Friday, April 19, 2024

ਧਾਰਮਿਕ ਸਭਾ-ਸੁਸਾਇਟੀਆਂ ਅਤੇ ਗੁਰਦੁਆਰਾ ਕਮੇਟੀਆਂ ਨਾਲ ਪ੍ਰਕਾਸ਼ ਪੁਰਬ ਸਬੰਧੀ ਮੀਟਿੰਗ

ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ PPN0810201811ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਅਤੇ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਇਕੱਤਰਤਾ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਹਾਜ਼ਰ ਸ਼ਖ਼ਸੀਅਤਾਂ ਨੂੰ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਤੋਂ ਜਾਣੂ ਕਰਵਾਇਆ ਅਤੇ ਇਨ੍ਹਾਂ ਸਮਾਗਮਾਂ ਨੂੰ ਕੌਮੀ ਇਕਜੁੱਟਤਾ ਨਾਲ ਮਨਾਉਣ ਦੀ ਅਪੀਲ ਕੀਤੀ।ਸਭਾ-ਸੁਸਾਇਟੀਆਂ ਤੇ ਗੁਰਦੁਆਰਾ ਕਮੇਟੀਆਂ ਦੇ ਪ੍ਰਤੀਨਿਧਾਂ ਨੇ ਸ਼੍ਰੋਮਣੀ ਕਮੇਟੀ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਹਰ ਤਰ੍ਹਾਂ ਦੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਜੋ ਵੀ ਜ਼ੁੰਮੇਵਾਰੀ ਦਿੱਤੀ ਜਾਵੇਗੀ, ਉਸ ਨੂੰ ਸ਼ਰਧਾ ਭਾਵਨਾ ਨਾਲ ਨਿਭਾਉਣਗੇ।ਇਸ ਇਕੱਤਰਤਾ ਦੌਰਾਨ ਨਗਰ ਕੀਰਤਨ ਦੇ ਰਸਤੇ ਦੀ ਸਜਾਵਟ ਅਤੇ ਸਵਾਗਤ ਲਈ ਵੀ ਵਿਚਾਰਾਂ ਕੀਤੀਆਂ ਗਈਆਂ।ਡਾ. ਰੂਪ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਦੇ 10 ਕਿਲੋਮੀਟਰ ਦੇ ਰਸਤੇ ’ਤੇ ਸਕੂਲੀ ਬੱਚਿਆਂ ਤੋਂ ਇਲਾਵਾ ਬੈਂਡ ਅਤੇ ਗਤਕਾ ਪਾਰਟੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਬਣਨਗੀਆਂ ਅਤੇ ਇਸ ਦੇ ਨਾਲ ਹੀ ਹਵਾਈ ਜਹਾਜ਼ ਰਾਹੀਂ ਫੁੱਲਾਂ ਦੀ ਵਰਖਾ ਦਾ ਵੀ ਸੰਗਤਾਂ ਆਨੰਦ ਮਾਣਨਗੀਆਂ। ਉਨ੍ਹਾਂ ਸਭਾ-ਸੁਸਾਇਟੀਆਂ ਨੂੰ ਅਪੀਲ ਕੀਤੀ ਕਿ ਆਪੋ-ਆਪਣੇ ਖੇਤਰਾਂ ਵਿਚ ਸੰਗਤਾਂ ਨੂੰ ਸਮੁੱਚੇ ਸਮਾਗਮਾਂ ਸਬੰਧੀ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋਣ।ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਦੱਸਿਆ ਕਿ ਜਿਥੇ ਪ੍ਰਕਾਸ਼ ਪੁਰਬ ਮੌਕੇ ਸਮੁੱਚੇ ਸ਼ਹਿਰ ਨੂੰ ਦੀਪਮਾਲਾ ਨਾਲ ਰੌਸ਼ਨਾਇਆ ਜਾਵੇਗਾ, ਉਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ 4 ਲੱਖ ਤੋਂ ਵੱਧ ਮਿੱਟੀ ਦੇ ਦੀਵਿਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਵੀ ਆਪੋ-ਆਪਣੇ ਘਰਾਂ ਵਿਚ ਦੀਵੇ ਜਗਾਉਣ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਭਾਈ ਗੁਰਇਕਬਾਲ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾਸਿੰਘਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਮੁਖਤਾਰ ਸਿੰਘ, ਰਾਜਿੰਦਰ ਸਿੰਘ ਰੂਬੀ, ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਪ੍ਰਿੰਸੀਪਲ ਬਲਜਿੰਦਰ ਸਿੰਘ, ਸਤਬੀਰ ਸਿੰਘ ਧਾਮੀ, ਸਤਨਾਮ ਸਿੰਘ ਸਲੂਜਾ, ਗੁਰਦੀਪ ਸਿੰਘ ਸਲੂਜਾ, ਭਾਈ ਮਨਜੀਤ ਸਿੰਘ ਘੱਨ੍ਹਈਆ ਸੁਸਾਇਟੀ ਵਾਲੇ, ਡਾ. ਅਮਰੀਕ ਸਿੰਘ, ਸੁਖਜਿੰਦਰ ਸਿੰਘ, ਬੀਬੀ ਸੁਖਪਾਲ ਕੌਰ, ਬੀਬੀ ਪਰਮਜੀਤ ਕੌਰ ਪਿੰਕੀ, ਬੀਬੀ ਰਾਜਿੰਦਰ ਕੌਰ ਖ਼ਾਲਸਾ ਸਮੇਤ ਵੱਡੀ ਗਿਣਤੀ ਵਿਚ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply