Tuesday, April 16, 2024

ਜੌੜਾ ਫਾਟਕ ਹਾਦਸਾ- ਮੁੱਖ ਮੰਤਰੀ ਵੱਲੋਂ ਜ਼ਖਮੀਆਂ ਦਾ ਮੁਫ਼ਤ ਇਲਾਜ ਕਰਵਾਉਣ ਦਾ ਐਲਾਨ

ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦੇ ਨਾਲ-ਨਾਲ ਫੌਜੀ ਹਸਪਤਾਲ ਦੀ ਵੀ ਲਈ ਮਦਦ

ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜੌੜਾ ਫਾਟਕ ਵਿਖੇ ਹੋਏ ਹਾਦਸੇ ਦੀ ਖ਼ਬਰ ਸੁਣਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਸ PPN1910201804ਹਦਾਸੇ ਦੇ ਸਾਰੇ ਜ਼ਖਮੀਆਂ ਦਾ ਮੁਫ਼ਤ ਇਲਾਜ ਕਰਵਾਉਣ ਦਾ ਐਲਾਨ ਕੀਤਾ ਹੈ।ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਟੈਲੀਫੋਨ ’ਤੇ ਹਾਦਸੇ ਲਈ ਦੁੱਖ ਦਾ ਇਜ਼ਹਾਰ ਕਰਦੇ ਮੁੱਖ ਮੰਤਰੀ ਦੀ ਤਰਫੋਂ ਜਾਣਕਾਰੀ ਦਿੰਦੇ ਦੱਸਿਆ ਕਿ ਇਲਾਜ ਲਈ ਸਾਰੇ ਸਰਕਾਰੀ ਤੇ ਨਿੱਜੀ ਹਸਪਤਾਲ ਖੁੱਲੇ ਰਹਿਣਗੇ ਅਤੇ ਲੋਕ ਜਿੱਥੇ ਚਾਹੁਣ ਜਖਮੀਆਂ ਦਾ ਇਲਾਜ ਕਰਵਾਉਣ, ਇਸ ਦਾ ਖਰਚਾ ਸਰਕਾਰ ਕਰੇਗੀ।
ਦੇਰ ਰਾਤ ਤੱਕ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਸਾਰਾ ਪ੍ਰਸ਼ਾਸਨ ਹਸਪਤਾਲਾਂ ਵਿਚ ਮਰੀਜਾਂ ਦਾ ਪ੍ਰਬੰਧ ਕਰਨ ਵਿਚ ਲੱਗੇ ਰਹੇ।ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਨਿੱਜੀ ਹਸਪਤਾਲ ਅਤੇ ਆਰਮੀ ਦੇ ਹਸਪਤਾਲਾਂ ਦੀ ਵੀ ਮਦਦ ਲਈ ਗਈ ਹੈ।ਡਿਪਟੀ ਕਮਿਸ਼ਨਰ ਦਫਤਰ ਤੋਂ ਇਲਾਵਾ ਐਸ.ਸ੍ਰੀਵਾਸਤਵਾ ਕਮਿਸ਼ਨਰ ਪੁਲਿਸ ਤੇ ਉਨਾਂ ਦੀ ਟੀਮ ਜ਼ਖਮੀਆਂ ਦੀ ਸਾਂਭ-ਸੰਭਾਲ ਵਿਚ ਲੱਗੀ ਹੋਈ ਹੈ।ਜ਼ਖਮੀਆਂ ਨੂੰ ਲੋੜ ਅਨੁਸਾਰ ਖੂਨ ਦੀ ਕਮੀ ਪੂਰੀ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜ ਸੇਵੀ ਜਥੇਬੰਦੀਆਂ ਤੇ ਖੂਨਦਾਨੀ ਗਰੁੱਪਾਂ ਦੀ ਮਦਦ ਲਈ ਗਈ ਹੈ।

Check Also

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਸੈਮੀਨਾਰ ਤੇ ਨਾਟਕ 20 ਅਪ੍ਰੈਲ ਨੂੰ

ਅੰਮ੍ਰਿਤਸਰ, 15 ਅਪ੍ਰੈਲ (ਦੀਪਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ …

Leave a Reply