Friday, April 19, 2024

ਦੁਸਿਹਰੇ ਮੌਕੇ ਸ਼ਾਮ 5 ਵਜੇ ਤੋਂ 8 ਵਜੇ ਤੱਕ ਹੀ ਚਲਾਏ ਜਾ ਸਕਣਗੇ ਪਟਾਕੇ

ਦਿਵਾਲੀ ਅਤੇ ਗੁਰਪਰਬ ਵਾਸਤੇ ਪਟਾਕੇ ਵੇਚਣ ਲਈ ਕੱਢੇ ਜਾਣਗੇ ਡਰਾਅ
ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਮਾਣਯੋਗ Crackers patakeਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਦੁਸਿਹਰੇ ਲਈ ਪਟਾਕੇ ਭੰਡਾਰ ਕਰਨ ਜਾਂ ਵੇਚਣ ਵਾਸਤੇ ਕਿਸੇ ਵੀ ਦੁਕਾਨਦਾਰ ਨੂੰ ਲਾਇਸੈਂਸ ਨਹੀਂ ਦਿੱਤਾ ਜਾਵੇਗਾ, ਪਰ ਇਸ ਦਿਨ ਪਟਾਕੇ ਸ਼ਾਮ 5 ਵਜੇ ਤੋਂ 8 ਵਜੇ ਤੱਕ ਹੀ ਚਲਾਏ ਜਾ ਸਕਣਗੇ।ਦਿਵਾਲੀ ਤੇ ਗੁਰਪੁਰਬ ਵਾਸਤੇ ਪਟਾਕੇ ਵੇਚਣ ਦੇ ਬਕਾਇਦਾ ਲਾਇਸੈਂਸ ਜਾਰੀ ਕੀਤੇ ਜਾਣਗੇੇ, ਜਿੰਨਾ ਵਾਸਤੇ ਦਰਖਾਸਤਾਂ ਦੀ ਮੰਗ ਅਗਲੇ ਦਿਨਾਂ ਵਿਚ ਕੀਤੀ ਜਾਵੇਗੀ। ਸ.ਸੰਘਾ ਨੇ ਦੱਸਿਆ ਕਿ ਮਾਣਯੋਗ ਚੀਫ ਜਸਟਿਸ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਹੁਕਮਾਂ ਅਨੁਸਾਰ 22 ਅਕਤੂਬਰ ਨੂੰ ਇਹ ਦਰਖਾਸਤਾਂ ਮੰਗੀਆਂ ਜਾਣਗੀਆਂ, ਜੋ ਕਿ 26 ਅਕਤੂਬਰ ਤੱਕ ਜਮਾਂ ਕਰਵਾਈਆਂ ਜਾ ਸਕਣਗੀਆਂ।ਉਨਾਂ ਦੱਸਿਆ ਕਿ ਇੰਨਾਂ ਦਰਖਾਸਤਾਂ ਵਿਚੋਂ ਡਰਾਅ 29 ਅਕਤੂਬਰ ਨੂੰ ਕੱਢੇ ਜਾਣਗੇ।ਉਨਾਂ ਕਿਹਾ ਕਿ ਇਸ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿਚ ਪਟਾਕੇ ਚਲਾਉਣ ਵਾਲਿਆਂ ’ਤੇ ਸਖਤ ਕਾਰਵਾਈ ਕਾਨੂੰਨ ਅਨੁਸਾਰ ਕੀਤੀ ਜਾਵੇਗੀ।
     ਉਨਾਂ ਦੱਸਿਆ ਕਿ ਵਧ ਰਹੇ ਹਵਾ ਤੇ ਅਵਾਜ਼ ਪ੍ਰਦੂਸ਼ਣ ਨੂੰ ਧਿਆਨ ਵਿਚ ਰੱਖਦੇ ਹੋਏ ਮਾਣਯੋਗ ਅਦਾਲਤ ਵੱਲੋਂ ਇਹ ਫੈਸਲਾ ਲੋਕ ਹਿੱਤ ਵਿਚ ਲਿਆ ਗਿਆ ਹੈ ਅਤੇ ਜਿਲ੍ਹਾ ਪ੍ਰਾਸ਼ਸਨ ਇਸ ਹੁਕਮ ਨੂੰ ਲਾਗੂ ਕਰਨ ਲਈ ਆਉਣ ਵਾਲੇ ਦਿਨਾਂ ਵਿਚ ਦਰਖਾਸਤਾਂ ਦੀ ਮੰਗ ਪ੍ਰਾਪਤ ਹਦਾਇਤਾਂ ਅਨੁਸਾਰ ਕਰੇਗਾ।ਉਨਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਟਾਕੇ ਚਲਾਉਣ ਨਾਲੋਂ ਪ੍ਰਦੂਸ਼ਣ ਮੁੱਕਤ ਦੁਸਿਹਰਾ ਤੇ ਦਿਵਾਲੀ ਮਨਾਉਣ ਨੂੰ ਤਰਜੀਹ ਦੇਣ, ਤਾਂ ਜੋ ਸਾਡਾ ਚੌਗਿਰਦਾ ਸਾਫ-ਸੁਥਰਾ ਰਹੇ ਤੇ ਅਸੀਂ ਬਿਮਾਰੀਆਂ ਤੋਂ ਬਚੇ ਰਹੀਏ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply