Thursday, April 25, 2024

ਡੇਅਰੀ ਉਦਮ ਸਿਖਲਾਈ ਕੋਸਲਿੰਗ 1 ਨਵੰਬਰ ਨੂੰ

ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵਲੋਂ 4 ਹਫਤੇ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ 12 Dairy Cowsਨਵੰਬਰ ਤੋਂ 11 ਦਸੰਬਰ, 2018 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਅੰਮਿ੍ਰਤਸਰ (ਵੇਰਕਾ) ਵਿਖੇ ਚਲਾਇਆ ਜਾ ਰਿਹਾ ਹੈ।  
     ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਜੋਗਿੰਦਰ ਸਿੰਘ ਨੇ ਦੱਸਿਆ ਕਿ  ਚਾਹਵਾਨ ਡੇਅਰੀ ਫਾਰਮਰ ਜੋ ਘੱੱਟੋ-ਘੱਟ 10ਵੀ ਪਾਸ, ਉਮਰ 18 ਤੋ 45 ਸਾਲ ਦਰਮਿਆਨ ਹੋਵੇ, ਪੇਡੂ ਖੇਤਰ ਨਾਲ ਸਬੰਧਤ ਹੋਣ ਅਤੇ ਪਹਿਲਾ ਘੱਟੋ-ਘੱਟ 5 ਪਸ਼ੂ ਰੱਖੇ ਹੋਣ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਡੇਅਰੀ ਫਾਰਮਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਵੱਖ-ਵੱਖ ਵਿਸ਼ਸਾ ਮਾਹਿਰਾਂ ਵੱਲੋ ਪਸੂਆ ਦੀ ਸਾਂਭ ਸੰਭਾਲ, ਵੱਖ-ਵੱਖ ਬੀਮਾਰੀਆਂ, ਮਨਸੂਈ ਗਰਭਦਾਨ, ਦੁੱਧ ਤੋ ਦੁੱਧ ਪਦਾਰਥ ਤਿਆਰ ਕਰਨ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ।ਇਸ ਸਿਖਲਾਈ ਦੌਰਾਨ ਮਾਡਲ ਕੈਟਲ ਸ਼ੈਡਾਂ ਦੀ ਉਸਾਰੀ ਦੁੱਧ ਚੁਆਈ ਮਸ਼ੀਨਾਂ ਅਤੇ ਡੇਅਰੀ ਦੇ ਧੰਦੇ ਦਾ ਮੁਕੰਮਲ ਮਸ਼ੀਨੀਕਰਨ ਲਈ ਲੋੜੀਦੀਆਂ ਤਕਨੀਕਾਂ ਅਤੇ ਸਬਸਿਡੀਆ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
ਜੋਗਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਕੋਸਲਿੰਗ 1 ਨਵੰਬਰ ਨੂੰ ਸਵੇਰੇ 10:00 ਵਜੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਨੇੜੇ ਮਿਲਕ ਪਲਾਂਟ ਵੇਰਕਾ ਅੰਮ੍ਰਿਤਸਰ ਵਿਖੇ ਰੱਖੀ ਗਈ ਹੈ।ਉਨ੍ਹਾਂ ਕਿਹਾ ਕਿ 1 ਨਵੰਬਰ ਤੋ ਪਹਿਲਾ ਕਿਸੇ ਵੀ ਕੰਮ ਵਾਲੇ ਦਿਨ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਵਿਖੇ ਹਾਜਰ ਹੋ ਕੇ ਪ੍ਰਾਸਪੈਕਟ (ਫਾਰਮ) ਹਾਸਲ ਕੀਤੇ ਜਾ ਸਕਦੇ ਹਨ।ਚੁਣੇ ਹੋਏ ਸਿਖਿਆਰਥੀ ਜਨਰਲ ਕੈਟਾਗਰੀ ਲਈ ਫੀਸ 5000/- ਅਤੇ ਅ:ਜਾਤੀ ਲਈ 4000/- ਫੀਸ ਹੋਵੇਗੀ।ਉਨ੍ਹਾਂ ਦੱਸਿੋਆ ਕਿ ਵਧੇਰੇ ਜਾਣਕਾਰੀ ਲਈ ਦਫਤਰ ਦਾ ਫੋਨ ਨੰ: 0183 2263083 `ਤੇ ਸਪੰਰਕ ਕੀਤਾ ਜਾ ਸਕਦਾ ਹੈ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply