Friday, March 29, 2024

ਭਿਆਨਕ ਰੇਲ ਹਾਦਸੇ ਦੀ ਉਚ ਪੱਧਰੀ ਜਾਂਚ ਪੜਤਾਲ ਕਰਵਾਈ ਜਾਵੇ – ਗਿ: ਗੁਰਬਚਨ ਸਿੰਘ

ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸ਼੍ਰੋਮਣੀ ਕਮੇਟੀ ਨੂੰ ਅਸਤੀਫਾ ਦੇ ਚੁੱਕੇ ਗਿਆਨੀ ਗੁਰਬਚਨ Giani Gurbachan Sਸਿੰਘ ਨੇ ਜੌੜਾ ਫਾਟਕ ਨੇੜੇ ਦੁਸ਼ਿਹਰੇ ਦੇ ਤਿਉਹਾਰ ਸਮੇਂ ਰਾਵਣ ਦਹਿਨ ਮੌਕੇ ਵਾਪਰੇ ਭਿਆਨਕ ਰੇਲ ਹਾਦਸੇ `ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਭਿਆਨਕ ਰੇਲ ਹਾਦਸੇ ਦੀ ਜਾਂਚ ਪੜਤਾਲ ਕਰਵਾਈ ਜਾਵੇ ਅਤੇ ਮ੍ਰਿਤਕਾਂ ਅਤੇ ਜਖਮੀਆਂ ਨੂੰ ਯੋਗ ਸਹਾਇਤਾ ਵੀ ਦਿੱਤੀ ਜਾਵੇ, ਜਿਸ ਨਾਲ ਪਰਿਵਾਰ ਆਪਣਾ ਪੇਟ ਪਾਲ ਸਕਣ।ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਅਤੇ ਸਮੁੱਚੀਆਂ ਸਮਾਜ ਸੇਵੀ ਸੰਸਥਾਵਾਂ ਇਸ ਹਾਦਸੇ ਦੇ ਮ੍ਰਿਤਕ ਪਰਵਾਰਾਂ ਅਤੇ ਜਖਮੀਆਂ ਦੀ ਵੱਧ ਤੋਂ ਵੱਧ ਸਹਾਇਤਾ ਕਰਨ ਅਤੇ ਜਖਮੀਆਂ ਦੀ ਸਹਿਤਯਾਬੀ ਲਈ ਤੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਸੰਸਾਰ ਭਰ ਵਿਚਲੇ ਗੁਰੂ ਘਰਾਂ ਵਿਚ ਅਰਦਾਸ ਬੇਨਤੀ ਕੀਤੀ ਜਾਵੇ।
ਉਨਾਂ ਨੇ ਦੱਸਿਆ ਕਿ ਸ਼ੋ੍ਰਮਣੀ ਗੁ: ਪ੍ਰ: ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਅਤੇ ਜਖਮੀਆਂ ਦੀ ਸਿਹਤਯਾਬੀ ਲਈ 23 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵੀ ਪਾਏ ਜਾਣਗੇ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply