Friday, March 29, 2024

ਜਿਲ੍ਹੇ `ਚ ਪਰਾਲੀ ਨੂੰ ਅੱਗ ਲਾਉਣ `ਤੇ ਪੂਰਨ ਪਾਬੰਦੀ – ਅਪਨੀਤ ਰਿਆਤ

Apneet Riatਭੀਖੀ/ਮਾਨਸਾ, 7 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜਿਲ੍ਹਾ ਮਾਨਸਾ ਅੰਦਰ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ `ਤੇ ਪੂਰੀ ਤਰਾਂ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।   
        ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਆਮ ਤੌਰ `ਤੇ ਵੇਖਣ ਵਿਚ ਆਉਂਦਾ ਹੈ ਕਿ ਝੋਨਾ ਕੱਟਣ ਉਪਰੰਤ ਪਰਾਲੀ ਨੂੰ ਸਬੰਧਤ ਮਾਲਕਾਂ ਵੱਲੋਂ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ।ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ।ਹਵਾ ਵਿਚ ਧੂੰਏ ਨਾਲ ਫੈਲੇ ਪ੍ਰਦੂਸ਼ਣ ਕਾਰਨ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਨਸ਼ਟ ਹੋ ਜਾਂਦੀ ਹੈ।
        ਇਸ ਨਾਲ ਆਲੇ ਦੁਆਲੇ ਖੜ੍ਹੀਆਂ ਫਸਲਾਂ ਤੋਂ ਇਲਾਵਾ ਪਿੰਡ ਦੀ ਆਬਾਦੀ ਦੇਹ ਵਿਚ ਵੀ ਅੱਗ ਫੈਲਣ ਦਾ ਡਰ ਬਣਿਆ ਰਹਿੰਦਾ ਹੈ, ਜਿਸ ਨਾਲ ਵੱਡੇ ਹਾਦਸੇ ਵਾਪਰ ਸਕਦੇ ਹਨ ਅਤੇ ਆਵਾਜਾਈ ਵਿਚ ਵੀ ਵਿਘਨ ਪੈਂਦਾ ਹੈ। ਇਸ ਤਰਾਂ ਪਿੰਡਾਂ ਵਿਚ ਲੜਾਈ ਝਗੜਾ ਹੋਣ ਦਾ ਵੀ ਡਰ ਰਹਿੰਦਾ ਹੈ ਅਤੇ ਸਿੱਧੇ ਤੌਰ ਤੇ ਕਿਸਾਨ ਦਾ ਨੁਕਸਾਨ ਹੋਣ ਕਾਰਨ ਇਸ ਦਾ ਅਸਰ ਦੇਸ਼ ਦੇ ਉਤਪਾਦਨ `ਤੇ ਪੈਂਦਾ ਹੈ।ਇਸ ਲਈ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ `ਤੇ ਪੂਰੀ ਤਰਾਂ ਪਾਬੰਦੀ ਲਗਾਈ ਗਈ ਹੈ।ਉਪਰੋਕਤ ਹੁਕਮ 30 ਨਵੰਬਰ 2018 ਤੱਕ ਲਾਗੂ ਰਹਿਣਗੇ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply