Saturday, April 20, 2024

ਫੂਡ ਸੇਫ਼ਟੀ ਐਕਟ ਤਹਿਤ 2 ਮਹੀਨਿਆਂ `ਚ ਕੀਤੇ 6 ਲੱਖ ਦੇ ਜ਼ੁਰਮਾਨੇ – ਏ.ਡੀ.ਸੀ

ਹਲਵਾਈ ਯੂਨੀਅਨ ਅਤੇ ਖੋਆ ਵੇਚਣ ਵਾਲਿਆਂ ਨਾਲ ਹੋਈ ਮੀਟਿੰਗ

PPN1810201807ਅੰਮ੍ਰਿਤਸਰ, 18 ਅਕਤਬੂਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਂਠ ਜ਼ਿਲ੍ਹਾ ਪ੍ਰੀਸ਼ਦ ਮੀਟਿੰਗ ਹਾਲ ਵਿੱਚ ਹਲਵਾਈ ਯੂਨੀਅਨ ਅਤੇ ਖੋਆ ਵੇਚਣ ਵਾਲਿਆਂ ਨਾਲ ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਲਖਬੀਰ ਸਿੰਘ ਭਾਗੋਵਾਲੀਆ ਜ਼ਿਲ੍ਹਾ ਸਿਹਤ ਅਫ਼ਸਰ, ਮੈਡਮ ਗਗਨਦੀਪ ਕੌਰ ਫੂਡ ਸੇਫਟੀ ਅਫ਼ਸਰ, ਸਿਮਰਜੀਤ ਸਿੰਘ ਫੂਡ ਸੇਫਟੀ ਅਫ਼ਸਰ, ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਤੋਂ ਇਲਾਵਾ ਹਲਵਾਈ ਅਤੇ ਖੋਆ ਯੂਨੀਅਨ ਦੇ ਪ੍ਰਤੀਨਿਧੀ ਹਾਜ਼ਰ ਸਨ।
    ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਅਤੇ ਤਿਉਹਾਰਾਂ ਨੂੰੂ ਮੱਦੇਨਜ਼ਰ ਰੱਖਦੇ ਹੋਏ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਅਗਰਵਾਲ ਨੇ ਕਿਹਾ ਕਿ ਮਿਠਾਈਆਂ ਵਿੱਚ ਕਿਸੇ ਕਿਸਮ ਦੀ ਮਿਲਾਵਟਖੋਰੀ ਹੋਣ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਨੇ ਹਲਵਾਈਆਂ ਨੂੰ ਅਪੀਲ ਕੀਤੀ ਕਿ ਮਨੁੱਖੀ ਜਾਨਾਂ ਦੀ ਕੀਮਤ ਨੂੰ ਧਿਆਨ ਵਿੱਚ ਰੱਖਦੇ ਹੋਏ ਮਿਠਾਈਆਂ ਵਿੱਚ ਕਿਸੇ ਵੀ ਪ੍ਰਕਾਰ ਦੇ ਸੰਥੈਟਿਕ ਕੈਮੀਕਲ ਅਤੇ ਰੰਗਾਂ ਦਾ ਪ੍ਰਯੋਗ ਨਾ ਕਰਨ। ਸ੍ਰੀ ਅਗਰਵਾਲ ਨੇ ਕਿਹਾ ਕਿ ਹਰੇਕ ਦੁਕਾਨਦਾਰ ਨੂੰ ਫੂਡ ਸੇਫ਼ਟੀ ਲਾਇਸੰਸ ਲੈਣਾ ਲਾਜ਼ਮੀ ਹੈ ਅਤੇ ਉਹ ਆਪਣੀਆਂ ਦੁਕਾਨਾਂ ਦੇ ਬਾਹਰ ਫੂਡ ਸੇਫਟੀ ਲਾਇਸੰਸ ਅਤੇ ਫੂਡ ਸੇਫ਼ਟੀ ਐਕਟ ਦੇ ਨਿਯਮਾਂ ਦਾ ਬੋਰਡ ਜ਼ਰੂਰ ਡਿਸਪਲੇ ਕਰਨ।
    ਅਗਰਵਾਲ ਨੇ ਦੱਸਿਆ ਕਿ ਪਿਛਲੇ ਦੋ ਮਹੀਨਿਆਂ ਵਿੱਚ ਫੂਡ ਸੇਫਟੀ ਐਕਟ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ 6 ਲੱਖ ਰੁਪਏ ਤੋਂ ਵੱਧ ਦੇ ਜ਼ੁਰਮਾਨੇ ਕੀਤੇ ਗਏ ਹਨ।ਅਗਰਵਾਲ ਨੇ ਇਸ ਮੌਕੇ ਹਲਵਾਈ ਯੂਨੀਅਨ ਨੂੰ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ।
    ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਭਾਗੋਵਾਲੀਆ ਨੇ ਕਿਹਾ ਕਿ ਉਹ ਚੰਗੀ ਕੁਆਲਿਟੀ ਦੀ ਮਿਠਾਈ ਵੇਚਣ।ਉਨ੍ਹਾਂ ਕਿਹਾ ਕਿ ਹਰੇਕ ਦੁਕਾਨਦਾਰ ਨੂੰ ਆਪਣੇ ਵਰਕਰਾਂ ਦਾ ਮੈਡੀਕਲ ਜ਼ਰੂਰ ਕਰਵਾਉਣਾ ਚਹੀਦਾ ਹੈ। ਸਿਹਤ ਅਫ਼ਸਰ ਨੇ ਹਲਵਾਈਆਂ ਨੂੰੂ ਕਿਹਾ ਕਿ ਉਹ ਆਪਣੀਆਂ ਦੁਕਾਨਾਂ ਅੰਦਰ ਸਾਫ਼ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ।ਭਾਗੋਵਾਲੀਆ ਨੇ ਕਿਹਾ ਕਿ ਜਿਨ੍ਹਾਂ ਹਲਵਾਈਆਂ ਦੇ ਸੈਂਪਲ ਫੇਰ ਹੋਣਗੇ ਉਨ੍ਹਾਂ ਦੇ ਨਾਮ ਅਖ਼ਬਾਰਾਂ ਵਿੱਚ ਨਸ਼ਰ ਕੀਤੇ ਜਾਣਗੇ ਤਾਂ ਜੋ ਆਮ ਲੋਕਾਂ ਨੂੰ ਇਸ ਸਬੰਧੀ ਜਾਣਕਾਰੀ ਮਿਲ ਸਕੇ।
ਇਸ ਮੌਕੇ ਡੇਅਰੀ ਵਿਭਾਗ ਤੋਂ ਆਏ ਅਧਿਕਾਰੀ ਨੇ ਕਿਹਾ ਕਿ ਕਿਸੇ ਵੀ ਹਲਵਾਈ ਨੇ ਕੋਈ ਵੀ ਟੈਸਟਿੰਗ ਕਰਵਾਉਣੀ ਹੋਵੇ ਤਾਂ ਉਹ ਸਾਡੇ ਨਾਲ ਸੰਪਰਕ ਕਰ ਸਕਦਾ ਹੈ।ਸਾਡੀ ਟੈਸਟਿੰਗ ਮੋਬਾਇਲ ਵੈਨ ਮੌਕੇ ਤੇ ਜਾ ਕੇ ਮੁਫ਼ਤ ਟੈਸਟ ਕਰਦੀ ਹੈ।

 

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply