Thursday, March 28, 2024

ਡੀ.ਏ.ਵੀ ਪਬਲਿਕ ਸਕੂਲ ਨੇਸ਼ਟਾ ਵਿਖੇ ਇਨਾਮ ਵੰਡ ਸਮਾਰੋਹ ਆਯੋਜਿਤ

ਸਿੱਖਿਆ ਮੰਤਰੀ ਵਲੋਂ ਸਕੂਲ ਨੂੰ 5 ਲੱਖ ਦੀ ਗਰਾਂਟ ਦਾ ਐਲਾਨ
ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –  ਮਹੰਤ ਕੌਸ਼ਲ਼ ਦਾਸ ਡੀ.ਏ.ਵੀ ਪਬਲਿਕ ਸਕੂਲ ਨੇਸ਼ਟਾ ਅਟਾਰੀ ਵਿਖੇ ਇਨਾਮ ਵੰਡ ਸਮਾਰੋਹ PPN1410201816ਦਾ ਸਮਾਗਮ ਆਯੋਜਿਤ ਕੀਤਾ ਗਿਆ।ਇਸ ਸਮਾਗਮ ਵਿੱਚ ਓਮ ਪ੍ਰਕਾਸ਼ ਸੋਨੀ ਸਿੱਖਿਆ ਮੰਤਰੀ ਪੰਜਾਬ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ ਸ਼ਮਾ ਰੋਸ਼ਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ।ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ, ਜਦਕਿ ਸਿੱਖਿਆ ਮੰਤਰੀ ਵਲੋਂ ਬੱਚਿਆਂ ਨੂੰ ਇਨਾਮ ਵੰਡੇ ਗਏ।
    ਸੋਨੀ ਨੇ ਬੱਚਿਆਂ ਨੂੰ ਕਿਹਾ ਕਿ ਉਹ ਪੂਰੀ ਮਿਹਨਤ ਨਾਲ ਪੜ੍ਹਾਈ ਕਰਨ ਤਾਂ ਜੋ ਆਪਣੇ ਭਵਿੱਖ ਨੂੰ ਉਜਵਲ ਬਣਾ ਸਕਣ।ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਵੀ ਸਿੱਖਿਆ ਪਖੋਂ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਲਿਆਂਦਾ ਜਾ ਰਿਹਾ ਹੈ।ਉਨਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਦੋ-ਦੋ ਪੌਦੇ ਆਪਣੇ ਜੀਵਨ ਵਿੱਚ ਜ਼ਰੂਰ ਲਗਾਉਣ ਤੇ ਉਨ੍ਹਾਂ ਦੀ ਦੇਖਭਾਲ ਕਰਨ ਲਈ ਕਿਹਾ।ਸੋਨੀ ਵਲੋਂ ਸਕੂਲ ਦੇ ਵਿਹੜੇ ਵਿੱਚ ਪੌਦਾ ਵੀ ਲਗਾਇਆ ਗਿਆ।ਮੰਤਰੀ ਸੋਨੀ ਨੇ ਸਕੂਲ ਨੂੰ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ ਅਤੇ ਸਕੂਲ ਵਿੱਚ ਬਣੀ ਨਵੀਂ ਪ੍ਰਯੋਗਸ਼ਾਲਾ ਦਾ ਉਦਘਾਟਨ ਵੀ ਕੀਤਾ।ਓਮ ਪ੍ਰਕਾਸ਼ ਸੋਨੀ ਨੂੰ ਸਕੂਲ ਦੇ ਪ੍ਰਿੰਸੀਪਲ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
    ਸਕੂਲ ਪ੍ਰਿੰਸੀਪਲ ਪਰਮਜੀਤ ਕੁਮਾਰ ਵਲੋਂ ਸਕੂਲ ਦੀ ਸਲਾਨਾ ਰਿਪੋਰਟ ਵੀ ਪੜ੍ਹੀ ਗਈ।ਸਮਾਗਮ ਵਿੱਚ ਡਾ. ਨੀਲਮ ਕਾਮਰਾ, ਜੇ.ਪੀ ਸੂਰ ਡਾਇਰੈਕਟਰ ਡੀ.ਏ.ਵੀ ਪਬਲਿਕ ਸਕੂਲਜ਼, ਸੀ.ਓ ਭੱਟੀ, ਡਾ. ਰਜੇਸ਼ ਕੁਮਾਰ, ਡਾ. ਵੀ.ਪੀ ਲਖਨਪਾਲ, ਐਡਵੋਕੇਟ ਸੁਦਰਸ਼ਨ ਕਪੂਰ, ਡਾ. ਪੁਸ਼ਪਿੰਦਰ ਵਾਲੀਆ, ਕੈਪਟਨ ਸੰਜੀਵ ਸ਼ਰਮਾ, ਪ੍ਰਿੰਸੀਪਲ ਡਾ. ਨੀਰਾ ਸ਼ਰਮਾ, ਡਾ. ਅੰਜਨਾ ਗੁਪਤਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪ੍ਰਮੁੱਖ ਸ਼ਖ਼ਸ਼ੀਅਤਾਂ ਹਾਜ਼ਰ ਸਨ। 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply