Friday, March 29, 2024

ਸ਼੍ਰੋਮਣੀ ਕਮੇਟੀ ਦੇ ਕੱਢੇ ਮੁਲਾਜ਼ਮਾਂ ਵਲੋਂ 20 ਅਕਤੂਬਰ ਨੂੰ ਭੁੱਖ ਹੜਤਾਲ ‘ਤੇ ਬੈਠਣ ਦਾ ਐਲਾਨ

 ਨੌਕਰੀ ਬਹਾਲੀ ਲਈ ਆਰ-ਪਾਰ ਦੀ ਲੜਾਈ ਦਾ ਐਲਾਨ
ਬਠਿੰਡਾ, 17 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼੍ਰੋਮਣੀ ਕਮੇਟੀ ਵੱਲੋਂ ਬੇਨਿਯਮੀਆਂ ਦਾ ਬਹਾਨਾ ਬਣਾ ਕੇ ਨੌਕਰੀ ਤੋਂ ਫਾਰਗ ਕੀਤੇ 523 ਮੁਲਾਜ਼ਮਾਂ SGPC Logoਵੱਲੋਂ ਆਪਣੀ ਨੌਕਰੀ ਨੂੰ ਬਹਾਲ ਕਰਵਾਉਣ ਲਈ ਆਰ-ਪਾਰ ਦੀ ਲੜਾਈ ਦਾ ਐਲਾਨ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ‘ਤੇ ਦੋਸ਼ ਲਾਉਂਦਿਆਂ ਮੁਲਾਜ਼ਮ ਬਲਵੀਰ ਸਿੰਘ, ਕਿ ਉਨ੍ਹਾਂ ਨੂੰ ਬਿਨ੍ਹਾਂ ਵਜਾ ਨੌਕਰੀ ਤੋਂ ਫਾਰਗ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਗਰੀਬ ਪਰਿਵਾਰਾਂ ਨਾਲ ਸਬੰਧਤ ਹਨ ਅਤੇ ਉਨ੍ਹਾਂ ਦੀ ਭਰਤੀ ਸ਼੍ਰੋਮਣੀ ਕਮੇਟੀ ਦੇ ਨਿਯਮਾਂ ਅਨੁਸਾਰ ਹੋਈ ਸੀ ਅਤੇ ਉਨ੍ਹਾਂ ਦੀ ਤਨਖਾਹ ਅਨੁਸਾਰ ਪ੍ਰਧਾਨ ਸਾਹਿਬ 10,000 ਰੁਪਏ ਤੋਂ ਘੱਟ ਵਾਲੇ ਨੂੰ ਭਰਤੀ ਕਰ ਸਕਦੇ ਹਨ।ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਈ ਵਾਰ ਇਸ ਮਸਲੇ ਸਬੰਧੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੂੰ ਜਾਣੂ ਕਰਵਾਉਣ ਲਈ ਮਿਲਣ ਦੀ ਕੋਸ਼ਿਸ ਕੀਤੀ, ਪਰ ਆਗੂਆਂ ਵੱਲੋਂ ਉਨ੍ਹਾਂ ਨੂੰ ਮਿਲਣ ਨਹੀਂ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਉਹ ਪੂਰੀ ਤਰ੍ਹਾਂ ਸ੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਨ, ਪਰ ਹੁਣ ਜਦੋਂ ਉਨ੍ਹਾਂ ਤੋਂ ਉਨ੍ਹਾਂ ਦੀ ਰੋਜੀ ਰੋਟੀ ਖੋਹੀ ਜਾ ਰਹੀ ਹੈ ਤਾਂ ਉਹ ਸੋਚਣ ਲਈ ਮਜਬੂਰ ਹੋ ਗਏ ਹਨ।
ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਦਫਤਰ ਸ਼੍ਰੀ ਅੰਮ੍ਰਿਤਸਰ ਸਾਹਿਬ ਅੱਗੇ ਧਰਨਾ ਦਿੱਤਾ ਸੀ, ਜਿਸ ਦੌਰਾਨ ਉੱਚ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦੁਆਇਆ ਸੀ ਕਿ ਪ੍ਰਧਾਨ ਨਾਲ ਜਲਦ ਗੱਲ ਕਰਕੇ ਹੱਲ ਕੀਤਾ ਜਾਵੇਗਾ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਨ੍ਹਾਂ ਨੂੰ ਬਹਾਲ ਕਰਕੇ ਰਾਜੀ ਹੈ, ਪਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਸਹਿਮਤ ਨਹੀਂ ਹਨ। ਸਮੂਹ ਮੁਲਾਜ਼ਮਾਂ ਨੇ ਸੁਖਬੀਰ ਸਿੰਘ ਬਾਦਲ ਤੋਂ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਤਰਸ ਕਰਕੇ ਬਹਾਲ ਕੀਤਾ ਜਾਵੇ ਨਹੀਂ ਤਾਂ 20 ਅਕਤੂਬਰ ਨੂੰ ਸਮੂਹ ਮੁਲਾਜ਼ਮ ਭੁੱਖ ਹੜਤਾਲ ‘ਤੇ ਬੈਠਣਗੇ।ਜੇਕਰ ਉਨ੍ਹਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਹੁੰਦਾ ਹੈ ਤਾਂ ਉਸ ਦੇ ਜਿੰਮੇਵਾਰ ਪ੍ਰਧਾਨ ਅਤੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਹੋਣਗੇ। ਇਸ ਮੌਕੇ ਹਰਮੰਗਲ ਸਿੰਘ, ਅਮਰੀਕ ਸਿੰਘ, ਸੁਖਮੰਦਰ ਸਿੰਘ, ਤਰਲੋਚਨ ਸਿੰਘ, ਅੰਮ੍ਰਿਤਪਾਲ ਸਿੰਘ, ਧਰਮ ਸਿੰਘ, ਤਰਸੇਮ ਸਿੰਘ ਆਦਿ ਮੌਜ਼ੂਦ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply