Thursday, March 28, 2024

ਪੂਰਨਮਾਸ਼ੀ ਦਿਹਾੜੇ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਦੇ ਲੜ ਲੱਗੇ 34 ਪ੍ਰਾਣੀ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਦਸਵੀਂ ਪਾਤਸ਼ਾਹੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਹਾਜੀ ਰਤਨ ਸਾਹਿਬ ਪਾਤਸਾਹੀ ਦਸਵੀਂ PPN2509201822ਵਿਖੇ ਪੂਰਨਮਾਸ਼ੀ ਦੇ ਦਿਹਾੜੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵੱਲੋਂ ਚਲਾਈ ਪ੍ਰਚਾਰ ਮੁਹਿੰਮ ਤਹਿਤ ਪੰਜ ਪਿਆਰੇ ਸਾਹਿਬਾਨ ਉਚੇਚੇ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਵਲੋਂ ਚਲਾਈ ਮਰਿਆਦਾ ਅਨੁਸਾਰ ਖੰਡੇ ਬਾਟੇ ਦੇ ਅੰਮ੍ਰਿਤ ਤਿਆਰ ਕਰਕੇ 34 ਪ੍ਰਾਣੀਆਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਲੜ ਲਾਇਆ।
ਇਸ ਮੌਕੇ ਪੰਜ ਪਿਆਰਿਆਂ ਦੇ ਜਥੇਦਾਰ ਭਾਈ ਗੁਰਵਿੰਦਰ ਸਿੰਘ ਨੇ ਦਸਿਆ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੇ ਮਾਲਵਾ ਖੇਤਰ ਵਿੱਚ ਸਮੁੱਚੀਆਂ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਮੁਹਿੰਮ ਚਲਾਈ ਹੋਈ ਹੈ। ਇਸੇ ਅਨੁਸਾਰ ਪੰਜ ਪਿਆਰਿਆਂ ਦਾ ਜਥਾ ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਰੋਜ਼ਾਨਾ ਹੀ ਖਾਸ ਕਰਕੇ ਮਾਲਵਾ ਖਿੱਤੇ ਵਿੱਚ ਅਤੇ ਰਾਜਿਸਥਾਨ, ਹਰਿਆਣਾ, ਦਿੱਲੀ ਵਿਖੇ ਅੰਮ੍ਰਿਤ ਛਕਾਉਣ ਲਈ ਜਾਂਦਾ ਰਹਿੰਦਾ ਹੈ।ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ  ਬਾਕਾਇਦਾ ਸਬ ਆਫਿਸ ਧਰਮ ਪ੍ਰਚਾਰ ਦੇ ਕਾਰਜਾਂ ਲਈ ਖੋਲ੍ਹਿਆ ਗਿਆ ਹੈ।ਸ੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਵਲੋਂ ਸਮੁੱਚੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਿਸਥਾਨ ਦੀਆਂ ਸੰਗਤਾਂ ਵਿੱਚ ਸਿੱਖ ਧਰਮ ਦੇ ਪ੍ਰਚਾਰ ਨੂੰ ਬਾਖੂਬੀ ਨਾਲ ਚਲਾਇਆ ਜਾ ਰਿਹਾ ਹੈ।ਇਸੇ ਸਬੰਧ ਵਿਚ ਹਰੇਕ ਐਤਵਾਰ ਅਤੇ ਮੱਸਿਆ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਅੰਮ੍ਰਿਤ ਅਭਿਲਾਖੀਆਂ ਨੂੰ ਅੰਮ੍ਰਿਤ ਛਕਾਇਆ ਜਾਂਦਾ ਹੈ।ਇਸ ਸਮੇਂ ਗੁਰੂ ਵਾਲੀਆਂ ਬਣੀਆਂ ਸੰਗਤਾਂ ਨੂੰ ਭਾਈ ਇਕਬਾਲ ਸਿੰਘ ਮੈਨੇਜਰ ਗੁ: ਹਾਜੀ ਰਤਨ ਵਲੋਂ ਵਧਾਈ ਦਿੱਤੀ ਗਈ ਅਤੇ ਪੰਜ ਪਿਆਰੇ ਸਾਹਿਬਾਨ ਦਾ ਸਨਮਾਨ ਵੀ ਕੀਤਾ।ਅੰਮ੍ਰਿਤ ਸੰਚਾਰ ਮੌਕੇ ਭਾਈ ਕੇਵਲ ਸਿੰਘ, ਭਾਈ ਹਰਜੀਤ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਅਮਨਦੀਪ ਸਿੰਘ ਅਤੇ ਜਥੇਦਾਰ ਗੁਰਵਿੰਦਰ ਸਿੰਘ ਹਾਜਰ ਸਨ।।ਸ਼ਸਤਰ ਅਤੇ ਕਕਾਰ ਵੰਡਣ ਦੀ ਸੇਵਾ ਭਾਈ ਨਰਾਇਣ ਸਿੰਘ ਨੇ ਨਿਭਾਈ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply