Thursday, March 28, 2024

ਸਿੱਖਿਆ ਮੰਤਰੀ ਪੰਜਾਬ ਨੇ ਰਾਸ਼ਟਰੀ ਸਮੂਹ ਗਾਨ ਮੁਕਾਬਲੇ ਦੇ ਜੇਤੂਆਂ ਨੂੰ ਵੰਡੇ ਇਨਾਮ

ਜਗਤ ਜਯੋਤੀ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਸਮਾਗਮ

ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਵਿਕਾਸ ਪ੍ਰੀਸ਼ਦ ਅੰਮ੍ਰਿਤਸਰ ਵਲੋਂ ਜਗਤ ਜਯੋਤੀ ਮਾਡਰਨ ਸੀਨੀਅਰ PPN1510201801ਸੈਕੰਡਰੀ ਸਕੂਲ ਜੋੜਾ ਫਾਟਕ ਵਿਖੇ ਰਾਸ਼ਟਰੀ ਸਮੂਹ ਗਾਨ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਪੁੱਜੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ।
ਇਸ ਸਮਾਗਮ ਵਿੱਚ 10 ਸਕੂਲਾਂ ਦੇ 80 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਹਿੰਦੀ, ਸੰਸਕ੍ਰਿਤ ਭਾਸ਼ਾ ਵਿੱਚ ਦੇਸ਼ ਭਗਤੀ ਦੇ ਗੀਤ ਪੇਸ ਕੀਤੇ।ਸੋਨੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਬੱਚਿਆਂ ਵਿੱਚ ਰਾਸ਼ਟਰ ਭਗਤੀ ਅਤੇ ਅਨੁਸ਼ਾਸ਼ਨ ਦੀ ਭਾਵਨਾ ਪੈਦਾ ਕਰਦੇ ਹਨ। ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ ਦੇ ਪ੍ਰਤੀ ਬਹੁਤ ਗੰਭੀਰ ਹੈ ਅਤੇ ਇਸ ਵਿੱਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਸੋਨੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਿੱਖਿਆ ਪੱਖੋਂ ਪ੍ਰਾਇਵੇਟ ਸਕੂਲਾਂ ਦੇ ਬਰਾਬਰ ਲਿਆਂਦਾ ਜਾਵੇਗਾ।ਸਕੂਲ ਦੀ ਡਾਇਰੈਕਟਰ ਸ੍ਰੀਮਤੀ ਰਮਾ ਪੁਰੀ ਵਲੋਂ ਓਮ ਪ੍ਰਕਾਸ਼ ਸੋਨੀ ਨੂੰ ਸਨਮਾਨਿਤ ਕੀਤਾ ਗਿਆ।
ਸਮਾਗਮ ਵਿਚ ਸ਼ਿਵਾਰਜ ਸਿੰਘ ਬੱਲ ਸਹਾਇਕ ਕਮਿਸ਼ਨਰ, ਪ੍ਰੋ: ਐਚ.ਐਸ ਵਾਲੀਆ, ਸਲਵਿੰਦਰ ਸਿੰਘ ਸਮਰਾ ਜਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ, ਵਿਕਾਸ ਸੋਨੀ ਕੌਂਸਲਰ, ਭਾਰਤ ਵਿਕਾਸ ਪ੍ਰੀਸ਼ਦ ਦੇ ਸਕੱਤਰ ਕ੍ਰਿਸ਼ਨ ਕੁਮਾਰ ਸ਼ਰਮਾ, ਆਰ.ਐਲ ਸ਼ਰਮਾ, ਰਜਨੀਸ਼ ਕੁਮਾਰ, ਚਮਨ ਲਾਲ, ਬ੍ਰਿਜ ਭੂਸ਼ਨ ਵੀ ਹਾਜ਼ਰ ਸਨ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply