Friday, April 19, 2024

ਡੇਅਰੀ ਫਾਰਮਿੰਗ ਲਈ 2 ਹਫਤੇ ਦਾ ਸਿਖਲਾਈ ਕੋਰਸ 1 ਤੋਂ 12 ਅਕਤੂਬਰ ਤੱਕ

PPN2809201814ਪਠਾਨਕੋਟ, 28 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਪਠਾਨਕੋਟ ਵਿਖੇ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ ਨੂੰ ਸਵੈ ਰੋਜਗਾਰ ਸਕੀਮ ਤਹਿਤ ਡੇਅਰੀ ਫਾਰਮਿੰਗ ਲਈ 2 ਹਫਤੇ ਦਾ ਸਿਖਲਾਈ ਕੋਰਸ ਡੇਅਰੀ ਵਿਕਾਸ ਵਿਭਾਗ ਅਤੇ ਕਿ੍ਰਸ਼ੀ ਵਿਗਿਆਨ ਕੇਦਰ ਘੋਹ ਵਲੋਂ ਸਾਂਝੇ ਤੌਰ `ਤੇ ਸਿਖਲਾਈ ਕੋਰਸ 1 ਤੋਂ 12 ਅਕਤੂਬਰ 2018 ਤੱਕ ਸਥਾਨਕ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਚਲਾਇਆ ਜਾ ਰਿਹਾ ਹੈ।      
       ਇਹ ਜਾਣਕਾਰੀ ਕਸਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਨੇ ਦਿੰਦਿਆਂ ਦੱਸਿਆ ਕਿ  ਇਸ ਲਈ ਜਿਲਾ ਪਠਾਨਕੋਟ ਨਾਲ ਸਬੰਧਤ ਬੇਰੋਜਗਾਰ ਲੜਕੇ/ਲੜਕੀਆਂ ਜ਼ੋ ਘੱਟੋ ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 50 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜਮੀਨ ਦਾ ਪ੍ਰਬੰਧ ਹੋਵੇ ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਇਸ ਸਿਖਲਾਈ ਉਪਰੰਤ ਚਾਹਵਾਨ ਫਾਰਮਰਾਂ ਨੂੰ 2 ਤੋਂ 10 ਪਸ਼ੂਆਂ, 5 ਤੋਂ 20 ਕੱਟੀਆਂ ਵੱਛੀਆਂ ਅਤੇ ਡੇਅਰੀ ਨਾਲ ਸਬੰਧਿਤ ਮਸ਼ੀਨਰੀ ਲਈ ਬੈਂਕਾਂ ਤੋਂ ਕਰਜੇ ਦੇ ਨਾਲ ਨਾਲ 25 ਪ੍ਰਤੀਸ਼ਤ ਜਨਰਲ ਅਤੇ 33 ਪ੍ਰਤੀਸ਼ਤ ਅਨੁਸੂਚਿਤ ਜਾਤੀ ਲਈ ਸਬਸਿਡੀ ਦਾ ਪ੍ਰਬੰਧ ਹੈ ।
ਉਨ੍ਹਾਂ ਦੱਸਿਆ ਕਿ ਚਾਹਵਾਨ ਲੜਕੇ/ ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ (ਕਮਰਾ ਨੰ:345 (ਏ), ਦੂਸਰੀ ਮੰਜਿਲ, ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਲੈ ਕੇ 1 ਅਕਤੂਬਰ 2018 ਨੂੰ ਸਿਖਲਾਈ ਵਿੱਚ ਸ਼ਾਮਿਲ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਫੌਨ ਨੰ: 9876260243 ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply