Friday, March 29, 2024

ਬੈਚਲਰ ਆਫ਼ ਟੂਰਿਜ਼ਮ ਐਂਡ ਟਰੈਵਲ ਮੈਨੇਜਮੈਂਟ ਦੇ ਵਿਦਿਆਰਥੀਆਂ ਦੇ ਨਤੀਜੇ ਸ਼ਾਨਦਾਰ

PPN1210201809ਬਠਿੰਡਾ, 12 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਆਪਣੇ ਸ਼ਾਨਦਾਰ ਅਕਾਦਮਿਕ ਨਤੀਜਿਆਂ ਦੀ ਬਦੌਲਤ ਪੂਰੇ ਮਾਲਵਾ ਖਿੱਤੇ ਵਿੱਚ ਪ੍ਰਸਿੱਧ ਹੈ।ਇਸ ਕਾਲਜ ਦੇ ਵਿਦਿਆਰਥੀਆਂ ਨੇ ਸਿੱਖਿਆ ਦੇ ਖੇਤਰ ਵਿੱਚ ਹਮੇਸ਼ਾਂ ਨਵੇਂ ਮੀਲ ਪੱਥਰ ਗੱਡੇ ਹਨ।ਇਸੇ ਪ੍ਰੰਪਰਾ ਨੂੰ ਕਾਇਮ ਰੱਖਦੇ ਹੋਏ ਸੰਸਥਾ ਦੇ ਹਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ।ਇਸ ਵਾਰ ਵੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੈਚਲਰ ਆਫ਼ ਟੂਰਿਜ਼ਮ ਐਂਡ ਟਰੈਵਲ ਮੈਨੇਜਮੈਂਟ (ਬੀ.ਟੀ.ਟੀ.ਐਮ) ਦੂਜਾ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ 80% ਤੋਂ ਵਧੇਰੇ ਅੰਕ ਹਾਸਲ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ।ਇਸ ਨਤੀਜੇ ਅਨੁਸਾਰ ਬੈਚਲਰ ਆਫ਼ ਟੂਰਿਜ਼ਮ ਐਂਡ ਟਰੈਵਲ ਮੈਨੇਜਮੈਂਟ (ਬੀ.ਟੀ.ਟੀ.ਐਮ) ਦੂਜਾ ਸਮੈਸਟਰ ਦੀ ਵਿਦਿਆਰਥਣ ਡਿੰਕੀ ਨੇ 81.57% ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਅਤੇ ਸੁਖਪ੍ਰੀਤ ਕੌਰ ਨੇ 80.71 % ਅੰਕ ਪਾ੍ਰਪਤ ਕਰਕੇ ਕਾਲਜ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ । ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆ ਬਾਰੇ ਆਪਣੀ ਖੁਸ਼ੀ ਪ੍ਰਗਟ ਕਰਦਿਆਂ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply