Thursday, March 28, 2024

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਹੀਂ ਚਲਾਈ ਜਾਵੇਗੀ ਆਤਿਸ਼ਬਾਜ਼ੀ – ਲੌਂਗੋਵਾਲ

ਸ਼ਹਿਰ ਦੀਆਂ ਪ੍ਰਮੁੱਖ ਥਾਵਾਂ ’ਤੇ ਵੀ ਨਹੀਂ ਕੀਤੀ ਜਾਵੇਗੀ ਦੀਪਮਾਲਾ
ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 26 ਅਕਤੂਬਰ ਦੀ ਰਾਤ ਨੂੰ Golden Temple1ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚਲਾਈ ਜਾਣ ਵਾਲੀ ਆਤਿਸ਼ਬਾਜ਼ੀ ਇਸ ਵਾਰ ਨਾ ਚਲਾਉਣ ਦਾ ਫੈਸਲਾ ਕੀਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਇਥੇ ਜੌੜਾ ਫਾਟਕ ਵਿਖੇ ਵਾਪਰੇ ਦੁਖਦਾਈ ਰੇਲ ਹਾਦਸੇ ਮੱਦੇਨਜ਼ਰ ਇਸ ਵਾਰ ਪ੍ਰਕਾਸ਼ ਪੁਰਬ ਮੌਕੇ ਆਤਿਸ਼ਬਾਜ਼ੀ ਨਹੀਂ ਚਲਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸ. ਭਗਵੰਤ ਸਿੰਘ ਸਿਆਲਾ ਅੰਤ੍ਰਿੰਗ ਮੈਂਬਰ, ਭਾਈ ਰਾਜਿੰਦਰ ਸਿੰਘ ਮਹਿਤਾ ਤੇ ਸੁਜਰੀਤ ਸਿੰਘ ਭਿੱਟੇਵੱਡ ਮੈਂਬਰ ਸ਼੍ਰੋਮਣੀ ਕਮੇਟੀ, ਡਾ. ਰੂਪ ਸਿੰਘ ਮੁੱਖ ਸਕੱਤਰ ’ਤੇ ਅਧਾਰਿਤ ਸਬ-ਕਮੇਟੀ ਬਣਾਈ ਗਈ ਸੀ, ਜਿਸ ਨੇ ਆਤਿਸ਼ਬਾਜ਼ੀ ਨਾ ਚਲਾਉਣ ਲਈ ਵਿਚਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਰੇਲ ਹਾਦਸੇ ਵਿਚ ਹੋਏ ਮਨੁੱਖੀ ਨੁਕਸਾਨ ਨੇ ਦੁਨੀਆਂ ਨੂੰ ਡੂੰਘੀ ਮਾਨਸਿਕ ਪੀੜਾ ਦਿੱਤੀ ਹੈ ਅਤੇ ਸਿੱਖ ਕੌਮ ਪੀੜਤਾਂ ਨਾਲ ਹਮਦਰਦੀ ਹੈ।ਉਨ੍ਹਾਂ ਆਖਿਆ ਕਿ ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਸ਼ਹਿਰ ਦੀਆਂ ਪ੍ਰਮੁੱਖ ਇਮਾਰਤਾਂ ’ਤੇ ਕੀਤੀ ਜਾਣ ਵਾਲੀ ਦੀਪਮਾਲਾ ਦਾ ਫੈਸਲਾ ਵੀ ਰੱਦ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮੇਂ ਸ਼ਹਿਰ ਦੇ ਰੇਲਵੇ ਸਟੇਸ਼ਨ, ਬੱਸ ਅੱਡਾ, ਡੀ.ਸੀ ਦਫ਼ਤਰ ਸਮੇਤ ਸਰਕਾਰੀ ਇਮਾਰਤਾਂ, ਬਾਈਪਾਸ ਸਥਿਤ ਸਵਾਗਤੀ ਗੇਟ ਤੇ ਐਲੀਵੇਟਡ ਰੋਡ ਆਦਿ ਥਾਵਾਂ ’ਤੇ ਦੀਪਮਾਲਾ ਕਰਨ ਦਾ ਪ੍ਰੋਗਰਾਮ ਮਿੱਥਿਆ ਸੀ, ਜੋ ਹੁਣ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਹੁਣ ਰਵਾਇਤ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਇਸ ਦੇ ਆਲੇ-ਦੁਆਲੇ ਅਤੇ ਸਬੰਧਤ ਗੁਰਦੁਆਰਾ ਸਾਹਿਬਾਨ ’ਤੇ ਹੀ ਦੀਪਮਾਲਾ ਹੋਵੇਗੀ, ਜਦਕਿ ਮਿੱਟੀ ਦੇ ਦੀਵੇ ਵੀ ਪ੍ਰੰਪਰਾ ਅਨੁਸਾਰ ਹੀ ਸੰਗਤ ਵੱਲੋਂ ਜਗਾਏ ਜਾਣਗੇ ਅਤੇ ਇਸ ਕਾਰਜ ਲਈ ਕਿਸੇ ਕਿਸਮ ਦੀ ਵਿਸ਼ੇਸ਼ ਉਚੇਚ ਨਹੀਂ ਕੀਤੀ ਜਾਵੇਗੀ। ਦੂਸਰੇ ਪਾਸੇ ਭਾਈ ਲੌਂਗੋਵਾਲ ਨੇ ਇਹ ਸਪੱਸ਼ਟ ਕੀਤਾ ਕਿ 25 ਅਕਤੂਬਰ ਨੂੰ ਸਜਾਇਆ ਜਾਣ ਵਾਲਾ ਨਗਰ ਕੀਰਤਨ ਮਿੱਥੇ ਰੂਟ ਅਨੁਸਾਰ ਸ਼ਹਿਰ ਦੇ ਪੁਰਾਤਨ ਗੇਟਾਂ ਦੁਆਲੇ ਹੀ ਸਜਾਇਆ ਜਾਵੇਗਾ। ਇਸ
ਹੋਰ ਸਾਰੇ ਸਮਾਗਮ ਜਿਨ੍ਹਾਂ ਵਿਚ ਪੜਤਾਲ ਗਾਇਨ ਕੀਰਤਨ ਸਮਾਗਮ, ਰਾਗ ਦਰਬਾਰ, ਅੰਮ੍ਰਿਤ ਸੰਚਾਰ, ਸੁੰਦਰ ਜਲੌ, 52 ਕਿੱਤਾਕਾਰਾਂ ਦਾ ਸਨਮਾਨ ਸਮਾਗਮ, ਕਥਾ ਸਮਾਗਮ ਆਦਿ ਤੈਅ ਪ੍ਰੋਗਰਾਮ ਅਨੁਸਾਰ ਹੀ ਹੋਣਗੇ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਕੀਰਤਨ ਸਮੇਤ ਸਾਰੇ ਸਮਾਗਮਾਂ ਵਿਚ ਹਾਜ਼ਰੀ ਭਰ ਕੇ ਗੁਰੂ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply