Thursday, March 28, 2024

2017 ਬੈਚ ਦੇ ਆਈ.ਪੀ.ਐਸ ਪ੍ਰੋਬੇਸ਼ਨਰਾਂ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ) 2017 ਬੈਚ ਦੇ ਲਗਭਗ 100 ਪ੍ਰੋਬੇਸ਼ਨਰਾਂ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਪ੍ਰੋਬੇਸ਼ਨਰਾਂ ਨਾਲ ਗੱਲਬਾਤ ਕਰਦਿਆਂ ਸਮਰਪਣ ਭਾਵਨਾ ਨਾਲ ਕੰਮ ਕਰਨ, ਮੁਹਾਰਤ ਨਾਲ ਕਾਰਜ ਪ੍ਰਦਰਸ਼ਨ ਕਰਨ ਅਤੇ ਦਿੱਤੀਆਂ ਗਈਆਂ ਸੇਵਾਵਾਂ ਅਤੇ ਜ਼ਿੰਮੇਵਾਰੀਆਂ ਦੀ ਅਹਿਮੀਅਤ ਸਮਝਣ  `ਤੇ ਜ਼ੋਰ ਦਿੱਤਾ।ਪ੍ਰਧਾਨ ਮੰਤਰੀ ਨੇ ਪ੍ਰੋਬੇਸ਼ਨਰਾਂ ਨੂੰ ਡਿਊਟੀ ਨਿਭਾਉਂਦਿਆਂ ਆਪਣੀਆਂ ਜਾਨਾਂ ਵਾਰਨ ਵਾਲੇ 33,000 ਤੋਂ ਜਿਆਦਾ ਪੁਲਿਸ ਕਰਮਚਾਰੀਆਂ ਦੇ ਬਲੀਦਾਨ ਦੀ ਯਾਦ ਦਿਵਾਈ।ਉਨਾਂ ਪ੍ਰਧਾਨ ਮੰਤਰੀ ਨਾਲ ਸੁਸ਼ਾਸਨ, ਅਨੁਸ਼ਾਸਨ ਅਤੇ ਆਚਾਰ-ਵਿਵਹਾਰ, ਮਹਿਲਾ ਸਸ਼ਕਤੀਕਰਨ ਅਤੇ ਫੋਰੈਂਸਿਕ ਵਿਗਿਆਨ ਵਰਗੇ ਵਿਸ਼ਿਆਂ ਬਾਰੇ ਵੀ ਚਰਚਾ ਕੀਤੀ ਗਈ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply