਹਲਾ ਦੇ ਭਰਾ ਹਰਦੀਪ ਸਿੰਘ ਪੂਹਲਾ ਅਤੇ ਹੋਰ ਪਰਿਵਾਰਕ ਮੈਂਬਰ ਮੌਜੂਦ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply