Friday, March 29, 2024

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪੜਤਾਲ ਗਾਇਨ ਕੀਰਤਨ ਦਰਬਾਰ

ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪੜਤਾਲ ਗਾਇਨ ਕੀਰਤਨ PPN2410201803ਦਰਬਾਰ ਕਰਵਾਇਆ ਗਿਆ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਰਚਿਤ ਪਾਵਨ ਗੁਰਬਾਣੀ ਵਿੱਚੋਂ ਪੜਤਾਲਾਂ ਦਾ ਰਾਗ ਅਧਾਰਿਤ ਕੀਰਤਨ ਕੀਤਾ ਗਿਆ।ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ਼ਾਮ 7:00 ਵਜੇ ਆਰੰਭ ਹੋਇਆ ਇਹ ਕੀਰਤਨ ਸਮਾਗਮ ਦੇਰ ਰਾਤ ਜਾਰੀ ਰਿਹਾ।ਸ਼੍ਰੋਮਣੀ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੜਤਾਲ ਗਾਇਨ ਕੀਰਤਨ ਦਰਬਾਰ ਪਹਿਲੀ ਵਾਰ ਕਰਵਾਇਆ ਗਿਆ ਹੈ।ਇਸ ਸਮਾਗਮ ਦੌਰਾਨ ਭਾਈ ਕੁਲਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਡਾ. ਗੁਰਿੰਦਰ ਸਿੰਘ ਬਟਾਲਾ, ਭਾਈ ਗੁਰਮੀਤ ਸਿੰਘ ਸ਼ਾਂਤ, ਡਾ. ਅਲੰਕਾਰ ਸਿੰਘ ਪਟਿਆਲਾ, ਭਾਈ ਰਾਇ ਸਿੰਘ ਹਜ਼ੂਰੀ ਰਾਗੀ, ਭਾਈ ਹਰਜੋਤ ਸਿੰਘ ਜ਼ਖ਼ਮੀ, ਪਦਮ ਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ, ਪ੍ਰੋਫ਼ੈਸਰ ਕਰਤਾਰ ਸਿੰਘ ਲੁਧਿਆਣਾ, ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ, ਡਾ. ਗੁਰਨਾਮ ਸਿੰਘ ਪਟਿਆਲਾ, ਭਾਈ ਜਸਪਿੰਦਰ ਸਿੰਘ ਹਜ਼ੂਰੀ ਰਾਗੀ ਅਤੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਨੇ ਰਾਗ ਨਟ ਨਾਰਾਇਨ, ਮਲਾਰ, ਕਾਨੜਾ ਆਦਿ ਵਿਚ ਆਈਆਂ ਚੌਥੇ ਪਾਤਸ਼ਾਹ ਜੀ ਦੀਆਂ ਪੜਤਾਲਾਂ ਨੂੰ ਸੰਗਤਾਂ ਨੂੰ ਸਰਵਣ ਕਰਵਾਇਆ।ਸ਼੍ਰੋਮਣੀ ਕਮੇਟੀ ਲੌਂਗੋਵਾਲ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਕੀਤੇ ਜਾਂਦੇ ਰਾਗ ਦਰਬਾਰ ਤੋਂ ਇਲਾਵਾ ਪਹਿਲੀ ਵਾਰ ਪੜਤਾਲ ਗਾਇਨ ਕੀਰਤਨ ਦਰਬਾਰ ਦਾ ਮੰਤਵ ਗੁਰੂ ਸਾਹਿਬ ਜੀ ਦੀ ਬਾਣੀ ਦੇ ਕੀਰਤਨ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਨੂੰ ਸੰਗਤਾਂ ਸਨਮੁੱਖ ਕਰਨਾ ਹੈ।ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਉਪਦੇਸ਼ਾਂ ਤੋਂ ਸੇਧ ਲੈਣ ਅਤੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਲਈ ਸੰਗਤ ਨੂੰ ਪ੍ਰੇਰਿਆ।ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕੀਰਤਨੀ ਜਥਿਆਂ ਨੂੰ ਸਿਰੋਪਾਓ ਭੇਟ ਕੀਤੇ।
    ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਗਿਆਨੀ ਪੂਰਨ ਸਿੰਘ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਅੰਤ੍ਰਿੰਗ ਮੈਂਬਰ ਗੁਰਮੀਤ ਸਿੰਘ ਬੂਹ, ਲਖਬੀਰ ਸਿੰਘ ਅਰਾਈਆਂਵਾਲਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਜਗਜੀਤ ਸਿੰਘ ਜੱਗੀ ਆਦਿ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply