Friday, April 19, 2024

ਖ਼ਾਲਸਾ ਕਾਲਜ ਵਿਖੇ ਵਿਦਿਆਰਥੀਆਂ ਦੇ ਰੂਬਰੂ ਹੋਏ ਸ਼ਾਇਰ ਦੇਵ ਦਰਦ

ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੀ ਸਾਹਿਤ ਸਭਾ ਪੰਜਾਬੀ ਵਿਭਾਗ ਵਲੋਂ ਆਪਣੇ ਕਾਲਜ ਦੇ PPN2310201809ਵਿਦਿਆਰਥੀਆਂ ’ਚ ਸਾਹਿਤਕ ਰੁਚੀਆਂ ਨੂੰ ਪ੍ਰਫੁਲਿੱਤ ਕਰਨ ਲਈ ਵੱਖ-ਵੱਖ ਸਮੇਂ ’ਤੇ ਵੱਖ-ਵੱਖ ਸਾਹਿਤਕ ਪ੍ਰੋਗਰਾਮ ਕਰਵਾਏ ਜਾਂਦੇ ਹਨ।ਇਸੇ ਲੜੀ ਤਹਿਤ ਜ਼ਿਲ੍ਹੇ ਦੇ ਪ੍ਰਸਿੱਧ ਸ਼ਾਇਰ ਦੇਵ ਦਰਦ ਦਾ ਵਿਦਿਆਰਥੀਆਂ ਨਾਲ ਰੂ-ਬਰੂ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮਹਿਮਾਨ ਸ਼ਾਇਰ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਕਾਲਜ ਦੀ ਸਾਹਿਤ ਸਭਾ ਵਿਦਿਆਰਥੀਆਂ ’ਚ ਸਾਹਿਤਕ ਰੁਚੀਆਂ ਪੈਦਾ ਕਰਨ ਲਈ ਜਿੱਥੇ ਵੱਖ-ਵੱਖ ਕਿਸਮ ਦੇ ਸਾਹਿਤਕ ਮੁਕਾਬਲੇ ਕਰਵਾਉਂਦੀ ਹੈ, ਉਥੇ ਪ੍ਰਮੁੱਖ ਸਾਹਿਤਕਾਰਾਂ ਨੂੰ ਵੀ ਵਿਦਿਆਰਥੀਆਂ ਨਾਲ ਮਿਲਾਉਂਦੀ ਹੈ ਤਾਂ ਜੋ ਉਹ ਪੁਸਤਕਾਂ ਦੇ ਨਾਲ-ਨਾਲ ਸਾਹਿਤਕਾਰਾਂ ਦੇ ਨਿੱਜੀ ਤਜ਼ਰਬਿਆਂ ਅਤੇ ਜੀਵਨ ਤੋਂ ਵੀ ਜਾਣੂ ਹੋ ਸਕਣ। ਉਨ੍ਹਾਂ ਕਿਹਾ ਕਿ ਸਾਹਿਤ ਜੀਵਨ ’ਚ ਸੰਘਰਸ਼ ਅਤੇ ਮਿਹਨਤ ਕਰਨ ਦੀ ਸਿੱਖਿਆ ਦਿੰਦਾ ਹੈ ਜੋ ਅਜੋਕੇ ਸਮੇਂ ਦੀ ਮੁੱਖ ਲੋੜ ਹੈ।
    ਵਿਦਿਆਰਥੀਆਂ ਨਾਲ ਆਪਣੇ ਜੀਵਨ ਤਜ਼ਰਬੇ ਸਾਂਝੇ ਕਰਦਿਆਂ ਦੇਵ ਦਰਦ ਹੋਰਾਂ ਆਖਿਆ ਕਿ ਉਨ੍ਹਾਂ ਨੂੰ ਕਾਲਜ ਆ ਕੇ ਬੇਹੱਦ ਖੁਸ਼ੀ ਹੋਈ ਹੈ ਕਿਉਂਕਿ ਉਹ ਕਿਸੇ ਸਮੇਂ ਏਥੋਂ ਦੇ ਵਿਦਿਆਰਥੀ ਰਹੇ ਹਨ।ਉਨ੍ਹਾਂ ਕਿਹਾ ਕਿ ਉਸ ਨੇ ਬਚਪਨ ’ਚ ਬਹੁਤ ਗਰੀਬੀ ਅਤੇ ਆਪਣਿਆਂ ਵਲੋਂ ਬੇਰੁਖੀ ਹੰਢਾਈ ਹੈ, ਪਰ ਸਾਹਿਤ ਅਤੇ ਜੀਵਨ ’ਚ ਸੰਘਰਸ਼ ਕਰਨ ਵਾਲੇ ਦੋਸਤਾਂ ਦੀ ਸੰਗਤ ਸਦਕਾ ਉਨ੍ਹਾਂ ਦੇ ਜੀਵਨ ’ਚ ਵਿਕਾਸ ਹੋਇਆ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਾਹਿਤ ਖੇਤਰ ’ਚ ਪੈਰ ਰੱਖਣ ਲਈ ਸਭ ਤੋਂ ਜ਼ਰੂਰੀ ਹੈ ਕਿ ਤੁਸੀਂ ਭਾਸ਼ਾ ਅਤੇ ਸ਼ਬਦਾਂ ਦੀ ਵਰਤੋਂ ਪ੍ਰਤੀ ਸੁਚੇਤ ਹੋ ਕੇ ਲਿਖੋ, ਭਾਸ਼ਾ ਦੀ ਸ਼ੁੱਧ ਵਰਤੋਂ ਸਾਹਿਤ ਰਚਨਾ ਵੱਲ ਜਾਣ ਦਾ ਮੁੱਢਲਾ ਕਦਮ ਹੈ।ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਸਕੂਲ ਅਤੇ ਘਰ ’ਚ ਬਣਾਏ ਪੁਰਾਤੱਤਵ ਵਸਤਾਂ ਦੇ ਅਜਾਇਬ ਘਰ ਬਾਰੇ ਵਿਸਥਾਰ ਨਾਲ ਦੱਸਦਿਆਂ ਕਿਹਾ ਕਿ ਕੁਝ ਵਸਤਾਂ ਦੀ ਮਹੱਤਤਾ ਨੂੰ ਸਮਝਦਿਆਂ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਵਾਲ ਉਨਾਂ ਦੇ ਮਿਊਜ਼ੀਅਮ ਨੂੰ ਮਾਣਤਾ ਦੇ ਰਹੇ ਹਨ, ਉਨ੍ਹਾਂ ਨੇ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮਿਊਜ਼ੀਅਮ ਵੇਖਣ ਆਉਣ ਦਾ ਸੱਦਾ ਵੀ ਦਿੱਤਾ।ਵਿਦਿਆਰਥੀਆਂ ਨਾਲ ਰੂ-ਬ-ਰੂ ਦੌਰਾਨ ਦੇਵ ਦਰਦ ਨੇ ਆਪਣੀਆਂ ਕਵਿਤਾਵਾਂ ਦਾ ਪਾਠ ਵੀ ਕੀਤਾ ।
    ਪ੍ਰੋਗਰਾਮ ਦੇ ਅਖੀਰ ਦੇ ਆਏ ਹੋਏ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਪੰਜਾਬੀ ਵਿਭਾਗ ਦੀ ਮੁਖੀ ਡਾ. ਦਵਿੰਦਰ ਕੌਰ ਨੇ ਕਿਹਾ ਕਿ ਡਾ. ਹੀਰਾ ਸਿੰਘ ਅਤੇ ਡਾ. ਮਿੰਨੀ ਸਲਵਾਨ ਦੀ ਅਗਵਾਈ ਵਿਚ ਵਿਭਾਗ ਦੀ ਸਾਹਿਤ ਸਭਾ ਹਰ ਸਾਲ ਵਿਦਿਆਰਥੀਆਂ ਲਈ ਊਸਾਰੂ ਪ੍ਰੋਗਰਾਮ ਕਰਦੀ ਰਹਿੰਦੀ ਹੈ, ਜਿਸ ਸਦਕਾ ਵਿਦਿਆਥੀਆਂ ਵਿਚ ਸਾਹਿਤਕ ਚੇਟਕ ਜਾਗਦੀ ਹੈ। ਇਸ ਮੌਕੇ ਤੇ ਮੈਡਮ ਦਵਿੰਦਰਪਾਲ ਕੌਰ, ਡਾ. ਆਤਮ ਰੰਧਾਵਾ, ਡਾ. ਭੁਪਿੰਦਰ ਸਿੰਘ, ਡਾ. ਪਰਮਿੰਦਰ ਸਿੰਘ, ਡਾ. ਕੁਲਦੀਪ ਸਿੰਘ, ਡਾ. ਹਰਜੀਤ ਕੌਰ, ਡਾ. ਮੋਹਨ ਸਿੰਘ, ਡਾ. ਜਸਬੀਰ ਸਿੰਘ, ਡਾ. ਅਮਨਦੀਪ ਕੌਰ, ਡਾ. ਗੁਰਿੰਦਰ ਕੌਰ, ਪ੍ਰੋ. ਕਾਰਜ ਸਿੰਘ, ਪ੍ਰੋ. ਪਵਨ ਕੁਮਾਰ, ਪ੍ਰੋ. ਬਲਜਿੰਦਰ ਸਿੰਘ, ਪ੍ਰੋ. ਗੁਰਸ਼ਰਨ ਸਿੰਘ, ਪ੍ਰੋ. ਆਰਤੀ, ਪ੍ਰੋ. ਗੁਰਸ਼ਿੰਦਰ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਬੇਵੀ ਸ਼ਰਮਾ, ਪ੍ਰੋ. ਪੂਜਾ ਵੀ ਹਾਜ਼ਰ ਸਨ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply