Friday, March 29, 2024

ਰਸਮੀ ਪੜ੍ਹਾਈ ਦੇ ਨਾਲ ਨਾਲ ਵਿਵਹਾਰਕ ਜਾਣਕਾਰੀ ਵੀ ਜਰੂਰੀ – ਡਾ. ਜਸਵੀਨ ਕੌਰ

ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜਨੇਸ ਸਕੂਲ ਵੱਲੋਂ ਪੀ.ਆਈ.ਬੀ.ਐਮ ਪੁਣੇ ਤੋਂ ਪ੍ਰਸਿੱਧ ਅਰਥਸ਼ਾਸਤਰੀ ਕਪਿਲ ਭਟੇਜਾ ਅਤੇ ਪੰਕਜ ਪੁਰੀ ਵੱਲੋਂ ਵਿੱਤੀ ਮਾਡਲਿੰਗ `ਤੇ ਪ੍ਰਮਾਣਿਤ ਵਰਕਸ਼ਾਪ ਦਾ ਆਯੋਜਨ ਕੀਤਾ।ਇਸ ਵਰਕਸ਼ਾਪ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿੱਤ ਸਬੰਧੀ ਨਵੀਆਂ ਨੀਤੀਆਂ ਅਤੇ ਤਕਨੀਕਾਂ ਜਾਣਕਾਰੀ ਮੁਹਈਆ ਕਰਨਾ ਸੀ।ਵਰਕਸ਼ਾਪ ਵਿਚ ਲਗਭਗ 200 ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ।
        ਇਸ ਤੋਂ ਇਲਾਵਾ ਬਿਗ ਬਜ਼ਾਰ ਦੇ ਐਚ.ਆਰ ਮੈਨੇਜਰ ਪੁਨੀਤ ਅਰੋੜਾ ਨੇ ਵਿਦਿਆਰਥੀਆਂ ਨੂੰ ਇੰਟਰਨਸ਼ਿਪ ਦੀ ਪੇਸ਼ਕਸ਼ ਕੀਤੀ ਅਤੇ ਵਿਦਿਆਰਥੀਆਂ ਨੂੰ ਇੰਟਰਨਸ਼ਿਪ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ।ਪ੍ਰੋਗਰਾਮ ਵਿਚ ਵੀ ਵੱਡੀ ਗਿਣਤੀ `ਚ ਵਿਦਿਆਰਥੀਆਂ ਨੇ ਭਾਗ ਲਿਆ।ਅਰੋੜਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਮੁੱਢਲੀ ਪੜ੍ਹਾਈ ਤੋਂ ਬਾਅਦ ਵਿਵਹਾਰਕ ਜੀਵਨ ਅਤੇ ਕਾਰੋਬਾਰੀ ਜੀਵਨ ਵਿਚ ਆਉਣ ਵਾਲੀਆਂ ਦੁਸ਼ਵਾਰੀਆਂ ਤੋਂ ਜਾਣੂ ਕਰਵਾਉਣ ਲਈ ਇੰਟਰਨਸ਼ਿਪ ਮਹੱਤਵਪੂਰਨ ਯੋਗਦਾਨ ਰੱਖਦੀ ਹੈ।ਉਨ੍ਹਾਂ ਕਿਹਾ ਕਿ ਇੰਟਰਨਸ਼ਿਪ ਮੌਕੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸੰਜੀਦਗੀ ਨਾਲ ਸਿੱਖਣ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਲੋਂੜੀਂਦੀ ਜਾਣਕਾਰੀ ਨੋਟ ਕਰਨੀ ਚਾਹੀਦੀ ਹੈ।
        ਵਿਭਾਗ ਦੇ ਮੁਖੀ ਡਾ. ਜਸਵੀਨ ਕੌਰ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।ਉਨਾਂ੍ਹ ਕਿਹਾ ਕਿ ਅਜਿਹੇ ਪ੍ਰੌਗਰਾਮ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਕਿ ਉਹ ਉਹ ਵਿਦਿਆਰਥੀ ਦੇ ਸਮੁੱਚੇ ਵਿਕਾਸ ਵਿੱਚ ਸਹਾਈ ਹੋ ਸਕਣ।ਡਾ. ਵਿਕਰਾਮ ਸੰਧੂ ਪਲੇਸਮੈਂਟ ਇੰਚਾਰਜ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਕੈਰੀਅਰ ਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ ਅਤੇ ਆਪਣੇ ਵਿਕਾਸ ਲਈ ਯਤਨ ਕਰਨੇ ਚਾਹੀਦੇ ਹਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply