Friday, March 29, 2024

ਖ਼ਾਲਸਾ ਕਾਲਜ ਸੀ: ਸੈ: ਸਕੂਲ ਦਾ 125ਵਾਂ ਸਥਾਪਨਾ ਦਿਵਸ 22 ਨੂੰ

ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀ ਵਿੱਦਿਅਕ ਸੰਸਥਾ ਖ਼ਾਲਸਾ PPN1810201805ਕਾਲਜ ਸੀਨੀਅਰ ਸੈਕੰਡਰੀ ਸਕੂਲ ‘125ਵਾਂ ਸਥਾਪਨਾ ਦਿਵਸ’ 22 ਅਕਤੂਬਰ ਦਿਨ ਸੋਮਵਾਰ ਨੂੰ ਮਨਾਏਗਾ।ਸਕੂਲ ਵੱਲੋਂ ਧਾਰਮਿਕ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ ਜਿਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
    ਇਸ ਦੌਰਾਨ ਸਕੂਲ ਦੇ ਸਵਾ ਸੌ ਸਾਲ ਪੂਰੇ ਹੋਣ ’ਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੂੰ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਖ਼ਾਲਸਾ ਸਕੂਲ ਮੈਨੇਜ਼ਮੈਂਟ ਦੀ ਪਲੇਠੀ ਵਿੱਦਿਅਕ ਸੰਸਥਾ ਹੈ ਜੋ 22 ਅਕਤੂਬਰ 1893 ਈ. ਨੂੰ ਮਿਡਲ ਸਕੂਲ ਦੇ ਤੌਰ ’ਤੇ ਸਥਾਪਿਤ ਹੋਈ ਸੀ।ਇਸ ਦਾ 125 ਸਾਲਾ ਇਤਿਹਾਸ ਬਹੁਤ ਹੀ ਫ਼ਖਰਯੋਗ ਹੈ।ਉਨ੍ਹਾਂ ਕਿਹਾ ਕਿ ਇੱਥੋਂ ਵਿੱਦਿਅਕ ਖੇਤਰ ਦੇ ਨਾਲ-ਨਾਲ ਨਾਮਵਰ ਖਿਡਾਰੀ, ਵਿੱਦਿਅਕ ਮਾਹਰ ਦੇਸ਼-ਵਿਦੇਸ਼ ’ਚ ਸੰਸਥਾ ਦਾ ਨਾਮ ਰੌਸ਼ਨਾ ਰਹੇ ਹਨ।
    ਇਸ ਮੌਕੇ ਪ੍ਰਿੰਸੀਪਲ ਡਾ. ਗੋਗੋਆਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਿਨ ਪੰਥ ਪ੍ਰਸਿੱਧ ਰਾਗੀ ਭਾਈ ਮਨਿੰਦਰ ਸਿੰਘ ਸ੍ਰੀ ਨਗਰ ਵਾਲਿਆਂ ਦੇ ਜਥੇ ਵੱਲੋਂ ਮਨੋਹਰ ਕੀਰਤਨ ਸਰਵਣ ਕਰਵਾਇਆ ਜਾਵੇਗਾ ਅਤੇ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਗੁਰਮਤਿ ਵਿਚਾਰਾਂ ਨਾਲ ਸੰਗਤ ਨੂੰ ਨਿਹਾਲ ਕਰਨਗੇ।ਉਨ੍ਹਾਂ ਇਸ ਸੰਸਥਾ ’ਚ ਵਿੱਦਿਆ ਪ੍ਰਾਪਤ ਕਰ ਚੁੱਕੇ ਦੇਸ਼-ਵਿਦੇਸ ਵੱਸਦੇ ਸਮੂਹ ਪੁਰਾਤਨ ਵਿਦਿਆਰਥੀਆਂ ਅਤੇ ਵਿੱਦਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਮਾਗਮ ’ਚ ਪਹੁੰਚਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਪਾਠ ਅਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਵੀ ਸ਼ਬਦ ਕੀਰਤਨ ਕੀਤਾ ਜਾਵੇਗਾ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply