Thursday, March 28, 2024

ਅਸਲ ਮੁੱਦਿਆਂ ਨੂੰ ਵਿਸਾਰ ਕੇ ਨਿੱਜੀ ਹਿੱਤਾਂ ਲਈ ਤਰਲੋਮੱਛੀ ਹਨ ਅਕਾਲੀ ਤੇ ਕਾਂਗਰਸੀ – ਮਾਨਸ਼ਾਹੀਆ

ਭੀਖੀ/ ਮਾਨਸਾ, 6 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਕਾਂਗਰਸ ਲੋਕਾਂ ਦੇ ਅਸਲ ਮੁੱਦਿਆਂ ਨੂੰ ਅੱਖੋਂ ਪਰੋਖੇ ਕਰਕੇ Nazar S Manshahia Aapਆਪਣੇ ਨਿੱਜੀ ਹਿੱਤਾਂ ਦੇ ਲਈ ਤਰਲੋ ਮੱਛੀ ਹੁੰਦੀਆਂ ਨਜ਼ਰ ਆ ਰਹੀਆਂ ਹਨ, ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਕੀਤਾ।
     ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਜਿਹੜੀ ਕਿ ਲੋਕਾਂ ਨਾਲ ਕਿਸਾਨੀ ਦੇ ਮਸਲਿਆਂ ਨੂੰ ਹੱਲ ਕਰਨ, ਪੰਜਾਬ ਦੀ ਵੱਡੀ ਗੰਭੀਰ ਸਮੱਸਿਆ ਬੇਰੋਜ਼ਗਾਰੀ ਨੂੰ ਹੱਲ ਕਰਨ ਵਾਸਤੇ ਅਤੇ ਹਰ ਘਰ ਦੇ ਵਿੱਚੋਂ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕਰਕੇ, ਨਸ਼ਿਆਂ ਨੂੰ ਚਾਰ ਹਫਤਿਆਂ ਦੇ ਅੰਦਰ ਪੰਜਾਬ ਵਿੱਚੋਂ ਖ਼ਤਮ ਕਰਨ ਦੇ ਲਾਰੇ ਲਾ ਕੇ ਗੱਦੀ` `ਤੇ ਬਿਰਾਜਮਾਨ ਹੋਣ ਉਪਰੰਤ ਇਨ੍ਹਾਂ ਵਿੱਚੋਂ ਕਿਸੇ ਵੀ ਮਸਲੇ ਨੂੰ ਹੱੱਲ ਕਰਨਾ ਤਾਂ ਇੱਕ ਪਾਸੇ ਸਗੋਂ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ।
     ਪੰਜਾਬ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਲੋਕਾਂ ਨੂੰ ਨਿਆਂ ਦੇਣ ਦੀ ਬਜਾਏ ਆਪਣੀ ਹੀ ਸਰਕਾਰ ਵੱਲੋਂ ਬਿਠਾਏ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਦੀ ਬਜਾਏ ਟਾਲ-ਮਟੋਲ ਕਰਦੇ ਹੋਏ, ਮਿਸ਼ਨ 2019 ਦੀਆਂ ਚੋਣਾਂ ਦੇ ਮੱਦੇਨਜ਼ਰ ਇੱਕ ਦੂਜੇ ਦੇ ਇਲਾਕੇ ਵਿੱਚ ਵੱਡੀਆਂ ਵੱਡੀਆਂ ਰੈਲੀਆਂ ਦੇ ਦਮਗਜੇ ਮਾਰ ਰਹੀਆਂ ਹਨ ਅਤੇ ਗੰਭੀਰ ਸਥਿਤੀ ਵਿੱਚ ਫਸੇ ਪੰਜਾਬ ਦੇ ਲੋਕਾਂ ਤੇ ਹੋਰ ਆਰਥਿਕ ਬੋਝ ਪਾ ਰਹੇ ਹਨ।
     ਉਹਨਾਂ ਕਿਹਾ ਕਿ ਇਸੇ ਤਰਾਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਹਰ ਲੋਕ ਮੁੱਦੇ ਨੂੰ ਭੁੱਲ-ਭੁਲਾ ਕੇ ਆਪਣੇ ਪੁੱਤਰ ਅਤੇ ਪਰਿਵਾਰ ਨੂੰ ਬੇਅਦਬੀ ਦੇ ਮਾਮਲਿਆਂ ਵਿੱਚ ਉਲਝਿਆ ਦੇਖ ਇਸ ਬੁਢਾਪੇ ਦੇ ਦਿਨਾਂ ਵਿੱਚ ਠਿੱਬ ਠਿੱਬ ਕਰਦੇ ਹੋਏ ਪਟਿਆਲਾ ਵਿਖੇ ਰੈਲੀ ਕਰਕੇ ਅਤੇ ਕੈਪਟਨ ਸਾਹਿਬ ਲੰਬੀ ਵਿਖੇ ਰੈਲੀ ਕਰਕੇ ਪੰਜਾਬ ਦੇ ਲੋਕਾਂ ਲਈ ਕਿਹੜੀ ਪ੍ਰਾਪਤੀ ਕਰਨ ਜਾ ਰਹੇ ਹਨ, ਇਹ ਗੱਲ ਲੋਕਾਂ ਦੀ ਸਮਝ ਤੋਂ ਬਾਹਰ ਹੈ।
ਮਾਨਸ਼ਾਹੀਆ ਨੇ ਇਹ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਓਂ ਲੱਗਦਾ ਹੈ ਕਿ ਜਿਵੇਂ ਦੋਵੇਂ ਪਾਰਟੀਆਂ ਲੋਕਾਂ ਦੇ ਅਸਲ ਮੁੱਦੇ ਭੁੱਲ ਭੁਲਾ ਕੇ 2019 ਦੀਆਂ ਚੋਣਾਂ ਜਿੱਤਣ ਲਈ ਲੋਕਾਂ ਨੂੰ ਭੰਬਲਭੂਸੇ ਵਿੱਚ ਪਾ ਕੇ ਅਸਲ ਮੁੱਦਿਆਂ ਤੋਂ ਧਿਆਨ ਹਟਾ ਰਹੀਆਂ ਹਨ।ਉਹਨਾਂ ਕਿ ਕਿਹਾ ਕਿ ਆਮ ਆਦਮੀ ਪਾਰਟੀ ਦੋਹਾਂ ਪਾਰਟੀਆਂ ਦੇ ਇਸ ਫ਼ਰੇਬ ਭਰੇ ਕਾਰਨਾਮਿਆਂ ਨੂੰ ਲੋਕਾਂ ਦੀ ਕਚਹਿਰੀ ਵਿੱਚ ਨੰਗਾ ਕਰੇਗੀ ਅਤੇ ਕਾਂਗਰਸ ਸਰਕਾਰ ਨੂੰ ਲੋਕਾਂ ਦੀਆਂ ਅਸਲ ਸਮੱਸਿਆਵਾਂ ਨੂੰ ਹੱਲ ਕਰਨ ਲਈ ਮਜ਼ਬੂਰ ਕਰੇਗੀ।
 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply