Friday, March 29, 2024

ਦਿਵਆਂਗ ਵਿਅਕਤੀਆਂ ਦੀ ਰਜਿਸ਼ਟਰੇਸ਼ਨ ਕਰਨ ਲਈ ਨਿਯੁੱਕਤ ਕੀਤਾ ਸਹਾਇਕ ਨੋਡਲ ਅਫ਼ਸਰ

ਕੋਈ ਵੀ ਦਿਵਆਂਗ ਵਿਅਕਤੀ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ – ਸਮਰਾ

PPN1810201808ਅੰਮ੍ਰਿਤਸਰ, 18 ਅਕਤਬੂਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਥਾਨਕ ਬਚਤ ਭਵਨ ਵਿਖੇ ਸਲਵਿੰਦਰ ਸਿੰਘ ਸਮਰਾ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੀ ਪ੍ਰਧਾਨਗੀ ਹੇਠ ਦਿਵਆਂਗ ਵਿਅਕਤੀਆਂ ਦੀ ਵੋਟਰ ਰਜਿਸਟਰੇਸ਼ਨ ਕਰਨ ਲਈ ਮੀਟਿੰਗ ਕੀਤੀ ਗਈ। ਜਿਸ ਵਿੱਚ ਰਾਕੇਸ਼ ਕੁਮਾਰ ਚੋਣਾਂ ਤਹਿਸੀਲਦਾਰ, ਪਲਵ ਸ੍ਰੇਸ਼ਟਾ ਜਿਲ੍ਹਾ ਭਲਾਈ ਅਫ਼ਸਰ, ਨਰਿੰਦਰਜੀਤ ਸਿੰਘ ਪੰਨੂੰ ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਰਜਿੰਦਰ ਕੁਮਾਰ ਤਹਿਸੀਲਦਾਰ ਕਾਨੂੰਨਗੋ, ਡਾ. ਐਨ.ਪੀ ਸਿੰਘ ਮੈਡੀਕਲ ਅਫ਼ਸਰ ਸਿਵਲ ਸਰਜਨ ਦਫ਼ਤਰ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਸੀ.ਡੀ.ਪੀ.ਓ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮਰਾ ਨੇ ਕਿਹਾ ਕਿ 1 ਜਨਵਰੀ 2019 ਦੀ ਯੋਗਤਾ ਦੇ ਆਧਾਰ `ਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਕੀਤੀ ਜਾਣੀ ਹੈ। ਸਮਰਾ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਦਿਵਆਂਗ ਵਿਅਕਤੀ ਵੋਟ ਬਣਾਉਣ ਤੋਂ ਵਾਂਝਾ ਨਾ ਰਹਿ ਸਕੇ।ਉਨ੍ਹਾਂ ਦੱਸਿਆ ਕਿ ਇਸ ਲਈ ਸਮੂਹ ਸੀ.ਡੀ.ਪੀ.ਓ ਨੂੰ ਉਨ੍ਹਾਂ ਦੇ ਪੈਂਦੇ ਖੇਤਰਾਂ ਵਿਚ ਦਿਵਆਂਗ ਵਿਅਕਤੀਆਂ ਦੀ ਰਜਿਸਟਰੇਸ਼ਨ ਕਰਨ ਲਈ ਸਹਾਇਕ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।ਸਮਰਾ ਨੇ ਦੱਸਿਆ ਕਿ ਇਹ ਸਾਰੀ ਕਾਰਵਾਈ 31 ਅਕਤੂਬਰ ਤੱਕ ਮੁਕੰਮਲ ਕਰਨੀ ਹੈ ਅਤੇ ਸਮੂਹ ਸੀ.ਡੀ.ਪੀ.ਓ ਨੂੰ ਸਰਟੀਫਿਕੇਟ ਦਿੱਤਾ ਜਾਵੇ ਕਿ ਉਨ੍ਹਾਂ ਦੇ ਬਲਾਕ ਵਿਚ ਕੋਈ ਵੀ ਦਿਵਆਂਗ ਵਿਅਕਤੀ ਅਜਿਹਾ ਨਹੀਂ ਹੈ ਜਿਸਦੀ ਵੋਟ ਨਹੀਂ ਬਣੀ ਜਾਂ ਉਸਦੇ ਵਲੋਂ ਫਾਰਮ ਨਾ ਭਰਿਆ ਗਿਆ ਹੋਵੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਕੇਸ਼ ਕੁਮਾਰ ਚੋਣ ਤਹਿਸੀਲਦਾਰ ਨੇ ਕਿਹਾ ਕਿ ਦਿਵਆਂਗ ਵਿਅਕਤੀਆਂ ਦੀ ਵੋਟਰ ਰਜਿਸਟਰੇਸ਼ਨ ਲਈ ਹੈਲਥ ਵਰਕਰਾਂ ਅਤੇ ਆਸ਼ਾ ਵਰਕਰਾਂ ਰਾਹੀਂ ਵੀ ਪ੍ਰਚਾਰ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਚੋਣਾਂ ਨਾਲ ਸਬੰਧਤ ਕਿਸੇ ਤਰ੍ਹਾਂ ਦੀ ਵੀ ਜਾਣਕਾਰੀ ਲੈਣ ਲਈ ਟੋਲ ਫ੍ਰੀ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਰਾਕੇਸ਼ ਕੁਮਾਰ ਨੇ ਦੱਸਿਆ ਕਿ 18 ਸਾਲ ਤੋਂ ਵੱਧ ਨਾਗਰਿਕਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਲਈ ਜਿਲ੍ਹਾ ਅੰਮ੍ਰਿਤਸਰ ਵਿਚ ਆਉਂਦੇ ਸਕੂਲ ਮੁੱਖੀਆਂ ਨੂੰ ਵੀ ਕਿਹਾ ਗਿਆ ਹੈ ਕਿ ਜੇਕਰ ਕਿਸੇ ਦੀ ਵੋਟ ਨਹੀਂ ਬਣੀ ਤਾਂ ਉਹ ਵੈਬਸਾਇਟ .. ’ਤੇ ਫਾਰਮ ਨੰ: 6 ਆਨਲਾਇਨ ਕਰਕੇ ਵੋਟ ਬਣਾ ਸਕਦੇ ਹਨ।ਰਾਕੇਸ਼ ਕੁਮਾਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਲੋਕਾਂ ਨੂੰ ਜਾਗਰੂਕ ਕਰਨ ਲਈ ਸਕੂਲ ਲੈਵਲ, ਬਲਾਕ ਲੈਵਲ, ਜਿਲ੍ਹਾ ਲੈਵਲ ਤੇ ਭਾਸ਼ਣ, ਲੇਖ, ਪੇਂਟਿੰਗ ਅਤੇ ਸਲੋਗਨ ਮੁਕਾਬਲੇ ਵੀ ਆਯੋਜਿਤ ਕਰਵਾਏ ਜਾ ਰਹੇ ਹਨ ਅਤੇ ਪਹਿਲੇ ਤਿੰਨ ਪੋਜ਼ੀਸ਼ਨਾਂ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਵੋਟਰ ਦਿਵਸ ਵਾਲੇ ਦਿਨ ਸਨਮਾਨਿਤ ਵੀ ਕੀਤਾ ਜਾਵੇਗਾ।

 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply