Thursday, April 18, 2024

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ 24 ਘੰਟੇ ਚੱਲਣ ਵਾਲੀ ਕੰਟੀਨ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਦੀ ਮੈਨੇਜ਼ਮੈਂਟ ਦੁਆਰਾ ਵਿਦਿਆਰਥੀਆਂ ਨੂੰ ਹਰੇਕ PPN2009201801ਪ੍ਰਕਾਰ ਦੀਆਂ ਆਧੁਨਿਕ ਤੇ ਹੋਰਨਾਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਨ ਦੀ ਕੜੀ ਨੂੰ ਅੱਗੇ ਤੋਰਦਿਆਂ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਕੌਂਸਲ ਦੇ ਮੀਤ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ ਅਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਤੇ ਹੋਰਨਾਂ ਸ਼ਖਸ਼ੀਅਤਾਂ ਦੀ ਮੌਜ਼ੂਦਗੀ ’ਚ ਹੋਸਟਲ ਰਹਿੰਦੇ ਵਿਦਿਆਰਥੀਆਂ ਦੀ ਸਹੂਲਤ ਲਈ ਨਵੀਂ ਉਸਾਰੀ ਕੰਟੀਨ ਦਾ ਦਾ ਉਦਘਾਟਨ ਕੀਤਾ ਗਿਆ।
     ਛੀਨਾ ਨੇ ਕਿਹਾ ਕਿ ਤਜ਼ਰਬੇਕਾਰ ਸਟਾਫ਼ ਦੁਆਰਾ ਕਰਵਾਈ ਜਾਂਦੀ ਮਿਹਨਤ ਸਦਕਾ ਕਾਲਜ ਜਿੱਥੇ ਉਚ ਵਿੱਦਿਅਕ ਸੰਸਥਾ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ, ਉੱਥੇ ਕਾਲਜ ਦੇ ਵਿਦਿਆਰਥੀ ਦੇਸ਼ ਦੇ ਕੋਨੇ-ਕੋਨੇ ’ਚ ਉੱਚ ਅਹੁੱਦਿਆਂ ’ਤੇ ਬਿਰਾਜਮਾਨ ਹੋ ਕੇ ਅਤੇ ਬਿਜਨੈਸਮੈਨਾਂ ਵਜੋਂ ਉਭਰ ਕੇ ਦੇਸ਼ ਦਾ ਨਾਮ ਚਮਕਾ ਰਹੇ ਹਨ।ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਦੀ ਹਰੇਕ ਤਰ੍ਹਾਂ ਦੀ ਸੁੱਖ-ਸੁਵਿਧਾ ਅਤੇ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਮੈਨੇਜ਼ਮੈਂਟ ਹਮੇਸ਼ਾਂ ਤੱਤਪਰ ਹੈ। ਸ: ਛੀਨਾ ਨੇ ਕਿਹਾ ਕਿ 2 ਮੰਜਿਲਾਂ ‘ਕੰਟੀਨ-ਕਮ-ਸਟੱਡੀ ਰੂਮ’ ’ਚ ਦੂਸਰੀ ਮੰਜ਼ਿਲ ’ਚ ਇਕ ਵੱਡਾ ਹਾਲ ਤਿਆਰ ਕਰਵਾਇਆ ਗਿਆ ਹੈ, ਜਿਸ ’ਚ ਵਿਦਿਆਰਥੀ ਪੜ੍ਹਾਈ ਸ਼ਾਂਤੀਪੂਰਵਕ ਕਰ ਸਕ ਸਕਣਗੇ।
     ਕੰਟੀਨ ਦੇ ਉਦਘਾਟਨ ਤੋਂ ਪਹਿਲਾਂ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਅਰਦਾਸ ਕੀਤੀ ਗਈ, ਜਿਸ ’ਚ ਕੌਂਸਲ ਦੇ ਜੁਆਇੰਟ ਸਕੱਤਰ ਨਿਰਮਲ ਸਿੰਘ, ਸਰਦੂਲ ਸਿੰਘ ਮੰਨਨ, ਅਜ਼ਮੇਰ ਸਿੰਘ ਹੇਰ, ਰਾਜਬੀਰ ਸਿੰਘ, ਹਰਮਿੰਦਰ ਸਿੰਘ ਫ਼੍ਰੀਡੰਮ, ਪ੍ਰਿੰ: ਜਗਦੀਸ਼ ਸਿੰਘ, ਮੈਂਬਰ ਗੁਰਮਹਿੰਦਰ ਸਿੰਘ, ਐਸ. ਐਸ. ਸੇਠੀ, ਗੁਰਪ੍ਰੀਤ ਸਿੰਘ ਭੱਟੀ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਦੇ ਪ੍ਰਿੰਸੀਪਲ ਡਾ. ਆਰ.ਕੇ ਧਵਨ, ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਸ੍ਰੀ ਐੱਨ. ਕੇ. ਸ਼ਰਮਾ, ਡਾ. ਚਰਨਜੀਤ ਸਿੰਘ, ਰਜਿਸਟਰਾਰ ਪ੍ਰੋ: ਦਵਿੰਦਰ ਸਿੰਘ ਆਦਿ ਤੋਂ ਇਲਾਵਾ ਹੋਰ ਸਟਾਫ਼ ਹਾਜ਼ਰ ਸੀ।
    ਛੀਨਾ ਨੇ ਸਫ਼ਾਈ ਵਿਵਸਥਾ ਅਤੇ ਵਿਦਿਆਰਥਣਾਂ ਨੂੰ ਪਰੋਸੇ ਜਾਂਦੇ ਪਕਵਾਨਾਂ ਸਬੰਧੀ ਹਦਾਇਤਾਂ ਜਾਰੀ ਕਰਦਿਆਂ ਉਨ੍ਹਾਂ ਨੂੰ ਹਮੇਸ਼ਾਂ ਸਾਫ਼-ਸੁੱਥਰਾ ਅਤੇ ਸ਼ੁੱਧ ਤੇ ਤਾਜ਼ਾ ਭੋਜਨ ਬਣਾਉਣ ਲਈ ਕਿਹਾ।ਉਨ੍ਹਾਂ ਕਿਹਾ ਕਿ ਕਾਲਜ ਮੈਨੇਜ਼ਮੈਂਟ ਵਿਦਿਆਰਥੀਆਂ ਦੀ ਸਿਹਤ ਪ੍ਰਤੀ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਕਾਲਜ ਕੈਂਪਸ ਦੀ ਇਹ ਪਹਿਲੀ ਅਜਿਹੀ ਕੰਟੀਨ ਹੈ, ਜੋ ਕਿ ਵਿਦਿਆਰਥੀਆਂ ਦੀ ਸਹੂਲਤ ਲਈ 24 ਘੰਟੇ ਖੁੱਲ੍ਹੀ ਰਹੇਗੀ ਤਾਂ ਜੋ ਉਨ੍ਹਾਂ ਨੂੰ ਖਾਣ-ਪੀਣ ਲਈ ਦੇਰ ਰਾਤ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਨਾ ਝੱਲਣੀ ਪਵੇ ਅਤੇ ਇਸ ’ਚ ਸਨੈਕਸ, ਕਾਫ਼ੀ, ਸਮੋਸਾ, ਚੀਜ਼ ਆਦਿ ਉਪਲਬੱਧ ਹੋਣਗੇ।
 

Check Also

ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਅੰਮ੍ਰਿਤਸਰ ਲੋਕ ਸਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ …

Leave a Reply