Saturday, April 20, 2024

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਵਿੱਤਰ ਤੇ ਇਤਿਹਾਸਕ ਸ਼ਹਿਰ ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ PPN2510201801ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਚੌਰ ਸਾਹਿਬ ਦੀ ਸੇਵਾ ਨਿਭਾਈ। ਨਗਰ ਕੀਰਤਨ ਵਿਚ ਜਿਥੇ ਸ਼੍ਰੋਮਣੀ  ਕਮੇਟੀ ਦੇ ਪ੍ਰਧਾਨ  ਗੋਬਿੰਦ ਸਿੰਘ ਲੌਂਗੋਵਾਲ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਗਿਆਨੀ ਰਘਬੀਰ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਹਰਨਾਮ ਸਿੰਘ ਖ਼ਾਲਸਾ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ ਸ਼ਾਮਲ ਹੋਏ, ਉਥੇ ਹੀ ਵੱਖ-ਵੱਖ ਧਾਰਮਿਕ ਜੱਥੇਬੰਦੀਆਂ, ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਦੇਸ਼ ਵਿਦੇਸ਼ ਤੋਂ ਪੁੱਜੀਆਂ ਲੱਖਾਂ ਦੀ ਗਿਣਤੀ ਵਿਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੇ ਸ਼ਰਧਾ ਤੇ ਸਤਿਕਾਰ ਨਾਲ ਸ਼ਮੂਲੀਅਤ ਕੀਤੀ। ਇਸ ਦੌਰਾਨ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਮੁਲਾਜ਼ਮਾਂ ਨੇ ਸੰਗਤਾਂ ਲਈ ਵੱਖ-ਵੱਖ ਪ੍ਰਬੰਧਾਂ ਦੀ ਸੇਵਾ ਨਿਭਾਈ, ਉਥੇ ਹੀ ਗੱਤਕਾ ਅਖਾੜਿਆਂ, ਸਕੂਲਾਂ ਦੇ ਬੱਚਿਆਂ ਦੀਆਂ ਬੈਂਡ ਤੇ ਗੱਤਕਾ ਟੀਮਾਂ ਵੱਲੋਂ ਉਤਸ਼ਾਹ ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਪਹਿਲੀ ਵਾਰ ਹੈ ਕਿ ਨਗਰ ਕੀਰਤਨ ਸ਼ਹਿਰ ਦੇ ਅੰਦਰੂਨ ਹਿੱਸਿਆਂ ਦੀ ਥਾਂ ਪੁਰਾਤਨ ਸ਼ਹਿਰ ਦੇ 12 ਇਤਿਹਾਸਕ ਦਰਵਾਜ਼ਿਆਂ ਦੁਆਲੇ ਰਿੰਗ ਰੋਡ ’ਤੇ ਸਜਾਇਆ ਗਿਆ। ਇਸ 10 ਕਿਲੋਮੀਟਰ ਦੇ ਕਰੀਬ ਰਸਤੇ ’ਤੇ ਸਕੂਲੀ ਵਿਦਿਆਰਥੀ ਅਤੇ ਸੰਗਤਾਂ ਦੋਹੀਂ ਪਾਸੀਂ ਸ਼ਰਧਾ ਨਾਲ ਨਗਰ ਕੀਰਤਨ ਦਾ ਸਵਾਗਤ ਕਰ ਰਹੀਆਂ ਸਨ। PPN2510201802
ਨਗਰ ਕੀਰਤਨ ਦਾ ਚੱਲ ਰਹੀਆਂ ਸੰਗਤਾਂ ਵਿਚ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ, ਅੰਤ੍ਰਿੰਗ ਕਮੇਟੀ ਮੈਂਬਰ ਲਖਬੀਰ ਸਿੰਘ ਅਰਾਈਆਂਵਾਲਾ, ਗੁਰਮੀਤ ਸਿੰਘ ਬੂਹ, ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਬਾਵਾ ਸਿੰਘ ਗੁਮਾਨਪੁਰਾ, ਹਰਜਾਪ ਸਿੰਘ ਸੁਲਤਾਨਵਿੰਡ, ਸੁਰਜੀਤ ਸਿੰਘ ਭਿੱਟੇਵਡ, ਭਾਈ ਅਜਾਇਬ ਸਿੰਘ ਅਭਿਆਸੀ, ਗੁਰਿੰਦਰਪਾਲ ਸਿੰਘ ਗੋਰਾ, ਬਾਬਾ ਨਿਰਮਲ ਸਿੰਘ ਨੌਸ਼ਹਿਰਾਢਾਲਾ, ਸੁਖਵਰਸ਼ ਸਿੰਘ ਪੰਨੂੰ, ਮੰਗਵਿੰਦਰ ਸਿੰਘ ਖਾਪੜਖੇੜੀ, ਮਲਕੀਤ ਸਿੰਘ ਚੰਗਾਲ, ਖ਼ੁਸ਼ਵਿੰਦਰ ਸਿੰਘ ਭਾਟੀਆ, ਬਿਕਰਮਜੀਤ ਸਿੰਘ ਕੋਟਲਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਨਿੱਜੀ ਸਹਾਇਕ ਸੁਖਮਿੰਦਰ ਸਿੰਘ ਐਕਸੀਅਨ, ਇਕਬਾਲ ਸਿੰਘ ਮੁੰਬਈ, ਭੁਪਿੰਦਰ ਸਿੰਘ ਮਿਨਹਾਸ, ਰਾਜਿੰਦਰ ਮੋਹਨ ਸਿੰਘ ਛੀਨਾ, ਸੁਰਿੰਦਰ ਸਿੰਘ ਰੁਮਾਲਿਆਂਵਾਲੇ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਬਿਜੈ ਸਿੰਘ, ਪਰਮਜੀਤ ਸਿੰਘ ਸਰੋਆ, ਮਹਿੰਦਰ ਸਿੰਘ ਆਹਲੀ, ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਤੇਜਿੰਦਰ ਸਿੰਘ ਪੱਡਾ, ਸੁਲੱਖਣ ਸਿੰਘ ਭੰਗਾਲੀ, ਸਿਮਰਜੀਤ ਸਿੰਘ ਕੰਗ ਸਮੇਤ ਵੱਖ-ਵੱਖ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਆਦਿ ਮੌਜੂਦ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply