Friday, April 19, 2024

ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ `ਚ ਜਿੱਤ ਕੈਪਟਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦਾ ਨਤੀਜਾ- ਤ੍ਰਿਪਤ ਬਾਜਵਾ

ਬਟਾਲਾ, 23 ਸਤੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਜ਼ਿਲਾ ਪ੍ਰੀਸ਼ਦ Tripat Rajinder Bajwaਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਅਤੇ ਇਤਿਹਾਸਕ ਜਿੱਤ ਲਈ ਸੂਬੇ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।ਉਨਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਇਹ ਜਿੱਤ ਕੈਪਟਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਕਾਸ ਏਜੰਡੇ ਦੀ ਜਿੱਤ ਹੈ।ਬਾਜਵਾ ਨੇ ਕਿਹਾ ਕਿ ਇਨਾਂ ਚੋਣਾਂ ਵਿੱਚ ਸੂਬੇ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਪੂਰੀ ਤਰਾਂ ਨਕਾਰ ਦਿੱਤਾ ਹੈ ਅਤੇ ਅਕਾਲੀਆਂ ਦੀ ਕਰਾਰੀ ਹਾਰ ਹੋਈ ਹੈ।ਉਨਾਂ ਕਿਹਾ ਕਿ ਚੋਣ ਨਤੀਜੇ ਇਹ ਸਾਬਤ ਕਰਦੇ ਹਨ ਕਿ ਪੰਜਾਬੀਆਂ ਦੇ ਦਿਲਾਂ ਵਿੱਚ ਅਕਾਲੀ ਦਲ ਪ੍ਰਤੀ ਬਹੁਤ ਵੱਡਾ ਰੋਸ ਹੈ ਅਤੇ ਲੋਕਾਂ ਨੇ ਆਪਣੀ ਵੋਟ ਦੀ ਤਾਕਤ ਜਰੀਏ ਅਕਾਲੀ ਦਲ ਨੂੰ ਉਸ ਦੇ ਪੰਜਾਬ ਅਤੇ ਕੌਮ ਵਿਰੋਧੀ ਕੀਤੇ ਗੁਨਾਹਾਂ ਦਾ ਸਬਕ ਸਿਖਾਇਆ ਹੈ।
ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ਭਰ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਵੱਡੀ ਲੀਡ ਨਾਲ ਜੇਤੂ ਰਹੇ ਹਨ।ਉਨਾਂ ਪਾਰਟੀ ਹਾਈਕਮਾਨ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਜਿੱਤ ਦਾ ਸਿਹਰਾ ਬੰਨਦਿਆਂ ਕਿਹਾ ਕਿ ਇਹ ਸ਼ਾਨਦਾਰ ਜਿੱਤ ਕੈਪਟਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਸੰਭਵ ਹੋ ਸਕੀ ਹੈ।ਉਨਾਂ ਕਿਹਾ ਕਿ ਨਵੇਂ ਚੁਣੇ ਗਏ ਮੈਂਬਰ ਸੂਬੇ ਅਤੇ ਦਿਹਾਤੀ ਖੇਤਰ ਦੇ ਵਿਕਾਸ ਵਿੱਚ ਆਪਣਾ ਅਹਿਮ ਯੋਗਦਾਨ ਪਾਉਣਗੇ।ਬਾਜਵਾ ਨੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਵਧਾਈ ਦੇਣ ਦੇ ਨਾਲ ਪਾਰਟੀ ਦੇ ਵਰਕਰਾਂ ਦਾ ਵੀ ਧੰਨਵਾਦ ਕੀਤਾ ਹੈ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply