Saturday, April 20, 2024

ਮਾਨਸਾ `ਚ ਬਣਾਏ ਜਾਣਗੇ 150 ਖੇਡ ਮੈਦਾਨ – ਡਿਪਟੀ ਕਮਿਸ਼ਨਰ

ਭੀਖੀ/ਮਾਨਸਾ, 21 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਬਿਹਤਰੀਨ ਮਨੁੱਖੀ ਵਿਕਾਸ ਦਾ ਟੀਚਾ ਹਾਸਲ ਕਰਨ ਲਈ ਪੰਜਾਬ ਸਰਕਾਰ ਵਲੋਂ ਉਲੀਕੇ PPN2110201810`ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਮਾਨਸਾ ਵਿੱਚ ਖ਼ਾਲੀ ਤੇ ਪੰਚਾਇਤੀ ਥਾਵਾਂ `ਤੇ 150 ਖੇਡ ਮੈਦਾਨ ਬਣਾਏ ਜਾਣਗੇ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕੀਤੀ ਕਾਰਗੁਜ਼ਾਰੀ ਦੀ ਸਮੀਖਿਆ ਮੀਟਿੰਗ ਦੌਰਾਨ ਦਿੱਤੀ।
    ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਬਲਾਕ ਵਿੱਚ 30 ਖੇਡ ਮੈਦਾਨ ਉਸਾਰਨ ਲਈ ਖ਼ਾਲੀ ਤੇ ਪੰਚਾਇਤੀ ਥਾਵਾਂ ਦੀ ਨਿਸ਼ਾਨਦੇਹੀ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਖ਼ਾਸਕਰ ਪ੍ਰਾਇਮਰੀ, ਮਿਡਲ ਤੇ ਸੀਨੀਅਰ ਸੈਕੰਡਰੀ ਸਕੂਲਾਂ ਨੇੜੇ ਜਾਂ ਫਿਰ ਪਿੰਡਾਂ ਦੀਆਂ ਹੋਰਨਾਂ ਥਾਵਾਂ `ਤੇ ਨਰੇਗਾ ਤਹਿਤ ਖੇਡ ਮੈਦਾਨ ਉਸਾਰੇ ਜਾਣੇ ਹਨ ਤਾਂ ਜੋ ਲੋਕਾਂ ਤੇ ਬੱਚਿਆਂ ਨੂੰ ਖੇਡਾਂ ਤੇ ਸਰੀਰਕ ਕਸਰਤ ਪ੍ਰਤੀ ਉਤਸ਼ਾਹਤ ਕੀਤਾ ਜਾ ਸਕੇ।ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਹਰ ਬਲਾਕ ਵਿਚ 6 ਅਤੇ ਜ਼ਿਲ੍ਹੇ ਵਿਚ ਕੁੱਲ 30 ਖੇਡ ਮੈਦਾਨ ਮੌਜੂਦ ਹਨ।
 ਇਸ ਮੌਕੇ ਐਸ.ਡੀ.ਐਮ ਬੁਢਲਾਡਾ ਆਦਿਤਿਆ ਡਚਲਵਾਲ, ਕਨਵੀਨਰ ਮਿਸ਼ਨ ਤੰਦਰੁਸਤ ਪੰਜਾਬ ਅਤੇ ਉਪ ਅਰਥ ਤੇ ਅੰਕੜਾ ਸਲਾਹਕਾਰ ਬਹਾਦਰ ਸਿੰਘ ਸਿੱਧੂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਿਨੇਸ਼ ਵਸ਼ਿਸ਼ਟ, ਐਸ.ਡੀ.ਓ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਰਵੀ ਪਾਲ ਤੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply