Friday, April 19, 2024

ਕੈਪਟਨ ਵੱਲੋਂ ਪੈਟਰੋਲ ਤੇ ਡੀਜ਼ਲ ’ਤੇ ਟੈਕਸਾਂ ਦੀ ਛੋਟ ਨਾ ਦੇਣ ਦੀ ਛੀਨਾ ਨੇ ਕੀਤੀ ਆਲੋਚਨਾ

Captain Amrinder Singhਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਪੰਜਾਬ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ’ਤੇ ਟੈਕਸਾਂ ਦੀ ਛੋਟ ਨਾ ਦੇਣ ਦੇ ਫ਼ੈਸਲੇ ਦੀ ਨਿੰਦਾ ਕਰਦਿਆ ਕਿਹਾ ਕਿ ਇਸ ਨਾਲ ਸੂਬਾ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਮਹਿੰਗਾਈ ਦੇ ਮੱਦੇਨਜ਼ਰ ਅਤੇ ਲੋਕਾਂ ਦੀ ਮੁਸ਼ਕਿਲਾਂ ਨੂੰ ਧਿਆਨ ’ਚ ਰੱਖਦਿਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘੱਟ ਕਰਨਾ ਸ਼ਲਾਘਾਯੋਗ ਫ਼ੈਸਲਾ ਸੀ।
    ਅੱਜ ਇੱਥੋਂ ਜਾਰੀ ਆਪਣੇ ਪ੍ਰੈਸ ਬਿਆਨ ’ਚ ਛੀਨਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਸੀ ਅਤੇ ਇਹ ਵੀ ਆਗਿਆ ਕੀਤੀ ਸੀ ਕਿ ਸੂਬਾ ਸਰਕਾਰ ਵੀ ਟੈਕਸਾਂ ’ਚ ਰਿਆਇਤਾਂ ਦੇਣ। ਜਿਸ ਉਪਰੰਤ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀਆਂ ਸੂਬਾ ਸਰਕਾਰਾਂ ਨੇ ਹਾਮੀ ਭਰਦਿਆਂ ਵਧੀਆਂ ਤੇਲ ਦੀਆਂ ਕੀਮਤਾਂ ਨੂੰ ਤੁਰੰਤ ਘੱਟ ਕਰਨ ਦਾ ਫ਼ਰਮਾਨ ਜਾਰੀ ਕਰ ਦਿੱਤਾ ਸੀ।ਪਰ ਪੰਜਾਬ ਦੀ ਕੈਪਟਨ ਸਰਕਾਰ ਜਿਸ ਨੇ ਕਿ ਵਿਕਾਸ ਤਾਂ ਕੀ ਕਰਵਾਉਣਾ ਲੋਕਾਂ ਦੀਆਂ ਮੁਸ਼ਕਿਲਾਂ ’ਚ ਨਿਰੰਤਰ ਵਾਧਾ ਕਰਨ ਲਈ ਹੀ ਸੱਤਾ ’ਚ ਆਈ ਹੈ, ਨੇ ਤੇਲ ਦੀਆਂ ਕੀਮਤਾਂ ਘੱਟ ਕਰਨ ਤੋਂ ਨਾਂਹ ਕਰ ਦਿੱਤੀ ਹੈ।
    ਛੀਨਾ ਨੇ ਕਿਹਾ ਕਿ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਬਚਕਾਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਟੈਕਸ ਘਟਾਉਣ ਨਾਲ ਸੂਬੇ ’ਤੇ ਮਾਲੀ ਭਾਰ ਵਧੇਗਾ ਜੋ ਕਿ ਨਾਵਾਜਬ ਹੈ।ਉਨ੍ਹਾਂ ਕਿਹਾ ਕਿ ਜੇਕਰ ਦੂਜੇ ਸੂਬਿਆ ਦੀਆਂ ਸਰਕਾਰਾਂ ਇਹ ਭਾਰ ਸਹਿ ਕਰਦੀਆਂ ਹਨ ਤਾਂ ਪੰਜਾਬ ਸਰਕਾਰ ਕਿਉਂ ਨਹੀਂ? ਉਨ੍ਹਾਂ ਕਿਹਾ ਕਿ ਪੰਜਾਬ ਇਸ ਖੇਤਰ ’ਚ ਸਭ ਤੋਂ ਵੱਧ ਡੀਜ਼ਲ ਅਤੇ ਪੈਟਰੋਲ ’ਤੇ ਟੈਕਸ ਲਗਾਉਣ ਵਾਲਾ ਸੂਬਾ ਹੈ, ਕਿਉਂਕਿ ਪੈਟਰੋਲ ’ਤੇ 35 ਰੁਪੈ ਪ੍ਰਤੀ ਲੀਟਰ ਅਤੇ ਡੀਜ਼ਲ ’ਤੇ 16 ਰੁਪੈ ਪ੍ਰਤੀ ਲੀਟਰ ਟੈਕਸ ਬਹੁਤ ਜਿਆਦਾ ਹੈ।
ਉਨ੍ਹਾਂ ਨੇ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਹਮੇਸ਼ਾਂ ਜਨਤਾ ਦੀ ਸੇਵਾ ਅਤੇ ਸਹਾਇਤਾ ਕਰਨ ਦੇ ਮੰਨਸ਼ੇ ਨਾਲ-ਨਾਲ ਵਿਕਾਸ, ਸਨਅਤ ਅਤੇ ਬੇਰੁਜਗਾਰੀ ਨੂੰ ਦੂਰ ਕਰਨ ਲਈ ਯਤਨ ਕੀਤੇ ਅਤੇ ਕਰਦੇ ਰਹਿਣਗੇ ਪਰ ਜਦੋਂ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸੱਤਾ ’ਚ ਕਾਬਜ ਹੋਈ ਹੈ, ਉਦੋਂ ਸੂਬੇ ’ਚ ਗੁੰਡਾਗਰਦੀ, ਭ੍ਰਿਸ਼ਟਾਚਾਰੀ, ਲੁੱਟ-ਘਸੁੱਟ, ਬੇਰੁਜਗਾਰੀ ਅਤੇ ਡਾਵਾਡੋਲ ਹੋਈ ਪੰਜਾਬ ਦੀ ਸਥਿਤੀ ਦਾ ਬੋਲਬਾਲਾ ਵਧਿਆ ਹੈ।ਉਨ੍ਹਾਂ ਇਸ ਮੌਕੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਜਨਤਾ ਦੀਆਂ ਮੁਸ਼ਕਿਲਾਂ ਅਤੇ ਮਹਿੰਗਾਈ ਨੂੰ ਕਾਬੂ ’ਚ ਰੱਖਣ ਲਈ ਉਹ ਇਸ ‘ਤੇ ਵਿਚਾਰ ਕਰੇ ਅਤੇ ਤੇਲ ਦੀਆ ਵਧੀਆਂ ਕੀਮਤਾਂ ਨੂੰ ਘੱਟ ਕਰਨ ਲਈ ਲੋਕਪੱਖੀ ਫ਼ੈਸਲਾ ਲੈਣ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply