Saturday, April 20, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 250 ਵਿਦਿਆਰਥੀਆਂ ਦੀ ਨੌਕਰੀਆਂ ਲਈ ਚੋਣ

ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਖੇਡਾਂ, ਸਭਿਆਚਾਰ ਅਤੇ ਸਵੱਛਤਾ ਵਿਚ PPN0510201805ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ ਹਨ ਉਥੇ ਹੀ ਹੁਣ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਵਧੀਆ ਨੌਕਰੀਆਂ ਦਿਵਾਉਣ ਲਈ ਵਿਸ਼ੇਸ਼ ਪਲੇਸਮੈਂਟ ਡਰਾਈਵ ਸ਼ੁਰੂ ਕੀਤੀ ਹੈ ਜਿਸ ਅਧੀਨ ਪ੍ਰਸਿੱਧ ਕੰਪਨੀਆਂ ਟੀ.ਸੀ.ਐਸ., ਕੈਪੇਜਿਮਨੀ, ਕੇ.ਪੀ.ਐਮ.ਜੀ., ਨਗਾਰੋ, ਸਾਫਟਵੇਅਰ ਏ.ਜੀ. ਅਤੇ ਐਚ.ਡੀ.ਐਫ.ਸੀ ਬੈਂਕ ਵੱਲੋਂ ਕੈਂਪਸ ਦਾ ਦੌਰਾ ਕੀਤਾ ਗਿਆ ਅਤੇ 250 ਤੋਂ ਵੱਧ ਵਿਦਿਆਰਥੀਆਂ ਨੂੰ ਰਸਮੀ ਪੜ੍ਹਾਈ ਮੁਕੰਮਲ ਹੋਣ ਤੋਂ ਪਹਿਲਾਂ ਹੀ ਨੌਕਰੀਆਂ ਲਈ ਪੇਸ਼ਕਸ਼ ਕੀਤੀ।  
      ਡਾ. ਹਰਦੀਪ ਸਿੰਘ, ਪ੍ਰੋਫੈਸਰ ਇੰਚਾਰਜ ਨੇ ਦੱਸਿਆ ਕਿ ਕੰਪਨੀ ਵੱਲੋਂ ਚੁਣੇ ਹੋਏ ਵਿਦਿਆਰਥੀਆਂ ਨੂੰ ਟੀ.ਸੀ.ਐਸ. ਵੱਲੋਂ 7 ਲੱਖ ਰੁਪਏ ਸਾਲਾਨਾ ਤਨਖਾਹ `ਤੇ ਛੇ ਵਿਦਿਆਰਥੀਆਂ ਨੂੰ, ਨਗਾਰੋ ਵੱਲੋਂ 6 ਲੱਖ ਸਾਲਾਨਾ ਤਨਖਾਹ `ਤੇ ਇਕ ਵਿਦਿਆਰਥੀ, ਸਾਫਟਵੇਅਰ ਏ.ਜੀ. ਵੱਲੋਂ ਸੱਤ ਵਿਦਿਆਰਥੀਆਂ ਨੂੰ 5.35 ਲੱਖ ਅਤੇ ਕੇ.ਪੀ.ਐਮਜੀ ਵੱਲੋਂ ਗਿਆਰਾਂ ਵਿਦਿਆਰਥੀਆਂ ਨੂੰ 5.10 ਲੱਖ ਤਨਖਾਹ ਪੈਕੇਜ ਦਿੱਤਾ ਜਾਵੇਗਾ। ਇਹ
      ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਤੇ ਵਧਾਈ ਦਿੱਤੀ ਅਤੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਯੂਨੀਵਰਸਿਟੀ ਵਿਦਿਆਰਥੀਆਂ ਦੀ ਚੰਗੀ ਪਲੇਸਮੈਂਟ ਲਈ ਵਚਨਬੱਧ ਹੈ ਅਤੇ ਹਰ ਸੰਭਵ ਉਪਰਾਲੇ ਕਰੇਗੀ ਕਿ ਵਿਦਿਆਰਥੀਆਂ ਨੂੰ ਚੰਗੀਆਂ ਨੌਕਰੀਆਂ ਮਿਲ ਸਕਣ।
      ਡਾ. ਹਰਦੀਪ ਸਿੰਘ ਨੇ ਕਿਹਾ ਕਿ ਚੋਣ ਪ੍ਰਕਿਰਿਆ ਵਿਚ ਰੁਚੀ ਟੈਸਟ, ਤਕਨੀਕੀ ਅਤੇ ਐੱਚ. ਆਰ. ਇੰਟਰਵਿਊ ਸ਼ਾਮਲ ਸਨ।ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਸਠਿਆਲਾ ਕੈਂਪਸ ਦੇ ਬੀ.ਟੈਕ: ਕੰਪਿਊਟਰ ਸਾਇੰਸ, ਇਲੈਕਟ੍ਰੌਨਿਕਸ ਕਮਿਊਨੀਕੇਸ਼ਨ ਐਂਡ ਇੰਜੀਨਿਅਰਿੰਗ, ਐਮ.ਸੀ.ਏ., ਐਮ.ਟੈਕ ਕੰਪਿਊਟਰ, ਐਮ.ਟੈਕ, ਇਲੈਕਟ੍ਰੌਨਿਕਸ ਕਮਿਊਨੀਕੇਸ਼ਨ ਐਂਡ ਇੰਜੀਨਿਅਰਿੰਗ ਅਤੇ ਐਮ.ਬੀ.ਏ. ਕੋਰਸਾਂ ਦੇ ਵਿਦਿਆਰਥੀਆਂ ਨੇ ਇਸ ਡਰਾਈਵ ਵਿਚ ਹਿੱਸਾ ਲਿਆ।
      ਉਨ੍ਹਾਂ ਕਿਹਾ ਕਿ ਪ੍ਰਸਿੱਧ ਕੰਪਨੀ ਟੀ.ਐਸ.ਸੀ ਵੱਲੋਂ ਸਾਬਕਾ ਵਿਦਿਆਰਥੀਆਂ ਦੀ ਵਧੀਆ ਕਾਰਗੁਜ਼ਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪ੍ਰੀਮੀਅਰ ਕੈਟਾਗਿਰੀ ਯੂਨੀਵਰਸਿਟੀ ਵਿਚ ਰੱਖਦੇ ਹੋਏ ਡਿਜ਼ੀਟਲ ਪ੍ਰੋਫਾਈਲ ਵਿਦਿਆਰਥੀਆਂ ਨੂੰ ਦਿੱਤਾ ਹੈ ਜਿਸ ਅਧੀਨ ਵਿਦਿਆਰਥੀਆਂ ਨੂੰ ਸੱਤ ਲੱਖ ਸਾਲਾਨਾ ਤਨਖਾਹ ਪੈਕੇਜ ਦਿੱਤਾ ਗਿਆ ਹੈ।
      ਉਨ੍ਹਾਂ ਦੱਸਿਆ ਕਿ ਯੂਨੀਵਰਸਸਿਟੀ ਦਾ ਪਲੇਸਮੈਂਟ ਵਿਭਾਗ ਵਿਦਿਆਰਥੀਆਂ ਲਈ ਕੇਵਲ ਨੌਕਰੀਆਂ ਦਾ ਪ੍ਰਬੰਧ ਹੀ ਨਹੀਂ ਕਰਦਾ ਸਗੋਂ ਸਮੇਂ ਸਮੇਂ ਸਿਰ ਵਿਦਿਆਰਥੀਆਂ ਦੀ ਜਾਣਕਾਰੀ ਨੂੰ ਸਮੇਂ ਦਾ ਹਾਣ ਦਾ ਬਣਾਉਣ ਲਈ ਸੈਮੀਨਾਰ ਅਤੇ ਵਰਕਸ਼ਾਪ ਆਦਿ ਦਾ ਆਯੋਜਨ ਕਰਵਾਉਂਦਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੀ.ਟੈਕ. ਕੰਪਿਊਟਰ ਸਾਇੰਸ ਐਂਡ ਇੰਜੀਨਿਅਰਿੰਗ ਦੇ ਅੰਤਿਮ ਸਾਲ ਦੇ ਵਿਦਿਆਰਥੀ ਸ਼੍ਰੀ ਰੋਹਨ ਖੰਨਾ ਨੂੰ ਟੀ.ਸੀ.ਐਸ-ਐਨਕੋਡ-2018 ਮੁਕਾਬਲੇ ਵਿੱਚ ਜੇਤੂ ਰਿਹਾ ਹੈ।ਇਹ ਮੁਕਾਬਲਾ ਚੇਨਈ ਵਿਖੇ ਹੋਇਆ ਅਤੇ ਇਸ ਸਖ਼ਤ ਮੁਕਾਬਲੇ ਵਿਚ ਦੇਸ਼ ਭਰ ਤੋਂ 60,000 ਤੋਂ ਵੱਧ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੇ ਭਾਗ ਲਿਆ ਜਿਨ੍ਹਾਂ ਵਿਚੋਂ ਯੂਨੀਵਰਸਿਟੀ ਦੇ ਰੋਹਨ ਨੇ ਜਿਤ ਹਾਸਲ ਕੀਤੀ।ਇਸ ਵਿਦਿਆਰਥੀ ਨੂੰ ਟੀ.ਸੀ.ਐਸ ਵੱਲੋਂ 7 ਲੱਖ ਰੁਪਏ ਸਾਲਾਨਾ ਤਨਖਾਹ ਪੈਕੇਜ `ਤੇ ਨੌਕਰੀ ਦੀ ਪੇਸ਼ਕਸ਼ ਵੀ ਕੀਤੀ ਗਈ ਸੀ।
      ਡਾ. ਹਰਦੀਪ ਸਿੰਘ, ਪ੍ਰੋਫੈਸਰ ਇੰਚਾਰਜ, ਪਲੇਸਮੈਂਟ ਅਤੇ ਡਾ. ਅਮਿਤ ਚੋਪੜਾ, ਅਸਿਸਟੈਂਟ. ਪਲੇਸਮੈਂਟ ਅਫ਼ਸਰ ਨੇ ਵਿਦਿਆਰਥੀਆਂ ਨੂੰ ਇਸ ਸਫਲਤਾ `ਤੇ ਵਧਾਈ ਵੀ ਦਿੱਤੀ ਹੈ।   

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply