Thursday, March 28, 2024

ਬਿਨਾਂ ਲਾਇਸੰਸ ਪਟਾਕਿਆਂ ਦੀ ਵਿਕਰੀ/ ਸਟਾਕ ਕਰਨ `ਤੇ ਰੋਕ

ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਪੁਲਿਸ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਨੇ ਜ਼ਾਬਤਾ Amrik S Pawar DCPਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਇਲਾਕੇ ਵਿੱਚ ਬਿਨਾਂ ਲਾਇਸੰਸ ਤੋਂ ਪਟਾਕੇ ਵੇਚਣ ਜਾਂ ਸਟਾਕ ਕਰਨ `ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਕਰਦਾ ਹੈ। ਇਸ ਹੁਕਮ ਵਿੱਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਬਿਨਾਂ ਲਾਇਸੰਸ ਸ਼ਰੇਆਮ ਪਟਾਕਿਆਂ ਦੀ ਵਿਕਰੀ ਜਾਂ ਸਟਾਕ ਕਰਕੇ ਰੱਖਿਆ ਹੋਇਆ ਹੈ।ਜਿਸ ਨਾਲ ਕਦੇ ਵੀ ਕੋਈ ਅਣਸੁਖਾਂਵੀ ਘਟਨਾ ਵਾਪਰ ਸਕਦੀ ਹੈ।ਇਸ ਲਈ ਇਸ ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ।ਇਹ ਹੁਕਮ 23 ਅਕਤੂਬਰ 2018 ਤੋਂ ਹੀ ਲਾਗੂ ਸਮਝਿਆ ਜਾਵੇਗਾ।
 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply