Thursday, March 28, 2024

ਦਿੱਲੀ ਕਮੇਟੀ ਨੇ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਸਮਾਉਣ ਦਾ ਪੁਰਬ

ਨਵੀਂ ਦਿੱਲੀ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਸਮਾਉਣ ਦਾ ਪੁਰਬ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਅਸਥਾਨ PPN0410201810ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤਕ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸਰਧਾ ਪੂਰਵਕ ਮਨਾਇਆ ਗਿਆ।ਪੰਥ ਪ੍ਰਸਿੱਧ ਰਾਗੀ-ਢਾਡੀ ਜਥਿਆਂ ਤੇ ਕਥਾਵਾਚਕਾ ਨੇ ਗੁਰਬਾਣੀ ਦੇ ਮਨੋਹਰ ਕੀਰਤਨ, ਢਾਡੀ ਪ੍ਰਸੰਗ ਅਤੇ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਹਾਜਰੀ ਭਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਲੋਕਾਂ ਨੂੰ ਸੱਚ ਦਾ ਰਾਸਤਾ ਵਿਖਾਇਆ।ਗੁਰੂ ਨਾਨਕ ਦੇਵ ਜੀ ਦੇ ਸਮੇਂ ਦੇਸ਼ ਦੀ ਸਥਿਤੀ ਡਾਵਾਡੋਲ ਸੀ। ਵਿਦੇਸ਼ੀ ਹਮਲਾਵਾਰ ਆਏ ਦਿਨ ਹਿੰਦੁਸਤਾਨ ਦੇ ਸਭਿਆਚਾਰ ਨੂੰ ਮਲੀਆ ਮੇਟ ਕਰ ਰਹੇ ਸਨ।ਇਥੋਂ ਦੇ ਹਾਕਮ ਜਿਨ੍ਹਾਂ ਦੀ ਜਿਮੇਂਵਾਰੀ ਪਰਜਾ ਦੀ ਰੱਖਿਆ ਕਰਨ ਦੀ ਹੁੰਦੀ ਸੀ।ਉਹ ਪਰਜਾ ਦੀ ਰੱਖਿਆ ਕਰਨ ਦੀ ਬਜਾਏ ਉਲਟਾ ਪਰਜਾ ’ਤੇ ਹੀ ਜੁਲਮ ਢਾਹ ਰਹੇ ਸਨ। ਰਿਸ਼ਵਤ ਖੋਰੀ ਦਾ ਬੋਲਬਾਲਾ ਸੀ।ਧਰਮ ਦੇ ਨਾਂ ’ਤੇ ਲੋਕਾਂ ਨੂੰ ਠੱਗਿਆ ਜਾ ਰਿਹਾ ਸੀ।
    ਜੀ.ਕੇ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਲੰਮੀਆਂ ਯਾਤਰਾਵਾਂ ਕਰਕੇ ਲੋਕਾਂ ਨੂੰ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸਿਧਾਂਤ ਦਿੱਤਾ।ਵਹਿਮਾਂ ਭਰਮਾਂ ਵਿਚੋਂ ਕਢ ਕੇ ਸਰਲ ਤੇ ਸਹੀ ਰਾਹ ਦਿਖਾਇਆ।ਆਪਣੇ ਆਪ ਨੂੰ ਗਰੀਬਾਂ ਦਾ ਸੰਗੀ ਸਾਥੀ ਕਿਹਾ।ਇਥੋਂ ਤਕ ਕਿ ਵਿਦੇਸ਼ੀ ਤਾਕਤਵਰ ਹਮਲਾਵਰ ਬਾਬਰ ਨੂੰ ਜਾਬਰ ਤਕ ਕਹਿਣ ਦੀ ਜੁਰਅਤ ਕੀਤੀ।ਧਰਮ ਦੇ ਨਾਂ ਤੇ ਪੈਦਾ ਹੋ ਕੇ ਵਿਤਕਰਿਆ ਦਾ ਵਿਰੋਧ ਕਰਦੇ ਹੋਏ ਸਾਰੀ ਲੋਕਾਈ ਨੂੰ ਕੇਵਲ ਇੱਕੋ ਇੱਕ ਪ੍ਰਮਾਤਮਾ ਨਾਲ ਜੋੜਿਆ।ਉਹਨਾਂ ਨੇ ਸਾਰੀ ਲੋਕਾਈ ਨੂੰ ਇੱਕ ਓਂਕਾਰ ਦਾ ਉਪਦੇਸ਼ ਦਿੰਦਿਆਂ ਲੋਕਾਂ ਨੂੰ ਧਰਮ ਦੀ ਕਿਰਤ ਕਰਨ ਦਾ ਉਪਦੇਸ਼ ਦਿੱਤਾ।ਆਪਣੀ ਸਾਰੀ ਉਮਰ ਧਰਮ ਦਾ ਪ੍ਰਚਾਰ ਕਰਦਿਆਂ ਅਤੇ ਸ੍ਰੀ ਕਰਤਾਰਪੁਰ ਸਾਹਿਬ ਸ਼ਹਿਰ ਵਸਾ ਕੇ ਹੱਥੀਂ ਖੇਤੀ ਕੀਤੀ।ਉਹਨਾਂ ਨੇ ਸਮੂਹ ਲੋਕਾਈ ਨੂੰ ਸ਼ਾਂਝੀਵਾਲਤਾ, ਆਪਸੀ ਪ੍ਰੇਮ, ਭਰਾਤਰੀ ਭਾਵ ਤੇ ਸਹਿਨਸ਼ੀਲਤਾ ਦਾ ਉਪਦੇਸ਼ ਦਿੱਤਾ।
    ਜੀ.ਕੇ ਨੇ ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਚਲ ਰਹੇ ਨਿਰਮਾਣ ਕਾਰਜਾਂ ਦਾ ਕਾਰਸੇਵਾ ਦੇ ਸੰਤਾਂ ਨਾਲ ਜਾਇਜਾ ਲਿਆ।ਕਮੇਟੀ ਮੈਂਬਰ ਚਮਨ ਸਿੰਘ ਅਤੇ ਸਾਬਕਾ ਕਮੇਟੀ ਮੈਂਬਰ ਕੈਪਟਨ ਇੰਦਰਪ੍ਰੀਤ ਸਿੰਘ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਉਂਦੇ ਹੋਏ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਉਪਦੇਸ਼ਾਂ ’ਤੇ ਵਿਸਥਾਰ ਪੂਰਬਕ ਰੋਸ਼ਨੀ ਪਾਈ।  
ਇਸ ਮੌਕੇ ਅੰਮ੍ਰਿਤ ਸੰਚਾਰ ਵੀ ਹੋਇਆ।ਬਾਬਾ ਬਚਨ ਸਿੰਘ ਜੀ ਕਾਰਸੇਵਾ ਵਾਲਿਆ ਨੇ ਸੰਗਤਾਂ ਨੂੰ ਨਾਮ ਸਿਮਰਨ ਕਰਵਾਇਆ।ਸ਼ਾਮ ਨੂੰ ਕਵੀ ਦਰਬਾਰ ਵਿੱਚ ਕਵੀਆਂ ਨੇ ਨਵੀਨ ਕਵਿਤਾਵਾਂ ਰਾਹੀਂ ਗੁਰੂ ਜਸ ਗਾਇਨ ਕੀਤਾ। ਕਮੇਟੀ ਮੈਂਬਰ ਜਤਿੰਦਰਪਾਲ ਸਿੰਘ ਗੋਲਡੀ, ਹਰਵਿੰਦਰ ਸਿੰਘ ਕੇ.ਪੀ, ਤਰਲੋਚਨ ਸਿੰਘ ਮਣਕੂ, ਸਾਬਕਾ ਮੈਂਬਰ ਬੀਬੀ ਧੀਰਜ ਕੌਰ ਤੇ ਹੋਰਨਾਂ ਮੈਂਬਰਾਂ ਨੇ ਹਾਜਰੀਆਂ ਭਰੀਆਂ।   

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply