Thursday, March 28, 2024

ਚੋਣ ਨਹੀਂ ਲੜ ਸਕਣਗੇ ਖੇਤਾਂ ਵਿੱਚ ਪਰਾਲੀ ਸਾੜਨ ਵਾਲੇ ਕਿਸਾਨ – ਵਿਕਾਸ ਗਰਗ

ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਮਾਝੇ ਖੇਤਰ ਦੇ ਅਧਿਕਾਰੀਆਂ ਨਾਲ ਤਾਲਮੇਲ ਰੱਖ ਰਹੇ PPN1810201807ਸੀਨੀਅਰ ਆਈ.ਏ.ਐਸ ਅਧਿਕਾਰੀ ਵਿਕਾਸ ਗਰਗ, ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਨੇ ਅੰਮ੍ਰਿਤਸਰ ਜਿਲ੍ਹਾ ਅਧਿਕਾਰੀਆਂ ਨਾਲ ਇਸ ਮੁੱਦੇ ’ਤੇ ਮੀਟਿੰਗ ਕਰਦੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਨਿਕਟ ਭਵਿੱਖ ਵਿਚ ਇਹ ਪ੍ਰਸਤਾਵ ਪਾਸ ਕਰਨ ਜਾ ਰਹੀ ਹੈ, ਜਿਸ ਤਹਿਤ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਪੰਚਾਇਤਾਂ ਦੇ ਨਾਲ-ਨਾਲ ਸਹਿਕਾਰੀ ਸਭਾਵਾਂ ਦੀ ਚੋਣ ਲੜਨ ਤੋਂ ਅਯੋਗ ਕਰਾਰ ਦਿੱਤਾ ਦੇ ਦਿੱਤਾ ਜਾਵੇਗਾ।ਉਨਾਂ ਕਿਹਾ ਕਿ ਜੋ ਕਿਸਾਨ ਸਦੀਆਂ ਤੋਂ ਪਰਾਲੀ ਸਾੜ ਰਿਹਾ ਹੈ, ਉਸ ਨੂੰ ਰੋਕਣ ਲਈ ਨਿੱਜੀ ਤੌਰ ’ਤੇ ਪਹੁੰਚ ਕਰਨੀ ਜ਼ਰੂਰੀ ਹੈ।
      ਗਰਗ ਨੇ ਜਿਲ੍ਹ ਦੇ ਡਿਪਟੀ ਰਜਿਸਟਰਾਰ ਭੁਪਿੰਦਰ ਸਿੰਘ ਵਾਲੀਆ ਨੂੰ ਕਿਹਾ ਕਿ ਉਹ ਆਪਣੇ ਜਿਲ੍ਹੇ ਦੀ ਲੋੜ ਅਨੁਸਾਰ ਪਰਾਲੀ ਦੀ ਸਾਂਭ-ਸੰਭਾਲ ਵਾਲੀਆਂ ਮਸ਼ੀਨਾਂ ਖਰੀਦਣ ਤੇ ਕਿਸਾਨਾਂ ਨੂੰ ਵੰਡਣ, ਤਾਂ ਕਿ ਕਿਸਾਨ ਥੋੜੇ ਦਿਨਾਂ ਵਿਚ ਪਰਾਲੀ ਸੰਭਾਲ ਕੇ ਕਣਕ ਦੀ ਬਿਜਾਈ ਕਰ ਸਕਣ।ਉਨਾਂ ਖੇਤੀ ਵਿਭਾਗ ਨੂੰ ਇੰਨਾਂ ਸੰਦਾਂ ਦੀ ਖਰੀਦ ’ਤੇ ਦਿੱਤੀ ਜਾਣ ਵਾਲੀ ਸਬਸਿਡੀ ਤਰੁੰਤ ਜਾਰੀ ਕਰਨ ਦੇ ਨਿਰਦੇਸ਼ ਦਿੱਤੇ।ਉਨਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਨੂੰ ਰੋਕਣ ਲਈ ਬੇਹੱਦ ਗੰਭੀਰ ਹਨ ਅਤੇ ਇਕ ਦਿਨ ਦੇ ਫਰਕ ਨਾਲ ਲਗਾਤਾਰ ਇਸ ਦਾ ਰੀਵਿਊ ਉਨਾਂ ਦੇ ਦਫਤਰ ਵੱਲੋਂ ਕੀਤਾ ਦਾ ਰਿਹਾ ਹੈ, ਜਿਸ ਵਿਚ ਪਿਛਲੇ ਸਾਲ ਨਾਲੋਂ ਸੁਧਾਰ ਹੈ ਅਤੇ ਪ੍ਰਧਾਨ ਮੰਤਰੀ ਦਫਤਰ ਨੇ ਵੀ ਇਸ ਸੁਧਾਰ ਦੀ ਪ੍ਰਸੰਸਾ ਕੀਤੀ ਹੈ। ਉਨਾਂ ਦੱਸਿਆ ਕਿ ਲਗਾਤਾਰ ਦੂਸਰੇ ਸਾਲ ਪਰਾਲੀ ਦੀ ਸਾਂਭ-ਸੰਭਾਲ ਬਾਰੇ ਮੁਹਿੰਮ ਜਾਰੀ ਹੈ ਅਤੇ ਆਸ ਹੈ ਕਿ ਆਉਣ ਵਾਲੇ ਸਮੇਂ ਵਿਚ ਅਜਿਹਾ ਨਹੀਂ ਹੋਵੇਗਾ।
     ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਅਸੀਂ ਜਿਲ੍ਹੇ ਦੇ ਹਰ ਕਿਸਾਨ ਨਾਲ ਇਸ ਮੁੱਦੇ ’ਤੇ ਨਿੱਜੀ ਰਾਬਤਾ ਬਨਾਉਣ ਦੀ ਕੋਸ਼ਿਸ਼ ਕਰ ਰਹੇ ਹਾਂ, ਜਿਸ ਵਿਚ ਬਿਜਲੀ ਬੋਰਡ, ਖੇਤੀਬਾੜੀ ਵਿਭਾਗ, ਸਹਿਕਾਰੀ ਸੁਸਾਇਟੀਆਂ ਤੇ ਪੰਚਾਇਤ ਵਿਭਾਗ ਦੇ ਕਰਮਚਾਰੀ ਸਿੱਧੇ ਤੌਰ ’ਤੇ ਕਿਸਾਨਾਂ ਨਾਲ ਸੰਪਰਕ ਕਰਕੇ ਉਨਾਂ ਨੂੰ ਅਜਿਹਾ ਕਰਨ ਤੋਂ ਵਰਜ ਰਹੇ ਹਨ। ਸ. ਸੰਘਾ ਨੇ ਦੱਸਿਆ ਕਿ ਹੁਣ ਤੱਕ 48 ਹਜ਼ਾਰ ਕਿਸਾਨ ਪਰਿਵਾਰਾਂ ਤੱਕ ਇਹ ਸੰਦੇਸ਼ ਨਿੱਜੀ ਤੌਰ ’ਤੇ ਦਿੱਤਾ ਜਾ ਚੁੱਕਾ ਹੈ।ਇਸ ਤੋਂ ਇਲਾਵਾ ਸਕੂਲਾਂ ਦੇ ਬੱਚਿਆਂ ਨੂੰ ਮਾਪਿਆਂ ਨੂੰ ਪ੍ਰੇਰਿਤ ਕਰਨ ਵਾਸਤੇ ਕਿਹਾ ਜਾ ਰਿਹਾ ਹੈ ਅਤੇ ਗੁਰਦੁਆਰਿਆਂ ਤੋਂ ਗ੍ਰੰਥੀ ਸਿੰਘਾਂ ਤੋਂ ਅਪੀਲ ਕਰਵਾਈ ਜਾ ਰਹੀ ਹੈ।ਉਨਾਂ ਕਿਹਾ ਕਿ ਕਿਸਾਨਾਂ ਦੀ ਲੋੜ ਅਨੁਸਾਰ ਉਲਟਾਵੇਂ ਹੱਲ, ਮਲਚਰ, ਬੇਲਰ ਆਦਿ ਦਾ ਲੋੜੀਂਦਾ ਪ੍ਰਬੰਧ ਜੇਕਰ ਜਿਲ੍ਹੇ ਵਿਚ ਕਰ ਦਿੱਤਾ ਜਾਵੇ ਤਾਂ ਕਿਸਾਨ ਪਰਾਲੀ ਸਾੜਨ ਨਾਲੋਂ ਪਰਾਲੀ ਸਾਂਭਣ ਨੂੰ ਤਰਜੀਹ ਦੇਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂੰ ਅਗਰਵਾਲ, ਐਸ.ਡੀ.ਐਮ ਸ੍ਰੀਮਤੀ ਪਲਵੀ ਚੌਧਰੀ, ਰਾਜੇਸ਼ ਸ਼ਰਮਾ, ਦੀਪਕ ਭਾਟੀਆ, ਤੇ ਵਿਕਾਸ ਹੀਰਾ, ਸਹਾਇਕ ਕਮਿਸ਼ਨਰ ਸ਼ਿਵਰਾਜ ਸਿੰਘ, ਖੇਤੀਬਾੜੀ ਅਧਿਕਾਰੀ ਦਲਬੀਰ ਸਿੰਘ ਛੀਨਾ ਤੇ ਹੋਰ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਨਰਸਰੀ ਤੇ ਪਲੇਅ ਪੈਨ ਦਾ ਪਹਿਲਾ ਦਿਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – “ਮਹਾਨ ਸਿੱਖਿਆ ਇੱਕ ਮਹਾਨ ਕਿੰਡਰਗਾਰਟਨ ਅਨੁਭਵ ਨਾਲ ਸ਼ੁਰੂ ਹੰੁਦੀ …

Leave a Reply